ਅਨੰਤ ਅੰਬਾਨੀ ਦੇ ਵਿਆਹ ਨੂੰ ਲੈ ਕੇ ਸੰਸਦ ’ਚ ਹੰਗਾਮਾ, ਜਾਣੋ ਕੀ ਹੈ ਪੂਰਾ ਮਾਮਲਾ

Wednesday, Aug 07, 2024 - 12:26 PM (IST)

ਅਨੰਤ ਅੰਬਾਨੀ ਦੇ ਵਿਆਹ ਨੂੰ ਲੈ ਕੇ ਸੰਸਦ ’ਚ ਹੰਗਾਮਾ, ਜਾਣੋ ਕੀ ਹੈ ਪੂਰਾ ਮਾਮਲਾ

ਨਵੀਂ ਦਿੱਲੀ - ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਦੇ ਵਿਆਹ ਨੂੰ ਲੈ ਕੇ ਸੰਸਦ ’ਚ ਅੱਜ ਹੰਗਾਮਾ ਹੋਇਆ। ਕਾਂਗਰਸ ਨੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ’ਤੇ ਨਿਸ਼ਾਨਾ ਵਿੰਨ੍ਹਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਲੋਕ ਸਭਾ ’ਚ ਝੂਠਾ ਦਾਅਵਾ ਕੀਤਾ ਹੈ। ਦੂਬੇ ਨੇ ਕਿਹਾ ਸੀ ਕਿ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਅਨੰਤ ਅੰਬਾਨੀ ਦੇ ਵਿਆਹ ’ਚ ਸ਼ਾਮਲ ਹੋਈ ਸੀ। ਮੁੱਖ ਵਿਰੋਧੀ ਪਾਰਟੀ ਨੇ ਇਹ ਵੀ ਕਿਹਾ ਕਿ ਦੂਬੇ ਨੂੰ ਮੁਆਫੀ ਮੰਗਣੀ ਚਾਹੀਦੀ ਹੈ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਦੀਪਿਕਾ ਪਾਦੂਕੋਣ ਨੇ ਦਿੱਤਾ ਪੁੱਤਰ ਨੂੰ ਜਨਮ! ਹਸਪਤਾਲ ਤੋਂ ਵਾਇਰਲ ਹੋਈ ਤਸਵੀਰ

ਨਿਸ਼ੀਕਾਂਤ ਦੂਬੇ ਨੇ ਮੰਗਲਵਾਰ ਨੂੰ ਹੇਠਲੇ ਸਦਨ ’ਚ ਵਿੱਤ ਬਿੱਲ ’ਤੇ ਚਰਚਾ ’ਚ ਹਿੱਸਾ ਲੈਂਦਿਆਂ ਕਾਂਗਰਸ ਜਨਰਲ ਸਕੱਤਰ ਦੇ ਅੰਬਾਨੀ ਪਰਿਵਾਰ ਦੇ ਵਿਆਹ ਸਮਾਰੋਹ ’ਚ ਸ਼ਾਮਲ ਹੋਣ ਦਾ ਦਾਅਵਾ ਕੀਤਾ ਸੀ। ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨੇ ਸਦਨ ’ਚ ਇਹ ਮੁੱਦਾ ਉਠਾਇਆ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੇ ਸੰਸਦ ਮੈਂਬਰ ਸਦਨ ’ਚ ਝੂਠ ਬੋਲਦੇ ਹਨ ਅਤੇ ਉਨ੍ਹਾਂ ਨੂੰ ਅਜਿਹਾ ਕਰਨ ਦੀ ਇਜਾਜ਼ਤ ਵੀ ਮਿਲ ਜਾਂਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਉੱਘੇ ਉਦਯੋਗਪਤੀ ਪਰਿਵਾਰ ਦੇ ਵਿਆਹ ਸਮਾਗਮ ’ਚ ਪ੍ਰਿਯੰਕਾ ਗਾਂਧੀ ਸ਼ਾਮਲ ਨਹੀਂ ਹੋਈ ਸੀ।

ਇਹ ਖ਼ਬਰ ਵੀ ਪੜ੍ਹੋ -  ਇੱਕ ਵਾਰ ਫਿਰ ਹੋਇਆ ਚਮਤਕਾਰ, ਬੀਬੀ ਰਜਨੀ ਵਾਲੀ ਘਟਨਾ ਹੋਈ ਸੱਚ, ਨਹੀਂ ਯਕੀਨ ਤਾਂ ਦੇਖੋ ਵੀਡੀਓ

ਕਾਂਗਰਸ ਦੀ ਬੁਲਾਰਣ ਸੁਪ੍ਰੀਆ ਸ਼੍ਰੀਨੇਤ ਨੇ ‘ਐਕਸ' ’ਤੇ ਪੋਸਟ ਕੀਤਾ, ‘ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਝੂਠ ਬੋਲਣ ਦੇ ਆਦੀ ਹਨ।’ ਉਨ੍ਹਾਂ ਕਿਹਾ, ‘ਨਿਸ਼ੀਕਾਂਤ ਦੂਬੇ ਜੀ, ਝੂਠ ਬੋਲਣ ਦੀ ਇਹ ਭੈੜੀ ਆਦਤ ਛੱਡ ਦਿਓ ਅਤੇ ਕੰਨ ਫੜ ਕੇ ਮੁਆਫੀ ਮੰਗੋ।’

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News