ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਨੇ ਆਪਣੀ ਫ਼ਿਲਮ ਟੀਮ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

Friday, Nov 24, 2023 - 01:03 AM (IST)

ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਨੇ ਆਪਣੀ ਫ਼ਿਲਮ ਟੀਮ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ (ਸਰਬਜੀਤ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲਵੁੱਡ ਕਲਾਕਾਰ ਵਿੱਕੀ ਕੌਸ਼ਲ ਨੇ ਆਪਣੀ ਫ਼ਿਲਮ ਟੀਮ ਨਾਲ ਮੱਥਾ ਟੇਕ ਕੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਜਿੱਥੇ ਉਨ੍ਹਾਂ ਇਲਾਹੀ ਬਾਣੀ ਦਾ ਕੀਰਤਨ ਸੁਣਿਆ, ਉੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਸ਼ਰਧਾਲੂਆਂ ਨੇ ਵਿੱਕੀ ਕੌਸ਼ਲ ਨਾਲ ਸੈਲਫੀਆਂ ਵੀ ਲਈਆਂ।

ਦੱਸਣਯੋਗ ਹੈ ਕਿ ਵਿੱਕੀ ਕੌਸ਼ਲ ਅਦਾਕਾਰਾ ਕੈਟਰੀਨਾ ਕੈਫ ਦੇ ਪਤੀ ਹਨ, ਜੋ ਅੱਜ ਆਪਣੀ ਫ਼ਿਲਮ ਦੀ ਟੀਮ ਨਾਲ ਗੁਰੂ ਘਰ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਲੈਣ ਪਹੁੰਚੇ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News