ਪਰਿਣੀਤੀ ਚੋਪੜਾ ਦੇ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ, ਚੂੜ੍ਹਾ ਸੈਰਾਮਨੀ ’ਚ ਭਰਾਵਾਂ ਨੇ ਹੱਥਾਂ ’ਤੇ ਬੰਨ੍ਹੇ ਕਲੀਰੇ

Thursday, Oct 26, 2023 - 05:39 PM (IST)

ਪਰਿਣੀਤੀ ਚੋਪੜਾ ਦੇ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ, ਚੂੜ੍ਹਾ ਸੈਰਾਮਨੀ ’ਚ ਭਰਾਵਾਂ ਨੇ ਹੱਥਾਂ ’ਤੇ ਬੰਨ੍ਹੇ ਕਲੀਰੇ

ਮੁੰਬਈ (ਬਿਊਰੋ)– ਪਰਿਣੀਤੀ ਚੋਪੜਾ ਨੇ 24 ਸਤੰਬਰ ਨੂੰ ਰਾਜਨੇਤਾ ਰਾਘਵ ਚੱਢਾ ਨਾਲ ਵਿਆਹ ਕੀਤਾ ਸੀ। ਵਿਆਹ ਤੋਂ ਬਾਅਦ ਤੋਂ ਹੀ ਉਨ੍ਹਾਂ ਦੇ ਪ੍ਰੀ-ਵੈਡਿੰਗ ਫੰਕਸ਼ਨ ਦੀਆਂ ਤਸਵੀਰਾਂ ਤੇ ਵੀਡੀਓਜ਼ ਲਗਾਤਾਰ ਸੋਸ਼ਲ ਮੀਡੀਆ ’ਤੇ ਸਾਹਮਣੇ ਆ ਰਹੀਆਂ ਹਨ। ਹਾਲ ਹੀ ’ਚ ਪਰਿਣੀਤੀ ਨੇ ਇੰਸਟਾਗ੍ਰਾਮ ’ਤੇ ਆਪਣੇ ਚੂੜੇ ਦੀ ਰਸਮ ਦੀਆਂ ਕੁਝ ਅਣਦੇਖੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ’ਚ ਉਹ ਪੀਲੇ ਰੰਗ ਦੇ ਸਲਵਾਰ ਸੂਟ ’ਚ ਬੇਹੱਦ ਖ਼ੂਬਸੂਰਤ ਲੱਗ ਰਹੀ ਹੈ।

PunjabKesari

ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਦਾ ਵਿਆਹ 24 ਸਤੰਬਰ ਨੂੰ ਉਦੈਪੁਰ ਦੇ ਲੀਲਾ ਪੈਲੇਸ ’ਚ ਬਹੁਤ ਧੂਮਧਾਮ ਨਾਲ ਹੋਇਆ। ਉਨ੍ਹਾਂ ਦੇ ਵਿਆਹ ’ਚ ਸਾਨੀਆ ਮਿਰਜ਼ਾ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਕ੍ਰਿਕਟਰ ਹਰਭਜਨ ਸਿੰਘ, ਬਾਲੀਵੁੱਡ ਅਦਾਕਾਰਾ ਗੀਤਾ ਬਸਰਾ ਵਰਗੀਆਂ ਕਈ ਵੱਡੀਆਂ ਹਸਤੀਆਂ ਨੇ ਸ਼ਿਰਕਤ ਕੀਤੀ। ਪਰਿਣੀਤੀ ਨੇ ਆਪਣੇ ਖ਼ਾਸ ਦਿਨ ਲਈ ਮਨੀਸ਼ ਮਲਹੋਤਰਾ ਦਾ ਲਹਿੰਗਾ ਚੁਣਿਆ ਸੀ। ਉਥੇ ਹੀ ਰਾਘਵ ਨੇ ਰਵਾਇਤੀ ਸ਼ੇਰਵਾਨੀ ਪਹਿਨੀ ਸੀ।

PunjabKesari

ਪਰਿਣੀਤੀ ਤੇ ਰਾਘਵ ਨੇ ਲੰਡਨ ਤੋਂ ਪੜ੍ਹਾਈ ਕੀਤੀ ਹੈ। ਪਰਿਣੀਤੀ ਨੇ ਮਾਨਚੈਸਟਰ ਬਿਜ਼ਨੈੱਸ ਸਕੂਲ ਤੋਂ ਪੜ੍ਹਾਈ ਕੀਤੀ ਹੈ, ਜਦਕਿ ਰਾਘਵ ਨੇ ਲੰਡਨ ਸਕੂਲ ਆਫ ਇਕਨਾਮਿਕਸ ਤੋਂ ਪੜ੍ਹਾਈ ਕੀਤੀ ਹੈ। ਖ਼ਬਰਾਂ ਮੁਤਾਬਕ ਦੋਵੇਂ ਉਦੋਂ ਤੋਂ ਹੀ ਇਕ-ਦੂਜੇ ਨੂੰ ਜਾਣਦੇ ਹਨ। ਹਾਲਾਂਕਿ ਉਨ੍ਹਾਂ ਦਾ ਰਿਸ਼ਤਾ 2022 ’ਚ ਪੰਜਾਬੀ ਫ਼ਿਲਮ ‘ਚਮਕੀਲਾ’ ਦੇ ਸੈੱਟ ਤੋਂ ਸ਼ੁਰੂ ਹੋਇਆ ਸੀ। ਪਰਿਣੀਤੀ ਜਦੋਂ ਪੰਜਾਬ ’ਚ ਇਸ ਫ਼ਿਲਮ ਦੀ ਸ਼ੂਟਿੰਗ ਕਰ ਰਹੀ ਸੀ ਤਾਂ ਰਾਘਵ ਉਸ ਨੂੰ ਮਿਲਣ ਆਇਆ ਸੀ। ਇਸ ਮੁਲਾਕਾਤ ਤੋਂ ਬਾਅਦ ਦੋਵੇਂ ਇਕ-ਦੂਜੇ ਦੇ ਕਰੀਬ ਆ ਗਏ। 6 ਮਹੀਨੇ ਪਹਿਲਾਂ ਹੀ ਦੋਵਾਂ ਨੂੰ ਇਕ ਰੈਸਟੋਰੈਂਟ ਦੇ ਬਾਹਰ ਦੇਖਿਆ ਗਿਆ ਸੀ। ਉਦੋਂ ਤੋਂ ਉਨ੍ਹਾਂ ਦੇ ਅਫੇਅਰ ਦੀਆਂ ਖ਼ਬਰਾਂ ਸੁਰਖ਼ੀਆਂ ’ਚ ਰਹੀਆਂ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News