ਫ਼ਿਲਮ ਇੰਡਸਟਰੀ ਨੂੰ ਵੱਡਾ ਘਾਟਾ, ਪ੍ਰਸਿੱਧ ਅਦਾਕਾਰ ਅਰੁਣ ਬਾਲੀ ਦਾ ਹੋਇਆ ਦਿਹਾਂਤ

10/07/2022 9:48:26 AM

ਨਵੀਂ ਦਿੱਲੀ (ਬਿਊਰੋ) : ਬਾਲੀਵੁੱਡ ਫ਼ਿਲਮਾਂ ਤੋਂ ਲੈ ਕੇ ਛੋਟੇ ਪਰਦੇ ਤੱਕ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਜਿੱਤਣ ਵਾਲੇ ਅਦਾਕਾਰ ਅਰੁਣ ਬਾਲੀ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਰੁਣ ਬਾਲੀ ਲੰਬੇ ਸਮੇਂ ਤੋਂ ਬੀਮਾਰ ਸਨ। ਉਨ੍ਹਾਂ ਨੇ 79 ਸਾਲ ਦੀ ਉਮਰ 'ਚ ਮੁੰਬਈ 'ਚ ਆਖ਼ਰੀ ਸਾਹ ਲਿਆ।

PunjabKesari
 
ਮੀਡੀਆ ਰਿਪੋਰਟਾਂ ਮੁਤਾਬਕ, ਅਰੁਣ ਬਾਲੀ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਹੀਰਾਨੰਦਾਨੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। 

PunjabKesari

ਦੱਸ ਦਈਏ ਕਿ ਅਰੁਣ ਬਾਲੀ ਨੇ ਆਪਣੇ ਕਰੀਅਰ 'ਚ ਬਾਲੀਵੁੱਡ ਦੇ ਕਿੰਗ ਖ਼ਾਨ ਸ਼ਾਹਰੁਖ ਖ਼ਾਨ ਤੋਂ ਲੈ ਕੇ ਐਕਸ਼ਨ ਖਿਲਾੜੀ ਅਕਸ਼ੈ ਕੁਮਾਰ ਅਤੇ ਸੁਸ਼ਾਂਤ ਸਿੰਘ ਰਾਜਪੂਤ ਵਰਗੇ ਸਿਤਾਰਿਆਂ ਨਾਲ ਕੰਮ ਕੀਤਾ। ਉਹ ਖ਼ੁਦ ਵੀ ਮਨੋਰੰਜਨ ਜਗਤ ਦਾ ਬਹੁਤ ਵੱਡਾ ਅਤੇ ਜਾਣਿਆ-ਪਛਾਣਿਆ ਨਾਂ ਸੀ। ਅਰੁਣ ਬਾਲੀ ਦੀ ਫ਼ਿਲਮ 'ਕੇਦਾਰਨਾਥ' 'ਚ ਉਨ੍ਹਾਂ ਦੀ ਅਦਾਕਾਰੀ ਦੀ ਕਾਫ਼ੀ ਤਾਰੀਫ਼ ਹੋਈ ਸੀ। ਇਸ ਤੋਂ ਇਲਾਵਾ 'ਓ ਮਾਈ ਗੌਡ' (2012), 'ਪੀਕੇ' (2014), 'ਪਾਣੀਪਤ' (2019), 'ਲਾਲ ਸਿੰਘ ਚੱਢਾ' (2022) 'ਚ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ।
 
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


Harnek Seechewal

Content Editor

Related News