ਸਲਮਾਨ ਦੇ ਘਰ ਗੋਲੀਬਾਰੀ ਮਾਮਲੇ 'ਚ ਪੰਜਾਬ ਤੋਂ ਫੜੇ 2 ਮੁਲਜ਼ਮ ਨੂੰ 30 ਤੱਕ ਮਿਲਿਆ ਪੁਲਸ ਰਿਮਾਂਡ

Saturday, Apr 27, 2024 - 10:16 AM (IST)

ਸਲਮਾਨ ਦੇ ਘਰ ਗੋਲੀਬਾਰੀ ਮਾਮਲੇ 'ਚ ਪੰਜਾਬ ਤੋਂ ਫੜੇ 2 ਮੁਲਜ਼ਮ ਨੂੰ 30 ਤੱਕ ਮਿਲਿਆ ਪੁਲਸ ਰਿਮਾਂਡ

ਮੁੰਬਈ (ਭਾਸ਼ਾ) - ਮੁੰਬਈ ਦੀ ਇੱਕ ਅਦਾਲਤ ਨੇ ਬਾਲੀਵੁੱਡ ਦੇ ਅਦਾਕਾਰ ਸਲਮਾਨ ਖਾਨ ਦੀ ਬਾਂਦਰਾ ਸਥਿਤ ਰਿਹਾਇਸ਼ ਦੇ ਬਾਹਰ ਹੋਈ ਫਾਇਰਿੰਗ ਦੇ ਮਾਮਲੇ ’ਚ ਪੰਜਾਬ ਤੋਂ ਗ੍ਰਿਫਤਾਰ ਕੀਤੇ ਗਏ 2 ਮੁਲਜ਼ਮਾਂ ਨੂੰ 30 ਅਪ੍ਰੈਲ ਤੱਕ ਪੁਲਸ ਹਿਰਾਸਤ ’ਚ ਭੇਜ ਦਿੱਤਾ ਹੈ। ਸੁਭਾਸ਼ ਚੰਦਰ (37) ਤੇ ਅਨੁਜ (32) ਨੂੰ ਸ਼ੁੱਕਰਵਾਰ ਮੈਜਿਸਟ੍ਰੇਟ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਕ੍ਰਾਈਮ ਬ੍ਰਾਂਚ ਨੇ ਵੀਰਵਾਰ ਦੋਹਾਂ ਮੁਲਜ਼ਮਾਂ ਨੂੰ ਪੰਜਾਬ ਤੋਂ ਗ੍ਰਿਫਤਾਰ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ - ਗਾਇਕ ਜਸਬੀਰ ਜੱਸੀ ਨੇ ਪੰਜਾਬ ਦੇ ਹੱਕ 'ਚ ਬੁਲੰਦ ਕੀਤੀ ਆਵਾਜ਼, ਪੋਸਟ ਪਾ ਕੇ ਸ਼ਰੇਆਮ ਆਖੀ ਇਹ ਗੱਲ

ਦੋਵਾਂ ’ਤੇ ਕਥਿਤ ਤੌਰ ’ਤੇ ਸ਼ੂਟਰਾਂ ਨੂੰ ਹਥਿਆਰ ਅਤੇ ਕਾਰਤੂਸ ਮੁਹੱਈਆ ਕਰਵਾਉਣ ਦਾ ਦੋਸ਼ ਹੈ। ਮੁਲਜ਼ਮ ਇਸ ਵਾਰਦਾਤ ’ਚ ਸ਼ਾਮਲ ਸਨ। ਉਨ੍ਹਾਂ ਨੂੰ ਤਕਨੀਕੀ ਸਬੂਤਾਂ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕਰਨ ਦੀ ਲੋੜ ਹੈ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਉਨ੍ਹਾਂ ਨੂੰ ਹਥਿਆਰ ਕਿਸ ਨੇ ਮੁਹੱਈਆ ਕਰਵਾਏ ਅਤੇ ਗੋਲੀ ਚਲਾਉਣ ਵਾਲਿਆਂ ਨੂੰ ਹਥਿਆਰ ਦੇਣ ਲਈ ਕਿਸ ਨੇ ਕਿਹਾ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News