ਵਧਦੀਆਂ ਕੀਮਤਾਂ ’ਤੇ ਉਰਮਿਲਾ ਮਾਤੋਂਡਕਰ ਦਾ BJP ’ਤੇ ਨਿਸ਼ਾਨਾ, ‘ਅੱਕੜ ਬੱਕੜ ਬੰਬੇ ਬੋ, ਡੀਜ਼ਲ ਨੱਬੇ, ਪੈਟਰੋਲ ਸੌ’

02/19/2021 11:07:09 AM

ਮੁੰਬਈ : ਇਨ੍ਹੀਂ ਦਿਨੀਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ ਦੇ ਕਈ ਸੂਬਿਆਂ ਵਿਚ ਤਾਂ ਪੈਟਰੋਲ 100 ਰੁਪਏ ਪ੍ਰਤੀ ਲੀਟਰ ਤੋਂ ਪਾਰ ਪਹੁੰਚ ਗਿਆ ਹੈ। ਰਸੋਈ ਗੈਸ ਦੀਆਂ ਕੀਮਤਾਂ ਦੀ ਆਸਮਾਨ ਛੂਹ ਰਹੀਆਂ ਹਨ। ਪੈਟਰੋਲ-ਡੀਜ਼ਲ ਅਤੇ ਐਲ.ਪੀ.ਜੀ. ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ’ਤੇ ਵੀ ਲੋਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ ।

ਇਹ ਵੀ ਪੜ੍ਹੋ: ਨੰਨ੍ਹੀ ਪਰੀ ਨੂੰ ਜਨਮ ਦੇਵੇਗੀ ਕਰੀਨਾ ਕਪੂਰ ਖਾਨ, ਜੋਤਸ਼ੀ ਨੇ ਕੀਤੀ ਭਵਿੱਖਬਾਣੀ

ਹਾਲ ਹੀ ਵਿਚ ਅਦਾਕਾਰਾ ਅਤੇ ਸ਼ਿਵਸੇਨਾ ਨੇਤਾ ਉਰਮਿਲਾ ਮਾਤੋਂਡਕਰ ਨੇ ਵੀ ਵੱਧ ਰਹੀਆਂ ਕੀਮਤਾਂ ’ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਵੱਖ ਅੰਦਾਜ਼ ਵਿਚ ਟਵੀਟ ਕਰਕੇ ਭਾਜਪਾ ’ਤੇ ਨਿਸ਼ਾਨਾ ਵਿੰਨਿ੍ਹਆ ਹੈ। ਉਰਮਿਲਾ ਮਾਤੋਂਡਕਰ ਨੇ ਟਵੀਟ ਕਰਕੇ ਲਿਖਿਆ, ‘ਅੱਕੜ ਬੱਕੜ ਬੰਬੇ ਬੋ, ਡੀਜ਼ਨ ਨੱਬੇ ਪੈਟਰੋਲ ਸੌ, ਸੌ ਮੇ ਲਗਾ ਧਾਗਾ, ਸਿਲੰਡਰ ਉਛਲ ਕੇ ਭਾਗਾ।’ ਅਦਾਕਾਰਾ ਦੇ ਇਸ ਟਵੀਟ ’ਤੇ ਲੋਕ ਜ਼ਬਰਦਸਤ ਪ੍ਰਤੀਕਿਰਿਆ ਦੇ ਰਹੇ ਹਨ।

ਇਹ ਵੀ ਪੜ੍ਹੋ: ਚੀਨੀ ਕੰਪਨੀ ਵੀਵੋ ਦੀ ਵਾਪਸੀ, IPL ਦੇ 14ਵੇਂ ਸੀਜ਼ਨ ਦਾ ਮੁੜ ਬਣਿਆ ਟਾਈਟਲ ਪ੍ਰਾਯੋਜਕ

ਇਹ ਪਹਿਲੀ ਵਾਰ ਨਹੀਂ ਜਦੋਂ ਅਦਾਕਾਰਾ ਉਰਮਿਲਾ ਮਾਤੋਂਡਕਰ ਨੇ ਕਿਸੇ ਮਾਮਲੇ ’ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੋਵੇ। ਇਸ ਤੋਂ ਪਹਿਲਾਂ ਉਰਮਿਲਾ ਮਾਤੋਂਡਕਰ ਨੇ ਹਰਿਆਣਾ ਦੇ ਖੇਤੀ ਮੰਤਰੀ ਜੇਪੀ ਦਲਾਲ ਦੇ 200 ਕਿਸਾਨਾਂ ਦੀ ਮੌਤ ਵਾਲੇ ਬਿਆਨ ’ਤੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਸੀ। 

ਉਰਮਿਲਾ ਦੇ ਰਾਜਨੀਤਕ ਕਰੀਅਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਲੋਕ ਸਭਾ ਚੋਣਾ 2019 ਵਿਚ ਕਾਂਗਰਸ ਪਾਰਟੀ ਜੁਆਇਨ ਕੀਤੀ ਸੀ। ਇਸ ਦੇ ਨਾਲ ਉਰਮਿਲਾ ਨੇ ਰਾਜਨੀਤੀ ਵਿਚ ਪ੍ਰਵੇਸ਼ ਕੀਤਾ ਸੀ ਪਰ 5 ਮਹੀਨੇ ਵਿਚ ਹੀ ਉਰਮਿਲਾ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਕਾਂਗਰਸ ’ਤੇ ਦੋਸ਼ ਲਗਾਇਆ ਕਿ ਉਨ੍ਹਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਸੀ। ਇਸ ਤੋਂ ਬਾਅਦ ਬੀਤੇ ਸਾਲ ਉਨ੍ਹਾਂ ਨੇ ਸ਼ਿਵਸੈਨਾ ਪਾਰਟੀ ਦਾ ਪੱਲਾ ਫੜਿਆ।

ਇਹ ਵੀ ਪੜ੍ਹੋ: ਜੈਫ ਬੇਜੋਸ ਮੁੜ ਬਣੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ, ਮੁਕੇਸ਼ ਅੰਬਾਨੀ ਟਾਪ-10 ’ਚੋਂ ਬਾਹਰ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

cherry

This news is Content Editor cherry