''ਬੋਲਡ ਲੁੱਕ'' ''ਚ ਮੁੜ ਦਿਸੀ ਉਰਵਸ਼ੀ ਰੌਤੇਲਾ, ਤਸਵੀਰਾਂ ਵਾਇਰਲ
Wednesday, Aug 26, 2020 - 01:31 PM (IST)

ਮੁੰਬਈ (ਬਿਊਰੋ) — ਬਾਲੀਵੁੱਡ ਦੀ ਸਭ ਤੋਂ ਹੌਟ ਤੇ ਬੋਲਡ ਅਦਾਕਾਰਾ ਉਰਵਸ਼ੀ ਰੌਤੇਲਾ ਹਮੇਸ਼ਾ ਕਿਸੇ ਨਾ ਕਿਸੇ ਵਿਸ਼ੇ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਉਰਵਸ਼ੀ ਰੌਤੇਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦਾ ਬੋਲਡ ਲੁੱਕ ਦੇਖਣ ਨੂੰ ਮਿਲ ਰਿਹਾ ਹੈ।
ਉਸ ਦੀਆਂ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕਾਂ ਵਲੋਂ ਵੱਖਰੇ-ਵੱਖਰੇ ਕੁਮੈਂਟਸ ਵੀ ਕੀਤੇ ਜਾ ਰਹੇ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਉਰਵਸ਼ੀ ਰੌਤੇਲਾ ਇਸ ਤਰ੍ਹਾਂ ਦੀਆਂ ਕਈ ਬੋਲਡ ਤਸਵੀਰਾਂ ਸਾਂਝੀਆਂ ਕਰ ਚੁੱਕੀ ਹੈ। ਇਸ ਗੱਲ ਦੀ ਗਵਾਹੀ ਉਸ ਦਾ ਸੋਸ਼ਲ ਮੀਡੀਆ ਇੰਸਟਾਗ੍ਰਾਮ ਭਰਦਾ ਹੈ।
ਦੱਸਣਯੋਗ ਹੈ ਕਿ ਸਿਨੇਮਾ 'ਚ ਕਰੀਅਰ ਬਣਾਉਣ ਦੀਆਂ ਕੋਸ਼ਿਸ਼ਾਂ 'ਚ ਲੱਗੀਆਂ ਕੁੜੀਆਂ ਨੂੰ ਬਿਊਟੀ ਕੰਟੈਸਟ 'ਚ ਹਿੱਸਾ ਦਿਵਾਉਣ ਦੇ ਨਾਂ 'ਤੇ ਉਨ੍ਹਾਂ ਦਾ ਸਰੀਰਕ ਸ਼ੋਸ਼ਣ ਅਤੇ ਬਲੈਕਮੇਲਿੰਗ ਦੇ ਇੱਕ ਮਾਮਲੇ 'ਚ ਕੌਮੀ ਮਹਿਲਾ ਕਮਿਸ਼ਨ ਨੇ ਨਿਰਮਾਤਾ ਨਿਰਦੇਸ਼ਕ ਮਹੇਸ਼ ਭੱਟ ਅਤੇ ਅਦਾਕਾਰਾ ਉਰਵਸ਼ੀ ਰੌਤੇਲਾ ਸਣੇ ਕੁਝ ਹੋਰ ਲੋਕਾਂ ਨੂੰ ਬਿਆਨ ਦਰਜ ਕਰਵਾਉਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ।
ਦਰਅਸਲ ਸੋਸ਼ਲ ਐਕਟੀਵਿਸਟ ਯੋਗਿਤਾ ਨੇ ਆਪਣੀ ਸ਼ਿਕਾਇਤ 'ਚ ਇੱਕ ਕੰਪਨੀ ਦੇ ਪ੍ਰਮੋਟਰ ਦੇ ਖ਼ਿਲਾਫ਼ ਇਲਜ਼ਾਮ ਲਗਾਇਆ ਸੀ ਕਿ ਉਸ ਨੇ ਮਾਡਲਿੰਗ ਦੇ ਖ਼ੇਤਰ 'ਚ ਕਰੀਅਰ ਬਣਾਉਣ ਦਾ ਮੌਕਾ ਦੇਣ ਬਹਾਨੇ ਕਈ ਕੁੜੀਆਂ ਨੂੰ ਬਲੇਕਮੇਲ ਅਤੇ ਉਨ੍ਹਾਂ ਦਾ ਸਰੀਰਕ ਸ਼ੋਸ਼ਣ ਕੀਤਾ ਹੈ। ਅਜਿਹੇ ਮਾਮਲਿਆਂ 'ਚ ਗਵਾਹੀ ਲਈ ਮਹੇਸ਼ ਭੱਟ ਅਤੇ ਉਰਵਸ਼ੀ ਰੌਤੇਲਾ ਨੂੰ ਨੋਟਿਸ ਭੇਜਿਆ ਗਿਆ ਸੀ।