ਦਿੱਗਜ ਅਦਾਕਾਰ ਧਰਮਿੰਦਰ ਦੀ ਫਿਰ ਵਿਗੜੀ ਸਿਹਤ, ਘਰ ਦੇ ਬਾਹਰ ਨਜ਼ਰ ਆਈ ਐਂਬੂਲੈਂਸ

Monday, Nov 24, 2025 - 01:30 PM (IST)

ਦਿੱਗਜ ਅਦਾਕਾਰ ਧਰਮਿੰਦਰ ਦੀ ਫਿਰ ਵਿਗੜੀ ਸਿਹਤ, ਘਰ ਦੇ ਬਾਹਰ ਨਜ਼ਰ ਆਈ ਐਂਬੂਲੈਂਸ

ਮੁੰਬਈ: ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਦੀ ਸਿਹਤ ਇੱਕ ਵਾਰ ਫਿਰ ਖਰਾਬ ਹੋ ਗਈ ਹੈ। ਉਹ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਸਿਹਤ ਖਰਾਬ ਹੋਣ ਦੀਆਂ ਖਬਰਾਂ ਤੋਂ ਬਾਅਦ, ਮੁੰਬਈ ਸਥਿਤ ਉਨ੍ਹਾਂ ਦੇ ਘਰ ਦੇ ਬਾਹਰ ਐਂਬੂਲੈਂਸ ਤਾਇਨਾਤ ਕੀਤੀ ਗਈ ਹੈ ਅਤੇ ਬੈਰੀਕੇਡਿੰਗ ਕੀਤੀ ਗਈ ਹੈ।

 

ਲੰਬੇ ਇਲਾਜ ਤੋਂ ਬਾਅਦ ਘਰ ਹੋ ਰਿਹਾ ਸੀ ਟ੍ਰੀਟਮੈਂਟ
ਧਰਮਿੰਦਰ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਹੋ ਰਹੀ ਸੀ। ਉਨ੍ਹਾਂ ਦਾ ਕੁਝ ਦਿਨ ਪਹਿਲਾਂ ਬ੍ਰੀਚ ਕੈਂਡੀ ਹਸਪਤਾਲ ਵਿੱਚ ਇਲਾਜ ਚੱਲਿਆ ਸੀ। ਉਨ੍ਹਾਂ ਨੂੰ 31 ਅਕਤੂਬਰ 2025 ਨੂੰ ਰੈਗੂਲਰ ਚੈਕਅੱਪ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ 10 ਨਵੰਬਰ ਨੂੰ ਉਨ੍ਹਾਂ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਸੀ, ਅਤੇ ਲੰਬੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਘਰ ਲਿਆਂਦਾ ਗਿਆ ਸੀ।

 


author

Aarti dhillon

Content Editor

Related News