ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਨੂੰ ਮਿਲੀ ਹਸਪਤਾਲ ਤੋਂ ਛੁੱਟੀ
Wednesday, Nov 12, 2025 - 09:53 AM (IST)
ਮੁੰਬਈ (ਏਜੰਸੀ)- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਨੂੰ ਬੁੱਧਵਾਰ ਸਵੇਰੇ ਬ੍ਰੀਚ ਕੈਂਡੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਦਾ ਇਲਾਜ ਘਰ ਵਿੱਚ ਕਰਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ: ਇਸ ਭਾਰਤੀ ਗਾਇਕਾ ਨੇ ਬਚਾਈ 3,800 ਬੱਚਿਆਂ ਦੀ ਜਾਨ, ਗਿਨੀਜ਼ ਬੁੱਕ ਆਫ਼ ਰਿਕਾਰਡਜ਼ 'ਚ ਨਾਂ ਹੋਇਆ ਦਰਜ
ਅਦਾਕਾਰ ਧਰਮਿੰਦਰ (89) ਪਿਛਲੇ ਕੁਝ ਹਫ਼ਤਿਆਂ ਤੋਂ ਵਾਰ-ਵਾਰ ਹਸਪਤਾਲ ਵਿੱਚ ਭਰਤੀ ਹੋ ਰਹੇ ਸਨ। ਡਾ. ਪ੍ਰਤੀਤ ਸਮਦਾਨੀ ਨੇ ਕਿਹਾ, "ਧਰਮਿੰਦਰ ਜੀ ਨੂੰ ਸਵੇਰੇ 7:30 ਵਜੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਨ੍ਹਾਂ ਦਾ ਇਲਾਜ ਘਰ ਵਿੱਚ ਹੀ ਕੀਤਾ ਜਾਵੇਗਾ ਕਿਉਂਕਿ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਦਾ ਇਲਾਜ ਘਰ ਵਿੱਚ ਹੀ ਕਰਨ ਦਾ ਫੈਸਲਾ ਕੀਤਾ ਹੈ।"
ਇਹ ਵੀ ਪੜ੍ਹੋ: ਧਰਮਿੰਦਰ ਮਗਰੋਂ ਉੱਡੀ ਜੈਕੀ ਚੈਨ ਦੇ ਦਿਹਾਂਤ ਦੀ ਖ਼ਬਰ ! ਸਾਹਮਣੇ ਆਇਆ ਸੱਚ
ਪਰਿਵਾਰ ਨੇ ਇਕ ਬਿਆਨ ਜਾਰੀ ਕਰਦਿਆਂ ਮੀਡੀਆ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਟਕਲਬਾਜ਼ੀ ਨਾ ਕਰਨ ਅਤੇ ਅਦਾਕਾਰ ਤੇ ਪਰਿਵਾਰ ਦੀ ਨਿੱਜਤਾ ਦਾ ਆਦਰ ਕਰਨ। ਧਰਮਿੰਦਰ ਦਰ ਦੇ ਪੁੱਤਰ ਸਨੀ ਦਿਓਲ ਦੇ ਪੀਆਰ ਪ੍ਰਤੀਨਿਧੀ ਨੇ ਕਿਹਾ, “ਅਸੀਂ ਸਭ ਦੇ ਪਿਆਰ, ਦੁਆਵਾਂ ਅਤੇ ਸ਼ੁਭਕਾਮਨਾਵਾਂ ਲਈ ਧੰਨਵਾਦ ਕਰਦੇ ਹਾਂ। ਕਿਰਪਾ ਕਰਕੇ ਉਨ੍ਹਾਂ ਦਾ ਸਤਿਕਾਰ ਕਰੋ, ਕਿਉਂਕਿ ਉਹ ਵੀ ਤੁਹਾਨੂੰ ਪਿਆਰ ਕਰਦੇ ਹਨ।”
ਇਹ ਵੀ ਪੜ੍ਹੋ: 265 ਰੁਪਏ ਪ੍ਰਤੀ ਲੀਟਰ Petrol! ਪਾਕਿ 'ਚ ਮਹਿੰਗਾਈ ਨੇ ਤੋੜਿਆ ਆਮ ਜਨਤਾ ਦਾ ਲੱਕ
