ਪ੍ਰਸਿੱਧ ਗਾਇਕਾ ਵਾਣੀ ਜੈਰਾਮ ਦੀ ਘਰ ''ਚੋਂ ਮਿਲੀ ਲਾਸ਼, ਇਸੇ ਸਾਲ ''ਪਦਮ ਭੂਸ਼ਣ'' ਨਾਲ ਹੋਈ ਸੀ ਸਨਮਾਨਿਤ
02/04/2023 5:02:14 PM

ਮੁੰਬਈ (ਬਿਊਰੋ) : ਫ਼ਿਲਮ ਇੰਡਸਟਰੀ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਆ ਰਹੀ ਹੈ ਕਿ ਇਸ ਸਾਲ 'ਪਦਮ ਭੂਸ਼ਣ' ਨਾਲ ਸਨਮਾਨਿਤ ਮਸ਼ਹੂਰ ਗਾਇਕ ਵਾਣੀ ਜੈਰਾਮ ਦਾ ਦਿਹਾਂਤ ਹੋ ਗਿਆ ਹੈ। 77 ਸਾਲਾ ਗਾਇਕਾ ਚੇਨਈ 'ਚ ਆਪਣੇ ਘਰ 'ਚ ਮ੍ਰਿਤਕ ਪਾਈ ਗਈ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਉਂਦਿਆਂ ਹੀ ਇੰਡਸਟਰੀ 'ਚ ਸੋਗ ਦੀ ਲਹਿਰ ਦੌੜ ਗਈ ਹੈ।
Tamil Nadu | Police personnel arrive at the residence of veteran playback singer Vani Jairam who passed away at her residence in Chennai. She was conferred with the Padma Bhushan award for this year. pic.twitter.com/zUsV7jMTjy
— ANI (@ANI) February 4, 2023
ਦੱਸਿਆ ਜਾ ਰਿਹਾ ਹੈ ਕਿ ਪੁਲਸ ਵਾਣੀ ਜੈਰਾਮ ਦੇ ਘਰ ਵੀ ਉਨ੍ਹਾਂ ਦੀ ਮੌਤ ਦੀ ਜਾਂਚ ਲਈ ਪਹੁੰਚ ਗਈ ਹੈ। ਵਾਣੀ ਜੈਰਾਮ ਦੇ ਘਰ ਕੰਮ ਕਰਨ ਵਾਲੀ ਮਲਾਰਕੋਡੀ ਦਾ ਬਿਆਨ ਵੀ ਸਾਹਮਣੇ ਆਇਆ ਹੈ। ਮਲਾਰਕੋਡੀ ਦਾ ਕਹਿਣਾ ਹੈ ਕਿ, ''ਮੈਂ ਪੰਜ ਵਾਰ ਘੰਟੀ ਵਜਾਈ ਪਰ ਉਨ੍ਹਾਂ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਇੱਥੋਂ ਤੱਕ ਕਿ ਮੇਰੇ ਪਤੀ ਨੇ ਉਨ੍ਹਾਂ ਨੂੰ ਫ਼ੋਨ ਕੀਤਾ ਪਰ ਉਨ੍ਹਾਂ ਨੇ ਫ਼ੋਨ ਨਹੀਂ ਚੁੱਕਿਆ। ਉਹ ਇਸ ਘਰ 'ਚ ਇਕੱਲੀ ਰਹਿੰਦੀ ਸੀ।''
I rang the bell five times at Vani Jairam's residence. But she didn't open the door. Even my husband called her up but she didn't receive the call. It's only she who stays at this residence: Malarkodi, Vani Jairam's maid pic.twitter.com/zspzpKhEGg
— ANI (@ANI) February 4, 2023
ਦੱਸ ਦਈਏ ਕਿ ਵਾਣੀ ਜੈਰਾਮ ਨੇ ਹਿੰਦੀ, ਤਮਿਲ ਤੇਲਗੂ, ਮਲਿਆਲਮ, ਮਰਾਠਾ, ਬੰਗਾਲੀ ਸਮੇਤ ਕਈ ਭਾਸ਼ਾਵਾਂ 'ਚ 10 ਹਜ਼ਾਰ ਤੋਂ ਵੱਧ ਗੀਤਾਂ ਨੂੰ ਆਵਾਜ਼ ਦਿੱਤੀ ਹੈ। ਉਨ੍ਹਾਂ ਨੇ ਬਾਲੀਵੁੱਡ ਫ਼ਿਲਮ 'ਗੁੱਡੀ' (1971) 'ਚ 'ਬੋਲੇ ਰੇ ਪਾਪੀਹਾ ਰੇ' ਗੀਤ ਗਾਇਆ ਸੀ। ਵਾਣੀ ਜੈਰਾਮ ਨੂੰ ਤਿੰਨ ਵਾਰ ਸਰਵੋਤਮ ਪਲੇਬੈਕ ਗਾਇਕਾ ਲਈ ਰਾਸ਼ਟਰੀ ਫ਼ਿਲਮ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਹ ਤਾਮਿਲਨਾਡੂ, ਆਂਧਰਾ ਪ੍ਰਦੇਸ਼, ਕੇਰਲ, ਮਹਾਰਾਸ਼ਟਰ, ਗੁਜਰਾਤ ਅਤੇ ਉੜੀਸਾ ਤੋਂ ਵੀ ਸਟੇਟ ਐਵਾਰਡ ਪ੍ਰਾਪਤ ਕਰ ਚੁੱਕੇ ਹਨ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।