ਪਹਾੜਾਂ ਦੀ ਸੈਰ ਕਰਦੀ ਨਜ਼ਰ ਆਈ ਉਪਾਸਨਾ ਸਿੰਘ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਵੀਡੀਓ

11/25/2021 10:58:47 AM

ਮੁੰਬਈ- ਅਦਾਕਾਰਾ ਉਪਾਸਨਾ ਸਿੰਘ ਇਕ ਅਜਿਹੀ ਅਦਾਕਾਰਾ ਹੈ ਜਿਸ ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ। ਉਹ ਸੋਸ਼ਲ ਮੀਡੀਆ ‘ਤੇ ਅਕਸਰ ਸਰਗਰਮ ਰਹਿੰਦੀ ਹੈ ਅਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਪਹਾੜਾਂ ਦਾ ਇਕ ਵੀਡੀਓ ਸਾਂਝੀ ਕਰ ਰਹੀ ਹੈ।

PunjabKesari
ਜਿਸ ‘ਚ ਉਹ ਪਹਾੜਾਂ ਦੀ ਸੈਰ ਕਰਦੀ ਹੋਈ ਦਿਖਾਈ ਦੇ ਰਹੀ ਹੈ। ਇਸ ਦੇ ਨਾਲ ਹੀ ਪਹਾੜਾਂ ਦਾ ਇਹ ਨਜ਼ਾਰਾ ਆਪਣੇ ਪ੍ਰਸ਼ੰਸਕਾਂ ਦੇ ਨਾਲ ਵੀ ਸਾਂਝਾ ਕਰ ਰਹੀ ਹੈ। ਦੱਸ ਦਈਏ ਕਿ ਉਪਾਸਨਾ ਸਿੰਘ ਆਪਣੀ ਸ਼ੂਟਿੰਗ ਦੇ ਸੈੱਟ ‘ਤੇ ਮੌਜੂਦ ਹੈ ਅਤੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਇਸ ਵੀਡੀਓ ਨੂੰ ਸਾਂਝੀ ਕਰਦੀ ਹੋਈ ਨਜ਼ਰ ਆ ਰਹੀ ਹੈ।
ਉਪਾਸਨਾ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ। ਭਾਵੇਂ ਉਹ ਪੰਜਾਬੀ ਇੰਡਸਟਰੀ ਹੋਵੇ ਜਾਂ ਫਿਰ ਬਾਲੀਵੁੱਡ ਇੰਡਸਟਰੀ ਹੋਵੇ। ਉਪਾਸਨਾ ਸਿੰਘ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹੈ। ਜਲਦ ਹੀ ਉਹ ਕਈ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆਉਣ ਵਾਲੀ ਹੈ। ਜਿਸ ਨੂੰ ਲੈ ਕੇ ਉਹ ਬਹੁਤ ਹੀ ਉਤਸ਼ਾਹਿਤ ਵੀ ਹੈ। ਉਪਾਸਨਾ ਸਿੰਘ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਹੁਤ ਹੀ ਛੋਟੀ ਉਮਰ ‘ਚ ਕਰ ਦਿੱਤੀ ਸੀ ।


ਉਨ੍ਹਾਂ ਨੇ ਫ਼ਿਲਮ ‘ਬਾਬੁਲ’ ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। ਉਹਨਾਂ ਨੇ ਹੁਣ ਤੱਕ ਕਈ ਫਿਲਮਾਂ ਵਿੱਚ ਕੰਮ ਕੀਤਾ ਹੈ।  ਉਪਾਸਨਾ ਸਿੰਘ ਦਾ ਵਿਆਹ ਟੀਵੀ ਸੀਰੀਅਲ ਦੇ ਨਾਮੀ ਅਦਾਕਾਰ ਨੀਰਜ ਭਾਰਦਵਾਜ ਨਾਲ ਹੋਇਆ ਹੈ। ਪੰਜਾਬ ਦੀ ਰਹਿਣ ਵਾਲੀ ਉਪਾਸਨਾ ਨੇ ਅਦਾਕਾਰ ਨੀਰਜ ਭਾਰਦਵਾਜ ਨਾਲ ਟੀ ਵੀ ਸੀਰੀਅਲ ‘ਏ ਦਿਲ-ਏ-ਨਦਾਨ’ ‘ਚ ਇਕੱਠੇ ਕੰਮ ਕੀਤਾ ਸੀ। ਇਸ ਸਮੇਂ ਦੌਰਾਨ ਦੋਵਾਂ ਨੇ ਇਕ ਦੂਜੇ ਨੂੰ ਡੇਟ ਕਰਨਾ ਸ਼ੁਰੂ ਕਰ ਦਿੱਤਾ ਅਤੇ ਵਿਆਹ ਕਰਨ ਦਾ ਫੈ਼ਸਲਾ ਕੀਤਾ। ਦੋਵੇਂ ਹੈਪਲੀ ਮੈਰਿਡ ਲਾਈਫ ਬਿਤਾ ਰਹੇ ਹਨ।


Aarti dhillon

Content Editor

Related News