Box Office : ਤੀਜੇ ਹਫਤੇ ਜਾਰੀ ਰਿਹੈ ''ਵੀਰੇ ਦੀ ਵੈਡਿੰਗ'' ਦੀ ਕਮਾਈ ਦਾ ਸਿਲਸਿਲਾ

06/18/2018 6:16:21 PM

ਮੁੰਬਈ (ਬਿਊਰੋ)— 2 ਹਫਤੇ ਪਹਿਲਾਂ ਸਿਨੇਮਾਘਰਾਂ 'ਚ ਰਿਲੀਜ਼ ਹੋਈ ਫਿਲਮ 'ਵੀਰੇ ਦੀ ਵੈਡਿੰਗ' ਦੀ ਕਮਾਈ ਦਾ ਸਿਲਸਿਲਾ ਅੱਜ ਵੀ ਸਿਨੇਮਾਘਰਾਂ 'ਚ ਜਾਰੀ ਹੈ। ਤੁਹਾਨੂੰ ਦੱਸ ਦੇਈਏ ਇਸ ਫਿਲਮ ਨੇ ਰਿਲੀਜ਼ ਦੇ ਤੀਜੇ ਹਫਤੇ ਸ਼ੁੱਕਰਵਾਰ 70 ਲੱਖ, ਸ਼ਨੀਵਾਰ 1.10 ਕਰੋੜ ਅਤੇ ਸ਼ਨੀਵਾਰ 1.30 ਕਰੋੜ ਦੀ ਕਮਾਈ ਕੀਤੀ ਹੈ। ਉੱਥੇ ਹੀ ਇਸ ਫਿਲਮ ਨੇ ਹੁਣ ਤੱਕ ਕੁੱਲ ਮਿਲਾ ਕੇ 80.23 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਫਿਲਮ ਦੀ ਕਮਾਈ ਦੇ ਅੰਕੜੇ ਟਰੈਂਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਰਾਹੀਂ ਸ਼ੇਅਰ ਕੀਤੇ ਹਨ।

ਦੱਸਣਯੋਗ ਹੈ ਕਿ 'ਵੀਰੇ ਦੀ ਵੈਡਿੰਗ' 'ਚ ਸੋਨਮ ਕਪੂਰ, ਕਰੀਨਾ ਕਪੂਰ, ਸਵਰਾ ਭਾਸਕਰ, ਸ਼ਿਖਾ ਤਲਸਾਨਿਆ ਅਹਿਮ ਭੂਮਿਕਾ 'ਚ ਹਨ। ਉੱਥੇ ਹੀ ਇਸ ਫਿਲਮ ਨੂੰ ਭਾਰਤ 'ਚ 2,177 ਅਤੇ ਵਿਦੇਸ਼ਾਂ 'ਚ 470 ਸਕ੍ਰੀਨਜ਼ 'ਤੇ ਰਿਲੀਜ਼ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਫਿਲਮ ਦਾ ਬਜਟ 30 ਕਰੋੜ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਇਹ ਫਿਲਮ ਆਉਣ ਵਾਲੇ ਦਿਨਾਂ 'ਚ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।