ਪ੍ਰਸਿੱਧ ਅਦਾਕਾਰ ਸਮੀਰ ਖਾਖਰ ਦਾ ਦਿਹਾਂਤ, ਸਰੀਰ ਦੇ ਕਈ ਅੰਗ ਹੋ ਗਏ ਸਨ ਫੇਲ੍ਹ

03/15/2023 12:29:54 PM

ਮੁੰਬਈ (ਬਿਊਰੋ) : ਆਏ ਦਿਨੀਂ ਫ਼ਿਲਮੀ ਸਿਤਾਰਿਆਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹਾਲ ਹੀ 'ਚ ਖ਼ਬਰ ਆਈ ਹੈ ਕਿ ਮਸ਼ਹੂਰ ਟੀ. ਵੀ. ਅਤੇ ਫ਼ਿਲਮ ਅਦਾਕਾਰ ਸਮੀਰ ਖਾਖਰ ਦਾ 71 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਹੈ। ਸਮੀਰ ਖਾਖਰ  80 ਦੇ ਦਹਾਕੇ 'ਚ ਦੂਰਦਰਸ਼ਨ ਦੇ ਪ੍ਰਸਿੱਧ ਸੀਰੀਅਲ 'ਨੁੱਕੜ' (1986) 'ਚ 'ਖੋਪੜੀ', (ਇੱਕ ਸ਼ਰਾਬੀ) ਦਾ ਬਹੁਤ ਮਸ਼ਹੂਰ ਕਿਰਦਾਰ ਨਿਭਾਉਣ ਲਈ ਜਾਣਿਆ ਜਾਂਦਾ ਹੈ। 

PunjabKesari

ਦੱਸ ਦਈਏ ਕਿ ਅਦਾਕਾਰ  ਸਮੀਰ ਖਾਖਰ ਦੀ ਮੌਤ ਦੀ ਪੁਸ਼ਟੀ ਉਨ੍ਹਾਂ ਦੇ ਭਰਾ ਗਣੇਸ਼ ਖਾਖਰ ਨੇ ਕੀਤੀ ਹੈ। ਗਣੇਸ਼ ਨੇ ਇਕ ਨਿੱਜੀ ਚੈਨਲ ਨੂੰ ਦੱਸਿਆ ਕਿ ਹਾਲੇ ਤੱਕ ਭਰਾ ਸਮੀਰ ਦੀ ਮੌਤ ਦੇ ਕਾਰਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦਾ ਕਹਿਣਾ ਹੈ ਕਿ ਸਮੀਰ ਨੂੰ ਸਾਹ ਲੈਣ 'ਚ ਮੁਸ਼ਕਿਲ ਆ ਰਹੀ ਸੀ ਅਤੇ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਖ਼ਰਾਬ ਹੀ ਸੀ। ਕੱਲ੍ਹ ਬਾਅਦ ਦੁਪਹਿਰ ਉਨ੍ਹਾਂ ਨੂੰ ਸਾਹ ਲੈਣ 'ਚ ਜ਼ਿਆਦਾ ਮੁਸ਼ਕਿਲ ਹੋਣ ਲੱਗੀ , ਜਿਸ ਤੋਂ ਬਾਅਦ ਉਨ੍ਹਾਂ ਨੂੰ ਬੋਰੀਵਲੀ ਦੇ ਐੱਮ. ਐੱਮ. ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਹ ਬੇਹੋਸ਼ ਹੋ ਗਏ ਅਤੇ ਉਨ੍ਹਾਂ ਨੂੰ ICU 'ਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਕਈ ਅੰਗ ਫੇਲ੍ਹ ਹੋ ਗਏ ਹਨ। ਅੱਜ ਤੜਕੇ 4.30 ਵਜੇ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਬੋਰੀਵਲੀ 'ਚ ਬਾਭਾਈ ਨਾਕਾ ਸ਼ਮਸ਼ਾਨਘਾਟ ਕੀਤਾ ਜਾਵੇਗਾ। 

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਨਾਲ ਹੋਏ ਵਿਵਾਦਾਂ ਬਾਰੇ ਖੁੱਲ੍ਹ ਕੇ ਬੋਲੇ ਕਰਨ ਔਜਲਾ, ਕਿਹਾ, "ਮੈਂ ਸਿੱਧੂ ਨੂੰ ਫ਼ੋਨ ਕਰ ਕੇ..."

ਦੱਸਿਆ ਜਾ ਰਿਹਾ ਹੈ ਕਿ ਸਮੀਰ ਖਾਖਰ ਮੁੰਬਈ ਦੀ ਬੋਰੀਵਲੀ ਸਥਿਤ ਆਈ. ਸੀ. ਕਾਲੋਨੀ 'ਚ ਇਕੱਲੇ ਰਹਿੰਦੇ ਸਨ। ਉਨ੍ਹਾਂ ਦੀ ਧਰਮ ਪਤਨੀ ਅਮਰੀਕਾ 'ਚ ਰਹਿੰਦੀ ਹੈ। ਉਹ ਆਖ਼ਰੀ ਵਾਰ ਐਮਾਜ਼ਾਨ ਪ੍ਰਾਈਮ ਦੀ ਹਾਲ ਹੀ 'ਚ ਰਿਲੀਜ਼ ਹੋਈ ਸੀਰੀਜ਼ 'ਫਰਜ਼ੀ' 'ਚ ਨਜ਼ਰ ਆਏ ਸਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News