900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ ਆਈ ਫੋਟੋ ਵੇਖ ਡਰ ਗਏ ਫੈਨਜ਼

Thursday, Sep 17, 2026 - 12:00 PM (IST)

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ ਆਈ ਫੋਟੋ ਵੇਖ ਡਰ ਗਏ ਫੈਨਜ਼

ਐਂਟਰਟੇਨਮੈਂਟ ਡੈਸਕ - 900 ਤੋਂ ਵੱਧ ਫਿਲਮਾਂ ਵਿੱਚ ਕੰਮ ਕਰ ਚੁੱਕੀ ਸਾਊਥ ਸਿਨੇਮਾ ਅਤੇ ਬਾਲੀਵੁੱਡ ਦੀ ਦਿੱਗਜ ਅਦਾਕਾਰਾ ਡਿਸਕੋ ਸ਼ਾਂਤੀ ਇਨ੍ਹੀਂ ਦਿਨੀਂ ਆਪਣੀ ਹੈਲਥ ਨੂੰ ਲੈ ਕੇ ਸੁਰਖੀਆਂ ਵਿੱਚ ਬਣੀ ਹੋਈ ਹੈ। ਦਰਅਸਲ ਡਿਸਕੋ ਸ਼ਾਂਤੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਹਸਪਤਾਲ ਦੀ ਇੱਕ ਫੋਟੋ ਪੋਸਟ ਕੀਤੀ ਹੈ। ਡਿਸਕੋ ਸ਼ਾਂਤੀ ਦਿੱਗਜ ਅਦਾਕਾਰ ਸ਼੍ਰੀਹਰੀ ਦੀ ਪਤਨੀ ਹੈ, ਜਿਨ੍ਹਾਂ ਦਾ 2013 ਵਿੱਚ ਦਿਹਾਂਤ ਹੋ ਗਿਆ ਸੀ।

ਇਹ ਵੀ ਪੜ੍ਹੋ: ਕੇਂਦਰ ਨੇ ਕੀਤਾ ਫ਼ਿਲਮ ਸੈਂਸਰ ਬੋਰਡ ਦਾ ਗਠਨ ! ਪ੍ਰਿਟੀ ਜ਼ਿੰਟਾ, ਸੁਨੀਲ ਸ਼ੈੱਟੀ ਤੇ ਹੰਸਰਾਜ ਸਣੇ ਕਈ ਦਿੱਗਜਾਂ ਦੇ ਨਾਂ ਸ਼ਾਮਲ

PunjabKesari

ਹਾਲਾਂਕਿ, ਡਿਸਕੋ ਸ਼ਾਂਤੀ ਨੇ ਅਜੇ ਤੱਕ ਆਪਣੀ ਬਿਮਾਰੀ ਜਾਂ ਹਸਪਤਾਲ ਵਿੱਚ ਦਾਖਲ ਹੋਣ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਫੋਟੋ ਵਿੱਚ, ਉਹ ਹਸਪਤਾਲ ਦੇ ਕੱਪੜਿਆਂ ਵਿੱਚ ਨਜ਼ਰ ਆ ਰਹੀ ਹੈ ਅਤੇ ਉਨ੍ਹਾਂ ਦੇ ਚਿਹਰੇ 'ਤੇ ਆਕਸੀਜਨ ਸਪੋਰਟ ਲਈ ਨੱਕ ਵਿੱਚ ਕੈਨੂਲਾ ਲੱਗੀ ਦਿਖਾਈ ਦੇ ਰਹੀ ਹੈ। ਅਦਾਕਾਰਾ ਨੇ ਪੋਸਟ ਦੀ ਕੈਪਸ਼ਨ ਵਿੱਚ "ਬੈਕ ਹੋਮ" ਲਿਖਿਆ ਹੈ। ਅਦਾਕਾਰਾ ਦੀ ਇਸ ਪੋਸਟ ਨਾਲ ਇਹ ਤਾਂ ਸਪੱਸ਼ਟ ਹੋ ਗਿਆ ਹੈ ਕਿ ਉਹ ਘਰ ਵਾਪਸ ਆ ਗਈ ਹੈ, ਪਰ ਉਹ ਹਸਪਤਾਲ ਵਿੱਚ ਦਾਖਲ ਕਿਉਂ ਹੋਈ ਸੀ, ਉਸ ਦਾ ਕਾਰਨ ਅਜੇ ਅਸਪਸ਼ਟ ਹੈ। 

ਇਹ ਵੀ ਪੜ੍ਹੋ: ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ ਆਇਆ ਸਾਹਮਣੇ

PunjabKesari

ਫੋਟੋ ਦੇਖਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਚਿੰਤਤ ਹੋ ਗਏ ਅਤੇ ਕਮੈਂਟ ਸੈਕਸ਼ਨ ਵਿੱਚ ਉਨ੍ਹਾਂ ਦੀ ਸਿਹਤ ਬਾਰੇ ਲਗਾਤਾਰ ਸਵਾਲ ਪੁੱਛ ਰਹੇ ਹਨ। ਦੱਸ ਦੇਈਏ ਕਿ 80 ਤੋਂ 90 ਦੇ ਦਹਾਕੇ ਵਿੱਚ ਡਿਸਕੋ ਸ਼ਾਂਤੀ ਨੇ ਖੂਬ ਨਾਮ ਕਮਾਇਆ। ਉਹ ਆਪਣੇ ਕਰੀਅਰ ਵਿੱਚ ਹਿੰਦੀ, ਮਲਿਆਲਮ, ਤਾਮਿਲ, ਕੰਨੜ, ਤੇਲਗੂ, ਅਤੇ ਓੜੀਆ ਸਮੇਤ ਕਈ ਭਾਸ਼ਾਵਾਂ ਦੀਆਂ ਫਿਲਮਾਂ ਵਿੱਚ ਕੰਮ ਕਰ ਚੁੱਕੀ ਹੈ।

ਇਹ ਵੀ ਪੜ੍ਹੋ: 'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ ਨੇ ਅਦਾਕਾਰ ਨਾਲ ਰਿਸ਼ਤੇ 'ਤੇ ਤੋੜੀ ਚੁੱਪੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News