ਮਨੋਰੰਜਨ ਇੰਡਸਟਰੀ ''ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Saturday, May 02, 2026 - 05:26 PM (IST)

ਮਨੋਰੰਜਨ ਇੰਡਸਟਰੀ ''ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

ਐਂਟਰਟੇਨਮੈਂਟ ਡੈਸਕ - ਫਿਲਮ ਇੰਡਸਟਰੀ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਆਈ ਹੈ। ਬਾਲੀਵੁੱਡ ਦੇ ਦਿੱਗਜ ਅਦਾਕਾਰ ਸੁਦੇਸ਼ ਕੁਮਾਰ ਧਵਨ ਦਾ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਉਨ੍ਹਾਂ ਦੀ ਧੀ ਮਿਸ਼ਿਕਾ ਧਵਨ ਜਮਤਾਨੀ ਨੇ ਕੀਤੀ। ਉਨ੍ਹਾਂ ਦਾ ਅੰਤਿਮ ਸੰਸਕਾਰ ਮੁੰਬਈ ਦੇ ਸ਼ਿਵਾਜੀ ਪਾਰਕ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ, ਜਿੱਥੇ ਕਈ ਫਿਲਮੀ ਹਸਤੀਆਂ ਨੇ ਹੰਝੂਆਂ ਭਰੀਆਂ ਅੱਖਾਂ ਨਾਲ ਸ਼ਰਧਾਂਜਲੀ ਦਿੱਤੀ।

ਇਹ ਵੀ ਪੜ੍ਹੋ: 'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ 'ਕਿੰਗ' 'ਤੇ ਵਿੰਨ੍ਹਿਆ ਨਿਸ਼ਾਨਾ

PunjabKesari

ਸੁਦੇਸ਼ ਕੁਮਾਰ ਨੇ ਆਪਣੇ ਅਦਾਕਾਰੀ ਕਰੀਅਰ ਦੀ ਸ਼ੁਰੂਆਤ ਮਸ਼ਹੂਰ ਪ੍ਰਿਥਵੀ ਥੀਏਟਰ ਨਾਲ ਕੀਤੀ ਸੀ, ਜਿੱਥੇ ਉਨ੍ਹਾਂ ਨੇ ਅਦਾਕਾਰੀ ਦੀਆਂ ਬਾਰੀਕੀਆਂ ਸਿੱਖੀਆਂ। ਇਹੀ ਉਹ ਥਾਂ ਸੀ ਜਿੱਥੇ ਉਨ੍ਹਾਂ ਦੀ ਮੁਲਾਕਾਤ "ਸ਼ੋਮੈਨ" ਰਾਜ ਕਪੂਰ ਨਾਲ ਹੋਈ। ਇਸ ਤੋਂ ਬਾਅਦ, ਸੁਦੇਸ਼ ਕੁਮਾਰ ਉਨ੍ਹਾਂ ਦੇ ਕਈ ਮਹੱਤਵਪੂਰਨ ਪ੍ਰੋਜੈਕਟਾਂ ਦਾ ਹਿੱਸਾ ਬਣੇ। ਸੁਦੇਸ਼ ਕੁਮਾਰ ਨਾ ਸਿਰਫ਼ ਪਰਦੇ 'ਤੇ ਸਗੋਂ ਪਰਦੇ ਪਿੱਛੇ ਵੀ ਸਰਗਰਮ ਸਨ। ਅਦਾਕਾਰੀ ਦੇ ਆਪਣੇ ਜਨੂੰਨ ਦੇ ਨਾਲ-ਨਾਲ, ਉਨ੍ਹਾਂ ਨੂੰ ਫਿਲਮ ਨਿਰਮਾਣ ਵਿੱਚ ਵੀ ਡੂੰਘੀ ਦਿਲਚਸਪੀ ਸੀ।

ਇਹ ਵੀ ਪੜ੍ਹੋ: 'ਦਾਦਾ ਸਾਹਿਬ ਫਾਲਕੇ' 'ਚ ਛਾ ਗਏ ਗਿੱਪੀ ਗਰੇਵਾਲ ! ਜਿੱਤਿਆ ਬੈਸਟ ਡਾਇਰੈਕਟਰ ਦਾ ਐਵਾਰਡ

ਸੁਦੇਸ਼ ਕੁਮਾਰ ਨੇ 1966 ਦੀ ਫਿਲਮ "ਦੋ ਬਦਨ" ਵਿੱਚ ਬਤੌਰ ਸਹਾਇਕ ਨਿਰਦੇਸ਼ਕ ਵਜੋਂ ਕੰਮ ਕੀਤਾ। ਉਨ੍ਹਾਂ ਨੇ "ਛੋਟੀ ਬਹਿਣ" (1959), ਪਵਨ ਪੁੱਤਰ ਹਨੂੰਮਾਨ (1957), "ਸਾਰੰਗਾ" (1961) ਖਾਨਦਾਨ (1965) ਅਤੇ ਮੇਹਰਬਾਨ (1967) ਵਰਗੀਆਂ ਕਈ ਸੁਪਰਹਿੱਟ ਫਿਲਮਾਂ ਨਾਲ ਅਮਿੱਟ ਛਾਪ ਛੱਡੀ। ਉਨ੍ਹਾਂ ਦੇ ਕਰੀਅਰ ਦੀ ਆਖਰੀ ਫਿਲਮ "ਸੁਰ" ਸੀ, ਜੋ 2002 ਵਿੱਚ ਰਿਲੀਜ਼ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਤੋਂ ਦੂਰੀ ਬਣਾ ਲਈ ਸੀ।

ਇਹ ਵੀ ਪੜ੍ਹੋ: 'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ ਨੂੰ ਦੋਸਾਂਝਾਂਵਾਲੇ ਦਾ ਕਰਾਰਾ ਜਵਾਬ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News