ਉਰਵਸ਼ੀ ਰੌਤੇਲਾ ਨੂੰ ਰਾਜਪਾਲ ਨੇ ਕੀਤਾ ਸਨਮਾਨਿਤ, ਇਹ ਪੁਰਸਕਾਰ ਹਾਸਲ ਕਰਕੇ ਰਚਿਆ ਇਤਿਹਾਸ

Saturday, Jul 03, 2021 - 11:43 AM (IST)

ਉਰਵਸ਼ੀ ਰੌਤੇਲਾ ਨੂੰ ਰਾਜਪਾਲ ਨੇ ਕੀਤਾ ਸਨਮਾਨਿਤ, ਇਹ ਪੁਰਸਕਾਰ ਹਾਸਲ ਕਰਕੇ ਰਚਿਆ ਇਤਿਹਾਸ

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਸੋਸ਼ਲ ਮੀਡੀਆ ’ਤੇ ਕਾਫੀ ਸਰਗਰਮ ਰਹਿੰਦੀ ਹੈ। ਉਰਵਸ਼ੀ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਨਾਲ ਅਕਸਰ ਲੋਕਾਂ ਨੂੰ ਦੀਵਾਨਾ ਬਣਾ ਦਿੰਦੀ ਹੈ।

PunjabKesari

ਉਥੇ ਹਾਲ ਹੀ ’ਚ ਉਰਵਸ਼ੀ ਨੂੰ ‘ਇਸਤਰੀ ਸ਼ਕਤੀ ਰਾਸ਼ਟਰੀ ਪੁਰਸਕਾਰ 2021’ ਨਾਲ ਸਨਮਾਨਿਤ ਕੀਤਾ ਗਿਆ ਹੈ। ਉਰਵਸ਼ੀ ਨੇ ਤਾਲਾਬੰਦੀ ਦੌਰਾਨ ਵੱਖ-ਵੱਖ ਤਰੀਕਿਆਂ ਨਾਲ ਬਹੁਤ ਸਾਰੇ ਲੋਕਾਂ ਦੀ ਮਦਦ ਕੀਤੀ ਹੈ।

PunjabKesari

ਮਹਾਰਾਸ਼ਟਰ ਤੇ ਗੋਆ ਦੇ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਨੇ ਰਾਜ ਭਵਨ ਵਿਖੇ ਉਰਵਸ਼ੀ ਨੂੰ ਸਨਮਾਨਿਤ ਕੀਤਾ। ਇਸ ਦੀਆਂ ਤਸਵੀਰਾਂ ਤੇ ਵੀਡੀਓ ਉਰਵਸ਼ੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਸਾਂਝੀਆਂ ਕੀਤੀਆਂ ਹਨ।

PunjabKesari

ਉਰਵਸ਼ੀ ਇਨ੍ਹਾਂ ਤਸਵੀਰਾਂ ’ਚ ਬੇਹੱਦ ਖ਼ੂਬਸੂਰਤ ਲੱਗ ਰਹੀ ਹੈ। ਉਹ ਇਸ ਪ੍ਰਾਪਤੀ ਨੂੰ ਹਾਸਲ ਕਰਕੇ ਬੇਹੱਦ ਖੁਸ਼ ਹੈ। ਇਸ ਦਾ ਕਾਰਨ ਇਹ ਵੀ ਹੈ ਕਿ ਉਰਵਸ਼ੀ ਫ਼ਿਲਮ ਇੰਡਸਟਰੀ ਤੋਂ ਇਹ ਸਨਮਾਨ ਹਾਸਲ ਕਰਨ ਵਾਲੀ ਸਭ ਤੋਂ ਛੋਟੀ ਅਦਾਕਾਰਾ ਹੈ। ਇਸ ਤਰ੍ਹਾਂ ਉਸ ਨੇ ਇਤਿਹਾਸ ਰਚਿਆ ਹੈ।

PunjabKesari

ਦੱਸ ਦੇਈਏ ਕਿ ਉਰਵਸ਼ੀ ਨੇ ਕੋਰੋਨਾ ਵਾਇਰਸ ਦੌਰਾਨ ਆਪਣੇ ਜੱਦੀ ਸ਼ਹਿਰ ਉਤਰਾਖੰਡ ਨੂੰ 47 ਆਕਸੀਜਨ ਸਿਲੰਡਰ ਦਿੱਤੇ ਹਨ। ਇੰਨਾ ਹੀ ਨਹੀਂ, ਤੂਫਾਨ ਆਉਣ ’ਤੇ ਵੀ ਉਸ ਨੇ ਮੁੰਬਈ ਦੇ ਲੋੜਵੰਦਾਂ ਦੀ ਮਦਦ ਕੀਤੀ ਸੀ।

PunjabKesari

ਕੰਮਕਾਜ ਦੀ ਗੱਲ ਕਰੀਏ ਤਾਂ ਉਰਵਸ਼ੀ ਤਾਮਿਲ ਤੇ ਤੇਲਗੂ ਇੰਡਸਟਰੀ ’ਚ ਡੈਬਿਊ ਕਰਨ ਜਾ ਰਹੀ ਹੈ। ਉਹ ‘ਬਲੈਕ ਰੋਜ਼’ ਨਾਂ ਦੀ ਤੇਲਗੂ ਫ਼ਿਲਮ ’ਚ ਨਜ਼ਰ ਆਵੇਗੀ। ਇਸ ਤੋਂ ਇਲਾਵਾ ਉਹ ਤਾਮਿਲ ਸਾਇੰਸ ਫਿਕਸ਼ਨ ਫ਼ਿਲਮ ’ਚ ਵੀ ਨਜ਼ਰ ਆਵੇਗੀ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News