ਹੋਲੀ ਮੌਕੇ ਰਿਲੀਜ਼ ਹੋਵੇਗੀ ਗਿੱਪੀ ਗਰੇਵਾਲ ਦੀ ਫ਼ਿਲਮ ‘ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ’
12/22/2022 11:05:08 AM

ਚੰਡੀਗੜ੍ਹ (ਬਿਊਰੋ)– ਗਿੱਪੀ ਗਰੇਵਾਲ ਬੈਕ ਟੂ ਬੈਕ ਆਪਣੀਆਂ ਅਗਲੇ ਸਾਲ ਯਾਨੀ 2023 ’ਚ ਰਿਲੀਜ਼ ਹੋਣ ਵਾਲੀਆਂ ਫ਼ਿਲਮਾਂ ਦੀ ਰਿਲੀਜ਼ ਡੇਟ ਬਾਰੇ ਆਪਣੇ ਚਾਹੁਣ ਵਾਲਿਆਂ ਨੂੰ ਅਪਡੇਟ ਕਰ ਰਹੇ ਹਨ।
ਹਾਲ ਹੀ ’ਚ ਇਕ ਲਾਈਵ ਵੀਡੀਓ ਦੌਰਾਨ ਗਿੱਪੀ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਫ਼ਿਲਮ ‘ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ’ 8 ਮਾਰਚ, 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ, ਯਾਨੀ ਕਿ ਹੋਲੀ ਮੌਕੇ।
ਇਹ ਖ਼ਬਰ ਵੀ ਪੜ੍ਹੋ : ਪ੍ਰਾਈਮ ਵੀਡੀਓ 'ਤੇ ਇਸ ਦਿਨ ਤੋਂ ਮੁਫ਼ਤ ਹੋ ਜਾਵੇਗੀ ਅਕਸ਼ੈ ਕੁਮਾਰ ਦੀ ਫ਼ਿਲਮ 'ਰਾਮ ਸੇਤੂ'
ਗਿੱਪੀ ਨੇ ਇਹ ਵੀ ਕਿਹਾ ਕਿ ਫ਼ਿਲਮ ਦਾ ਟਰੇਲਰ ਬਹੁਤ ਜਲਦ ਰਿਲੀਜ਼ ਹੋਣ ਜਾ ਰਿਹਾ ਹੈ, ਜਿਸ ਬਾਰੇ ਉਹ ਛੇਤੀ ਹੀ ਐਲਾਨ ਕਰਨਗੇ।
ਇਸ ਦੇ ਨਾਲ ਹੀ ਗਿੱਪੀ ਨੇ ਬੀਤੇ ਦਿਨੀਂ ਆਪਣੀ ਇਕ ਹੋਰ ਫ਼ਿਲਮ ‘ਮੌਜਾਂ ਹੀ ਮੌਂਜਾਂ’ ਦਾ ਵੀ ਪੋਸਟਰ ਰਿਲੀਜ਼ ਕੀਤਾ ਹੈ। ਪੋਸਟਰ ਤੋਂ ਇਹ ਸਾਫ ਹੈ ਕਿ ਫ਼ਿਲਮ ’ਚ ਗਿੱਪੀ ਗਰੇਵਾਲ ਦੇ ਨਾਲ ਬੀਨੂੰ ਢਿੱਲੋਂ ਤੇ ਕਰਮਜੀਤ ਅਨਮੋਲ ਵੀ ਮੁੱਖ ਭੂਮਿਕਾ ਨਿਭਾਅ ਰਹੇ ਹਨ।
ਇਸ ਫ਼ਿਲਮ ਨੂੰ ਸਮੀਪ ਕੰਗ ਡਾਇਰੈਕਟ ਕਰਨਗੇ, ਜਿਸ ਦੀ ਕਹਾਣੀ ਵੈਭਵ ਤੇ ਸ਼ਰਿਆ ਨੇ ਲਿਖੀ ਹੈ। ਫ਼ਿਲਮ ਨੂੰ ਅਮਰਦੀਪ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਜਾ ਰਿਹਾ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।