ਕੇਂਦਰ ਸਰਕਾਰ ’ਤੇ ਵਿੰਨ੍ਹਿਆ ਉਰਮਿਲਾ ਮਾਤੋਂਡਕਰ ਨੇ ਨਿਸ਼ਾਨਾ, ਕਿਹਾ- ‘ਰਾਜਨੀਤੀ ਛੱਡ ਜਲਦ ਮੁਹੱਈਆ ਕਰਵਾਓ ਵੈਕਸੀਨ’

04/09/2021 12:45:33 PM

ਮੁੰਬਈ (ਬਿਊਰੋ)– ਦੇਸ਼ ਭਰ ’ਚ ਕੋਰੋਨਾ ਦਾ ਕਹਿਰ ਜਾਰੀ ਹੈ। ਦੇਸ਼ ਦੇ ਕਈ ਸੂਬਿਆਂ ’ਚ ਮੁੜ ਤਾਲਾਬੰਦੀ ਲਗਾਉਣ ਦੇ ਹਾਲਾਤ ਪੈਦਾ ਹੋ ਗਏ ਹਨ। ਮਹਾਰਾਸ਼ਟਰ ’ਚ ਵੀ ਕੋਰੋਨਾ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ। ਮਹਾਰਾਸ਼ਟਰ ਸਰਕਾਰ ਨੇ ਸੂਬੇ ਦੇ ਕਈ ਜ਼ਿਲਿਆਂ ’ਚ ਤਾਲਾਬੰਦੀ ਤੇ ਨਾਈਟ ਕਰਫਿਊ ਲਗਾਉਣ ਦਾ ਹੁਕਮ ਦਿੱਤਾ ਹੈ। ਇਸ ਵਿਚਾਲੇ ਬਾਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਸ ਨੇ ਇਕ ਟਵੀਟ ਰਾਹੀਂ ਕੇਂਦਰ ਸਰਕਾਰ ਨੂੰ ਖ਼ਾਸ ਅਪੀਲ ਵੀ ਕੀਤੀ ਹੈ।

ਉਰਮਿਲਾ ਮਾਤੋਂਡਕਰ ਨੇ ਇਕ ਟਵੀਟ ਰਾਹੀਂ ਕਿਹਾ, ‘ਮਹਾਰਾਸ਼ਟਰ ’ਚ ਕੋਰੋਨਾ ਦੇ ਮਾਮਲਿਆਂ ’ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਹੈ। ਮੈਂ ਕੇਂਦਰ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਉਹ ਮਹਾਰਾਸ਼ਟਰ ਨੂੰ ਜਲਦ ਤੋਂ ਜਲਦ ਕੋਰੋਨਾ ਵੈਕਸੀਨ ਮੁਹੱਈਆ ਕਰਵਾਉਣ ਤਾਂ ਕਿ ਲੋਕਾਂ ਦੀ ਜਾਨ ਬਚ ਸਕੇ।’

ਉਰਮਿਲਾ ਦਾ ਇਹ ਟਵੀਟ ਅਜਿਹੇ ਸਮੇਂ ’ਚ ਆਇਆ ਹੈ, ਜਦੋਂ ਸੂਬੇ ’ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸੂਬੇ ’ਚ ਕੋਰੋਨਾ ਦਿਨੋਂ-ਦਿਨ ਸੈਂਕੜੇ ਲੋਕਾਂ ਦੀ ਜਾਨ ਲੈ ਰਿਹਾ ਹੈ।

ਸੂਬੇ ਦੇ ਸਿਹਤ ਵਿਭਾਗ ਵਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ’ਚ ਪੁਣੇ ’ਚ 12,090 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 70 ਲੋਕਾਂ ਦੀ ਮੌਤ ਹੋਈ ਹੈ। ਉਥੇ ਪਿਛਲੇ 24 ਘੰਟਿਆਂ ’ਚ ਸੂਬੇ ’ਚ ਕੋਰੋਨਾ ਦੇ 56,286 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 376 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਹੁਣ ਸੂਬੇ ’ਚ ਕੁਲ ਮਾਮਲਿਆਂ ਦੀ ਗਿਣਤੀ ਵੱਧ ਕੇ 32,29,547 ਹੋ ਗਈ ਹੈ, ਜਦਕਿ ਸਰਗਰਮ ਮਾਮਲਿਆਂ ਦੀ ਗਿਣਤੀ ਵੱਧ ਕੇ 5,21,317 ਹੋ ਗਈ ਹੈ।

ਦੱਸਣਯੋਗ ਹੈ ਕਿ ਸੂਬੇ ’ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 57,028 ਹੋ ਗਈ ਹੈ। ਇਸ ਤੋਂ ਇਲਾਵਾ ਸੂਬੇ ’ਚ ਹੁਣ ਤਕ 26,49,757 ਮਰੀਜ਼ ਇਸ ਘਾਤਕ ਵਾਇਰਸ ਤੋਂ ਮੁਕਤ ਵੀ ਹੋਏ ਹਨ।

ਨੋਟ– ਉਰਮਿਲਾ ਦੇ ਇਸ ਟਵੀਟ ਨੂੰ ਤੁਸੀਂ ਕਿਵੇਂ ਦੇਖਦੇ ਹੋ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News