''ਬਾਹੂਬਲੀ'' ਦੇ ''ਕਟੱਪਾ'' ਦੀ ਵਿਗੜੀ ਸਿਹਤ, ਕੋਰੋਨਾ ਕਾਰਨ ਹਸਪਤਾਲ ''ਚ ਦਾਖ਼ਲ

01/10/2022 11:00:29 AM

ਨਵੀਂ ਦਿੱਲੀ : ਇਨ੍ਹੀਂ ਦਿਨੀਂ ਦੇਸ਼ 'ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਆਮ ਲੋਕਾਂ ਦੇ ਨਾਲ-ਨਾਲ ਫ਼ਿਲਮੀ ਸਿਤਾਰੇ ਤੇ ਟੀ. ਵੀ. ਨਾਲ ਜੁੜੇ ਲੋਕ ਵੀ ਇਸ ਦਾ ਸ਼ਿਕਾਰ ਹੋ ਰਹੇ ਹਨ। ਬਾਲੀਵੁੱਡ ਫ਼ਿਲਮ ਇੰਡਸਟਰੀ ਦੇ ਨਾਲ-ਨਾਲ ਹੁਣ ਸਾਊਥ ਇੰਡਸਟਰੀ ਤੋਂ ਵੀ ਕੋਵਿਡ 19 ਦੇ ਮਾਮਲੇ ਸਾਹਮਣੇ ਆ ਰਹੇ ਹਨ। ਹਾਲ ਹੀ 'ਚ ਫ਼ਿਲਮ 'ਬਾਹੂਬਲੀ' 'ਚ ਕਟੱਪਾ ਦੇ ਨਾਂ ਨਾਲ ਮਸ਼ਹੂਰ ਹੋਏ ਸਾਊਥ ਦੇ ਦਿੱਗਜ ਅਦਾਕਾਰ ਸਤਿਆਰਾਜ ਵੀ ਕੋਰੋਨਾ ਨਾਲ ਸੰਕਰਮਿਤ ਪਾਏ ਗਏ ਸਨ। ਇਸ ਤੋਂ ਬਾਅਦ ਉਹ ਹੋਮ ਆਈਸੋਲੇਸ਼ਨ 'ਚ ਸਨ। ਖ਼ਬਰਾਂ ਮੁਤਾਬਕ, ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਗਿੱਪੀ ਗਰੇਵਾਲ ਨੇ ਇਕੱਠੀ ਕੀਤੀ ਪੰਜਾਬੀ ਮਿਊਜ਼ਿਕ ਤੇ ਫ਼ਿਲਮ ਇੰਡਸਟਰੀ, ਤਸਵੀਰਾਂ ਕੀਤੀਆਂ ਸਾਂਝੀਆਂ

ਹਸਪਤਾਲ 'ਚ ਭਰਤੀ ਹੈ ਕਟੱਪਾ
ਫਿਲਹਾਲ ਸਤਿਆਰਾਜ ਦੀ ਸਿਹਤ ਨੂੰ ਲੈ ਕੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਦਾਕਾਰ ਸਤਿਆਰਾਜ ਨੂੰ ਚੇਨਈ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਕੁਝ ਦਿਨ ਪਹਿਲਾਂ ਹਲਕੇ ਲੱਛਣ ਮਹਿਸੂਸ ਹੋਣ ਕਾਰਨ ਉਸ ਦਾ ਕੋਵਿਡ ਟੈਸਟ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਕੋਰੋਨਾ ਸੰਕਰਮਿਤ ਪਾਏ ਗਏ। 

ਇਹ ਖ਼ਬਰ ਵੀ ਪੜ੍ਹੋ - ਹਿਨਾ ਖ਼ਾਨ ਦਾ ਪੂਰਾ ਪਰਿਵਾਰ ਕੋਰੋਨਾ ਪਾਜ਼ੇਟਿਵ, 24 ਘੰਟੇ ਮਾਸਕ ਪਾਉਣ ਨਾਲ ਅਦਾਕਾਰਾ ਦਾ ਵਿਗੜਿਆ ਚਿਹਰਾ (ਤਸਵੀਰਾਂ)

ਰਿਪੋਰਟਾਂ ਮੁਤਾਬਕ, ਸਤਿਆਰਾਜ ਦੀ ਹਾਲਤ 'ਚ ਸੁਧਾਰ ਨਾ ਹੋਣ ਕਾਰਨ ਬੀਤੇ ਸ਼ੁੱਕਰਵਾਰ ਦੀ ਸ਼ਾਮ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ।

 

ਨੋਟ - ਇਸ ਖ਼ਬਰ ਸਬੰਧੀ ਆਪਣੀ ਪ੍ਰਤੀਕਿਰਿਆ ਕੁਮੈਂਟ ਬਾਕਸ ਰਾਹੀਂ ਸਾਡੇ ਨਾਲ ਜ਼ਰੂਰ ਸਾਂਝੀ ਕਰੋ। 


sunita

Content Editor

Related News