ਵਿੱਕੀ ਕੌਸ਼ਲ ਤੇ ਕੈਟਰੀਨਾ ਦੇ ਵਿਆਹ ਦੀਆਂ ਤਿਆਰੀਆਂ ਜ਼ੋਰਾਂ ''ਤੇ, ਧੀ ਲਈ ਭਾਰਤ ਪਹੁੰਚਿਆ ਪੂਰਾ ਪਰਿਵਾਰ

Monday, Dec 06, 2021 - 10:21 AM (IST)

ਵਿੱਕੀ ਕੌਸ਼ਲ ਤੇ ਕੈਟਰੀਨਾ ਦੇ ਵਿਆਹ ਦੀਆਂ ਤਿਆਰੀਆਂ ਜ਼ੋਰਾਂ ''ਤੇ, ਧੀ ਲਈ ਭਾਰਤ ਪਹੁੰਚਿਆ ਪੂਰਾ ਪਰਿਵਾਰ

ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਜੋ ਕਿ ਆਪਣੇ ਵਿਆਹ ਨੂੰ ਲੈ ਕੇ ਕਈ ਮਹੀਨਿਆਂ ਤੋਂ ਸੁਰਖੀਆਂ 'ਚ ਛਾਏ ਹੋਏ ਹਨ। ਖ਼ਬਰਾਂ ਹਨ ਕਿ ਬੀਤੇ ਦਿਨ ਦੋਵੇਂ ਕਾਨੂੰਨੀ ਤੌਰ 'ਤੇ ਪਤੀ-ਪਤਨੀ ਬਣ ਗਏ ਹਨ ਕਿਉਂਕਿ ਬੀਤੇ ਦਿਨ ਦੋਵੇਂ ਨੇ 'ਕੋਰਟ ਮੈਰਿਜ' ਕਰਵਾ ਲਈ ਹੈ। 

ਦੱਸਿਆ ਜਾ ਰਿਹਾ ਹੈ ਕਿ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਰਿਵਾਇਤੀ ਰੀਤੀ ਰਿਵਾਜਾਂ ਨਾਲ 9 ਦਸੰਬਰ ਨੂੰ ਵਿਆਹ ਦੇ ਬੰਧਨ 'ਚ ਬੱਝ ਜਾਣਗੇ। ਇਸ ਤੋਂ ਪਹਿਲਾਂ ਦੋਵਾਂ ਦੇ ਵੀਡੀਓਜ਼ ਅਤੇ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ। ਕੁਝ ਤਸਵੀਰਾਂ 'ਚ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਇੱਕਠੇ ਨਜ਼ਰ ਆ ਰਹੇ ਹਨ ਅਤੇ ਕੁਝ ਵੀਡੀਓ ਇਸ ਤਰ੍ਹਾਂ ਦੇ ਹਨ, ਜਿਸ 'ਚ ਉਹ ਕੈਟਰੀਨਾ ਦੇ ਘਰ ਜਾਂਦੇ ਹੋਏ ਦਿਖਾਈ ਦੇ ਰਹੇ ਹਨ। 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦਾ ਵਿਆਹ ਪਿਛਲੇ ਕੁਝ ਹਫ਼ਤਿਆਂ ਤੋਂ ਸੁਰਖੀਆਂ 'ਚ ਹੈ। ਹਾਲਾਂਕਿ ਦੋਵਾਂ ਨੇ ਇਸ ਵਿਆਹ ਨੂੰ ਗੁਪਤ ਰੱਖਣ ਦਾ ਫੈਸਲਾ ਕੀਤਾ ਹੈ ਪਰ ਸਮੇਂ-ਸਮੇਂ 'ਤੇ ਮੀਡੀਆ 'ਚ ਕੈਟਰੀਨਾ ਕੈਫ ਦੇ ਬ੍ਰਾਈਡਲ ਡਰੈੱਸ ਅਤੇ ਪ੍ਰੀ-ਵੈਡਿੰਗ ਫੈਸਟੀਵਲ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ।

PunjabKesari
ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਵੱਖ-ਵੱਖ ਧਾਰਮਿਕ ਪਿਛੋਕੜ ਨਾਲ ਸਬੰਧਤ ਹਨ, ਇਸ ਲਈ ਦੋਵਾਂ ਦਾ ਵਿਆਹ ਸਪੈਸ਼ਲ ਮੈਰਿਜ ਐਕਟ, 1954 ਦੇ ਤਹਿਤ ਹੋਵੇਗਾ।

PunjabKesari

ਆਪਣੇ ਅਦਾਲਤੀ ਵਿਆਹ ਤੋਂ ਬਾਅਦ ਵਿੱਕੀ ਤੇ ਕੈਟਰੀਨਾ ਆਪਣੇ ਪਰਿਵਾਰਾਂ ਸਮੇਤ ਇਸ ਹਫਤੇ ਦੇ ਅੰਤ 'ਚ ਇੱਕ ਰਿਵਾਇਤੀ ਵਿਆਹ ਸਮਾਰੋਹ ਲਈ ਰਾਜਸਥਾਨ ਲਈ ਰਵਾਨਾ ਹੋਣਗੇ, ਜਿੱਥੇ 9 ਦਸੰਬਰ ਨੂੰ ਵਿਆਹ ਹੋਵੇਗਾ।

PunjabKesari

ਨੋਟ - ਇਸ ਖ਼ਬਰ ਸਬੰਧੀ ਆਪਣੀ ਪ੍ਰਤੀਕਿਰਿਆ ਕੁਮੈਂਟ ਰਾਹੀਂ ਜ਼ਰੂਰ ਸਾਂਝੀ ਕਰੋ।


author

sunita

Content Editor

Related News