ਫ਼ਿਲਮ ਇੰਡਸਟਰੀ ਨੂੰ ਇੱਕ ਹੋਰ ਝਟਕਾ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

7/29/2020 10:38:18 AM

ਮੁੰਬਈ (ਬਿਊਰੋ) — ਪ੍ਰਸਿੱਧ ਬਾਲੀਵੁੱਡ ਅਦਾਕਾਰਾ ਕੁਮ ਕੁਮ ਦਾ ਦਿਹਾਂਤ ਹੋ ਗਿਆਂ ਹੈ। ਉਹ 86 ਸਾਲਾਂ ਦੇ ਸਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਤੋਂ ਬਾਅਦ ਫ਼ਿਲਮ ਉਦਯੋਗ 'ਚ ਸੋਗ ਦੀ ਲਹਿਰ ਦੌੜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਦਿਹਾਂਤ 'ਤੇ ਜਗਦੀਪ ਦੇ ਪੁੱਤਰ ਜਾਵੇਦ ਜਾਫਰੀ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ 'ਅਸੀਂ ਇੱਕ ਹੋਰ ਹੀਰਾ ਗਵਾ ਦਿੱਤਾ ਹੈ, ਮੈਂ ਬਚਪਨ ਤੋਂ ਹੀ ਇਨ੍ਹਾਂ ਨੂੰ ਜਾਣਦਾ ਸੀ। ਉਹ ਸਾਡੇ ਲਈ ਪਰਿਵਾਰ ਦੀ ਤਰ੍ਹਾਂ ਸੀ, ਚੰਗੀ ਇਨਸਾਨ ਸੀ। ਰੱਬ ਤੁਹਾਡੀ ਆਤਮਾ ਨੂੰ ਸ਼ਾਂਤੀ ਦੇਵੇ, ਕੁਮ ਕੁਮ ਅੰਟੀ।'

ਬਾਲੀਵੁੱਡ ਡਾਇਰੈਕਟਰ ਅਮਿਤ ਸ਼ਰਮਾ ਨੇ ਵੀ ਉਨ੍ਹਾਂ ਦੇ ਦਿਹਾਂਤ 'ਤੇ ਟਵੀਟ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ 'ਕੱਲ੍ਹ ਦੀ ਖ਼ੂਬਸੁਰਤ ਅਤੇ ਪ੍ਰਤਿਭਾਸ਼ਾਲੀ ਅਦਾਕਾਰਾ, ਜਿਸ ਨੇ ਕਈ ਸੁਪਰ ਹਿੱਟ ਫ਼ਿਲਮਾਂ ਅਤੇ ਗਾਣੇ ਸਾਨੂੰ ਦਿੱਤੇ, ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ, ਰੱਬ ਉਨ੍ਹਾਂ ਦੀ ਆਤਮਾਂ ਨੂੰ ਸ਼ਾਂਤੀ ਦੇਵੇ। ਮੇਰੀ ਬੇਨਤੀ ਹੈ ਕਿ ਤੁਸੀਂ ਉਨ੍ਹਾਂ ਦੇ ਪਰਿਵਾਰ ਲਈ ਪ੍ਰਾਰਥਨਾ ਕਰੋ।'


sunita

Content Editor sunita