ਪਿਤਾ ਦੀ ਮੌਤ ਨਾਲ ਸਦਮੇ ''ਚ ਜਾਵੇਦ ਜਾਫਰੀ, ਅੱਜ ਮੁੰਬਈ ''ਚ ਜਗਦੀਪ ਨੂੰ ਕੀਤਾ ਜਾਵੇਗਾ ਸਪੁਰਦ-ਏ-ਖ਼ਾਕ

07/09/2020 9:26:09 AM

ਨਵੀਂ ਦਿੱਲੀ (ਬਿਊਰੋ) : ਫ਼ਿਲਮ 'ਸ਼ੋਅਲੇ' 'ਚ 'ਸੂਰਮਾ ਭੋਪਾਲੀ' ਦਾ ਕਿਰਦਾਰ ਨਿਭਾਅ ਕੇ ਲੋਕਾਂ ਦੇ ਦਿਲਾਂ 'ਚ ਆਪਣੀ ਅਦਾਕਾਰੀ ਦੀ ਛਾਪ ਛੱਡਣ ਵਾਲੇ ਦਿੱਗਜ਼ ਅਦਾਕਾਰ ਜਗਦੀਪ ਹੁਣ ਇਸ ਦੁਨੀਆਂ 'ਚ ਨਹੀਂ ਰਹੇ। ਬੁੱਧਵਾਰ ਰਾਤ 8.40 'ਤੇ ਜਗਦੀਪ ਨੇ ਇਸ ਦੁਨੀਆਂ ਨੂੰ ਅਲਵਿਦਾ ਕਿਹਾ। ਦੱਸਿਆ ਜਾ ਰਿਹਾ ਹੈ ਕਿ ਅਦਾਕਾਰ ਜਗਦੀਪ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਗਰੋਂ ਫ਼ਿਲਮ ਜਗਤ 'ਚ ਇੱਕ ਵਾਰ ਫ਼ਿਰ ਤੋਂ ਸੋਗ ਦੀ ਲਹਿਰ ਛਾ ਗਈ। ਜਗਦੀਪ ਨੂੰ ਅੱਜ ਮੁੰਬਈ ਦੇ ਮਝਗਾਂਵ ਇਲਾਕੇ 'ਚ ਸਿਯਾ ਕਬਰਿਸਤਾਨ 'ਚ 11-12 ਵਜੇ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ।
Veteran actor and Jaaved Jaaferi's father Jagdeep passes away at 81
ਦੱਸ ਦੀਏ ਕਿ ਫ਼ਿਲਮੀ ਅਦਾਕਾਰ ਜਾਵੇਦ ਜਾਫਰੀ ਜਗਦੀਪ ਦੇ ਬੇਟੇ ਹਨ। ਜਗਦੀਪ ਨੇ ਤਿੰਨ ਵਿਆਹ ਕਰਵਾਏ ਸਨ। ਉਨ੍ਹਾਂ ਦੇ ਤਿੰਨ ਬੇਟੇ ਅਤੇ ਤਿੰਨ ਬੇਟੀਆਂ ਹਨ। ਜਗਦੀਪ ਦਾ ਜਨਮ ਬ੍ਰਿਟਿਸ਼ ਇੰਡੀਆ ਦੇ ਦਤੀਆ ਸੈਂਟਰਲ ਪ੍ਰੋਵਿੰਸ ਜੋ ਕਿ ਹੁਣ ਮੱਧ ਪ੍ਰਦੇਸ਼ 'ਚ ਹੈ 29 ਮਾਰਚ, 1939 ਨੂੰ ਹੋਇਆ। ਉਨ੍ਹਾਂ ਦੇ ਪਿਤਾ ਦਾ ਨਾਂ ਸਈਅਦ ਯਾਵਰ ਹੁਸੈਨ ਤੇ ਮਾਂ ਦਾ ਨਾਂ ਕਨੀਜ਼ ਹੈਦਰ ਸੀ। ਬਚਪਨ 'ਚ ਹੀ ਜਗਦੀਪ ਦੇ ਪਿਤਾ ਦਾ ਦਿਹਾਂਤ ਹੋ ਗਿਆ ਸੀ। ਦੇਸ਼ ਵੰਡ ਤੇ ਪਿਤਾ ਦੀ ਮੌਤ ਤੋਂ ਬਾਅਦ 1947 'ਚ ਪਰਿਵਾਰ 'ਚ ਆਰਥਿਕ ਤੰਗੀ ਆਉਣ ਲੱਗੀ। ਇਸ ਕਾਰਨ ਉਨ੍ਹਾਂ ਦੀ ਮਾਂ ਪਰਿਵਾਰ ਨਾਲ ਮੁੰਬਈ ਆ ਗਈ।
Comedian Jagdeep, who plays Surma Bhopali in Sholay, died in Mumbai
ਮੁੰਬਈ 'ਚ ਜਗਦੀਪ ਦੀ ਮਾਂ ਘਰ ਦੇ ਗੁਜ਼ਾਰੇ ਲਈ ਇੱਕ ਅਨਾਥ ਆਸ਼ਰਮ 'ਚ ਖਾਣਾ ਬਣਾਉਣ ਦਾ ਕੰਮ ਕਰਨ ਲੱਗੀ। ਬੱਚਿਆਂ ਨੂੰ ਸਕੂਲ ਭੇਜਣ ਲਈ ਮਾਂ ਨੇ ਇੱਕ-ਇੱਕ ਪੈਸਾ ਬਚਾਉਣਾ ਸ਼ੁਰੂ ਕੀਤਾ। ਮਾਂ ਨੂੰ ਇੰਨੀ ਮਿਹਨਤ ਕਰਦਿਆਂ ਦੇਖ ਕੇ ਜਗਦੀਪ ਨੇ ਸਕੂਲ ਛੱਡਣ ਦਾ ਫ਼ੈਸਲਾ ਕਰ ਲਿਆ ਅਤੇ ਸੜਕਾਂ 'ਤੇ ਸਮਾਨ ਵੇਚਣ ਲੱਗੇ। ਬਾਅਦ 'ਚ ਉਨ੍ਹਾਂ ਨੂੰ ਫ਼ਿਲਮਾਂ 'ਚ ਕੰਮ ਮਿਲਿਆ।
Truck Dhina Dhin – 90s show on Doordarshan – oldindianserials
ਰਿਪੋਰਟ ਮੁਤਾਬਕ ਜਗਦੀਪ ਨੂੰ ਪਹਿਲੀ ਫ਼ਿਲਮ ਲਈ ਤਿੰਨ ਰੁਪਏ ਮਿਹਨਤਾਨਾ ਮਿਲਿਆ ਸੀ। ਇਹ ਫ਼ਿਲਮ ਸਾਲ 1951 'ਚ ਆਈ 'ਅਫ਼ਸਾਨਾ' ਫ਼ਿਲਮ ਸੀ, ਜਿਸ 'ਚ ਉਨ੍ਹਾਂ ਬਾਲ ਕਲਾਕਾਰ ਦੀ ਭੂਮਿਕਾ ਨਿਭਾਈ ਸੀ। ਹਿੰਦੀ ਫ਼ਿਲਮ ਉਦਯੋਗ 'ਚ ਕਾਮੇਡੀਅਨ ਵਜੋਂ ਆਪਣੀ ਵੱਖਰੀ ਪਛਾਣ ਬਣਾਉਣ ਵਾਲੇ ਜਗਦੀਪ ਨੇ ਕਰੀਬ 400 ਫ਼ਿਲਮਾਂ 'ਚ ਕੰਮ ਕੀਤਾ। ਸਾਲ 1994 'ਚ ਆਈ ਫ਼ਿਲਮ 'ਅੰਦਾਜ਼ ਅਪਨਾ-ਅਪਨਾ', 1975 'ਚ ਆਈ ਫ਼ਿਲਮ 'ਸ਼ੋਅਲੇ' ਅਤੇ 1972 'ਚ ਆਈ 'ਅਪਨਾ ਦੇਸ਼' 'ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫ਼ੀ ਸ਼ਲਾਘਾ ਮਿਲੀ। ਸ਼ੋਅਲੇ ਫ਼ਿਲਮ ਦੇ ਜਿਸ ਕਿਰਦਾਰ ਨੇ ਉਨ੍ਹਾਂ ਨੂੰ ਸਭ ਦਾ ਪਸੰਦੀਦਾ ਕਾਮੇਡੀਅਨ ਬਣਾਇਆ ਉਹ ਰੋਲ ਪਹਿਲਾਂ ਉਹ ਕਰਨਾ ਹੀ ਨਹੀਂ ਚਾਹੁੰਦੇ ਸਨ।
Veteran actor Jagdeep, Sholay's Soorma Bhopali, dies at 81 ...


sunita

Content Editor

Related News