ਪ੍ਰਸਿੱਧ ਅਦਾਕਾਰਾ ਸੁਲੋਚਨਾ ਲਾਟਕਰ ਦਾ ਦਿਹਾਂਤ, ਅਮਿਤਾਭ, ਧਰਮਿੰਦਰ ਤੇ ਦਿਲੀਪ ਕੁਮਾਰ ਦੀ ਮਾਂ ਦੇ ਨਿਭਾਏ ਸਨ ਕਿਰਦਾਰ

Monday, Jun 05, 2023 - 10:12 AM (IST)

ਪ੍ਰਸਿੱਧ ਅਦਾਕਾਰਾ ਸੁਲੋਚਨਾ ਲਾਟਕਰ ਦਾ ਦਿਹਾਂਤ, ਅਮਿਤਾਭ, ਧਰਮਿੰਦਰ ਤੇ ਦਿਲੀਪ ਕੁਮਾਰ ਦੀ ਮਾਂ ਦੇ ਨਿਭਾਏ ਸਨ ਕਿਰਦਾਰ

ਮੁੰਬਈ (ਬਿਊਰੋ) : ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਬੀਤੇ ਜ਼ਮਾਨੇ ਦੀ ਪ੍ਰਸਿੱਧ ਅਦਾਕਾਰਾ ਸੁਲੋਚਨਾ ਲਾਟਕਰ ਦਾ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸੁਲੋਚਨਾ ਨੂੰ ਸਾਹ ਸਬੰਧੀ ਕਈ ਬੀਮਾਰੀਆਂ ਸਨ, ਜਿਸ ਕਾਰਨ ਉਨ੍ਹਾਂ ਦਾ ਦਿਹਾਂਤ ਹੋਇਆ। ਸੁਲੋਚਨਾ ਨੇ 94 ਸਾਲ ਦੀ ਉਮਰ ’ਚ ਆਖਰੀ ਸਾਹ ਲਿਆ। ਉਨ੍ਹਾਂ ਨੇ ਹਿੰਦੀ ਤੇ ਮਰਾਠੀ ਦੀਆਂ ਕਰੀਬ 300 ਫ਼ਿਲਮਾਂ ’ਚ ਕੰਮ ਕੀਤਾ ਹੈ।

PunjabKesari

ਦੱਸ ਦਈਏ ਕਿ ਸੁਲੋਚਨਾ ਲਾਟਕਰ ਨੂੰ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਰਾਜੇਸ਼ ਖੰਨਾ, ਦਿਲੀਪ ਕੁਮਾਰ, ਸੁਨੀਲ ਦੱਤ, ਦੇਵ ਅਨੰਦ, ਰਜੇਸ਼ ਖੰਨਾ ਤੇ ਅਮਿਤਾਭ ਬੱਚਨ ਦੀ ਮਾਤਾ ਦੇ ਰੂਪ 'ਚ ਯਾਦ ਕੀਤਾ ਜਾਂਦਾ ਰਿਹਾ ਹੈ।

PunjabKesari

ਸੁਲੋਚਨਾ ਦੀ ਦੋਹਤੀ ਦੇ ਪਤੀ ਪਰਾਗ ਅਜਗਾਂਵਕਰ ਨੇ ਦੱਸਿਆ ਕਿ ਸੁਲੋਚਨਾ ਲਾਟਕਰ ਨੂੰ 8 ਮਈ ਨੂੰ ਮੁੰਬਈ ਦੇ ਦਾਦਰ ਸਥਿਤ ਇਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ।

PunjabKesari

ਬੀਤੀ ਸ਼ਾਮ ਉਨ੍ਹਾਂ ਨੇ ਹਸਪਤਾਲ ’ਚ ਸ਼ਾਮ 6:30 ਵਜੇ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦਾਦਰ ਦੇ ਸ਼ਿਵਾਜੀ ਪਾਰਕ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

PunjabKesari

 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News