ਗੁਰਦਾਸ ਮਾਨ ਨਾਲ ਊਸ਼ਾ ਉਥਪ ਨੇ ਗਾਇਆ ਗੀਤ ‘ਥੋੜ੍ਹਾ ਥੋੜਾ ਹੱਸਣਾ ਜ਼ਰੂਰ ਚਾਹੀਦੈ’

Wednesday, Sep 18, 2024 - 01:27 PM (IST)

ਐਂਟਰਟੇਨਮੈਂਟ ਡੈਸਕ - ਪੰਜਾਬੀ ਗਾਇਕ ਗੁਰਦਾਸ ਮਾਨ ਦੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ। ਹਾਲ ਹੀ 'ਚ ਗੁਰਦਾਸ ਮਾਨ ਦਾ ਇੱਕ ਨਵਾਂ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਉਹ ਗਾਇਕਾ ਊਸ਼ਾ ਉਥਪ ਨਾਲ ਨਜ਼ਰ ਆ ਰਹੇ ਹਨ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਊਸ਼ਾ ਉਥਪ ਗਾਇਕ ਨਾਲ ਉਨ੍ਹਾਂ ਦਾ ਮਸ਼ਹੂਰ ਗੀਤ ‘ਥੋੜ੍ਹਾ ਥੋੜ੍ਹਾ ਹੱਸਣਾ ਜ਼ਰੂਰ ਚਾਹੀਦਾ’ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਊਸ਼ਾ ਉਥਪ ਆਖਦੇ ਹਨ ਕਿ ਗੁਰਦਾਸ ਮਾਨ ਨੂੰ ਇਹ ਗੀਤ ਮੈਂ ਸਿਖਾਇਆ ਹੈ। ਇਸ ਤੋਂ ਬਾਅਦ ਗੁਰਦਾਸ ਮਾਨ ਖਿੜਖਿੜਾ ਕੇ ਹੱਸ ਪੈਂਦੇ ਹਨ ਅਤੇ ਕਹਿੰਦੇ ਹਨ ਕਿ ‘ਆਪ ਨਹੀਂ ਭੂਲੇ’। ਗੁਰਦਾਸ ਮਾਨ ਦੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ। 

ਗੁਰਦਾਸ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਹ ਕਾਮਯਾਬ ਗਾਇਕ ਹੋਣ ਦੇ ਨਾਲ-ਨਾਲ ਬਿਹਤਰੀਨ ਇਨਸਾਨ ਵੀ ਹਨ। ਉਨ੍ਹਾਂ ਨੇ ਕਦੇ ਵੀ ਆਪਣੀ ਕਾਮਯਾਬੀ ਨੂੰ ਖੁਦ ‘ਤੇ ਹਾਵੀ ਨਹੀਂ ਹੋਣ ਦਿੱਤਾ। ਉਨ੍ਹਾਂ ਨੇ ਜਿੱਥੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ, ਉੱਥੇ ਹੀ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ ਅਦਾਕਾਰਾ ’ਤੇ ਹਮਲੇ ਦੇ ਮੁੱਖ ਮੁਲਜ਼ਮ ਨੂੰ ਜ਼ਮਾਨਤ

ਗੁਰਦਾਸ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਦੱਸਣਯੋਗ ਹੈ ਕਿ ਹਾਲ ਹੀ ‘ਚ ਉਨ੍ਹਾਂ ਦਾ ਇੱਕ ਗੀਤ ‘ਮੈਂ ਹੀ ਝੂਠੀ’ ਦੇ ਨਾਲ ਹਾਜ਼ਰ ਹੋਏ ਹਨ। ਇਸ ਗੀਤ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਗੀਤਾਂ ਦੇ ਨਾਲ-ਨਾਲ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। ਜਿਸ ‘ਚ ਦਿਲ ਵਿਲ ਪਿਆਰ ਵਿਆਰ, ਸੁਖਮਣੀ, ਵਾਰਿਸ ਸ਼ਾਹ ਇਸ਼ਕ ਦਾ ਵਾਰਿਸ ਸਣੇ ਕਈ ਫ਼ਿਲਮਾਂ ‘ਚ ਉਨ੍ਹਾਂ ਨੇ ਕੰਮ ਕੀਤਾ ਹੈ ।    

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 


sunita

Content Editor

Related News