ਪੰਜਾਬੀ ਗਾਣੇ ''ਤੇ ਮਸਤੀ ਕਰਦੇ ਨਜ਼ਰ ਆਏ ਵਿੱਕੀ ਕੌਸ਼ਲ, ਵੀਡੀਓ ਹੋਈ ਵਾਇਰਲ
Saturday, Nov 20, 2021 - 12:54 PM (IST)

ਮੁੰਬਈ : ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਆਪਣੇ ਵਿਆਹ ਨੂੰ ਲੈ ਕੇ ਕਾਫੀ ਚਰਚਾ 'ਚ ਹਨ। ਦੋਵਾਂ ਨੂੰ ਅਕਸਰ ਇਕੱਠੇ ਘੁੰਮਦੇ ਦੇਖਿਆ ਜਾਂਦਾ ਹੈ। ਹਾਲਾਂਕਿ ਦੋਵਾਂ ਨੇ ਆਪਣੇ ਰਿਸ਼ਤੇ ਨੂੰ ਲੈ ਕੇ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਇਸ ਦੌਰਾਨ ਵਿੱਕੀ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਇਕ ਪੰਜਾਬੀ ਗੀਤ 'ਤੇ ਮਸਤੀ ਕਰਦੇ ਨਜ਼ਰ ਆ ਰਹੇ ਹਨ।
ਇਸ ਵੀਡੀਓ 'ਚ ਅਦਾਕਾਰ ਵਿੱਕੀ ਕੌਸ਼ਲ ਨੂੰ ਕਾਰ 'ਚ ਬੈਠ ਕੇ ਸੁਰਿੰਦਰ ਕੌਰ ਅਤੇ ਰਮੇਸ਼ ਰੰਗੀਲਾ ਦਾ ਪੰਜਾਬੀ ਗੀਤ 'ਮਿੱਤਰਾ ਦਾ ਚੱਲਿਆ ਟਰੱਕ' ਗਾਉਂਦੇ ਦੇਖਿਆ ਜਾ ਸਕਦਾ ਹੈ। ਵੀਡੀਓ 'ਚ ਵਿੱਕੀ ਕਾਲੇ ਅਤੇ ਚਿੱਟੇ ਰੰਗ ਦੀ ਚੈਕਰ ਵਾਲੀ ਕਮੀਜ਼ 'ਤੇ ਬਲੈਕ ਕੈਪ ਅਤੇ ਗੂੜ੍ਹੇ ਸਨਗਲਾਸ ਪਹਿਨੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਵੀਡੀਓ 'ਚ ਉਨ੍ਹਾਂ ਦੇ ਚਿਹਰੇ ਦੇ ਹਾਵ-ਭਾਵ ਵੀ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੇ ਹਨ।
ਇਸ ਵੀਡੀਓ ਨੂੰ ਅਦਾਕਾਰ ਨੇ ਆਪਣੀ ਅਧਿਕਾਰਤ ਇੰਸਟਾਗ੍ਰਾਮ ਸਟੋਰੀ 'ਤੇ ਸ਼ੇਅਰ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਬਾਲੀਵੁੱਡ ਲਾਈਫ ਡਾਟ ਕਾਮ ਦੀ ਇਕ ਰਿਪੋਰਟ 'ਚ ਦਾਅਵਾ ਕੀਤਾ ਗਿਆ ਸੀ ਕਿ ਕੈਟਰੀਨਾ ਅਤੇ ਵਿੱਕੀ ਕੌਸ਼ਲ ਇਸ ਸਾਲ ਦਸੰਬਰ 'ਚ ਰਾਜਸਥਾਨ ਦੇ ਪਿੰਕ ਸਿਟੀ ਵਿੱਚ ਸਿਕਸ ਸੈਂਸ ਫੋਰਟ 'ਚ ਵਿਆਹ ਦੇ ਬੰਧਨ 'ਚ ਬੱਝ ਸਕਦੇ ਹਨ। ਇਸ ਦੇ ਨਾਲ ਹੀ ਰਿਪੋਰਟ 'ਚ ਦਾਅਵਾ ਕੀਤਾ ਗਿਆ ਸੀ ਕਿ ਵਿੱਕੀ ਨੇ ਅਗਲੇ ਸਾਲ ਮਈ 2022 'ਚ ਵਿਆਹ ਕਰਵਾਉਣ ਦੀ ਇੱਛਾ ਜਤਾਈ ਸੀ ਪਰ ਕੈਟਰੀਨਾ ਇਸ ਲਈ ਤਿਆਰ ਨਹੀਂ ਸੀ।
ਦੂਜੇ ਪਾਸੇ ਜੇਕਰ ਕੈਟਰੀਨਾ ਕੈਫ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਸਲਮਾਨ ਖਾਨ ਦੇ ਨਾਲ ਟਾਈਗਰ ਫਰੈਂਚਾਇਜ਼ੀ ਦੀ ਫਿਲਮ 'ਟਾਈਗਰ 3' 'ਚ ਨਜ਼ਰ ਆਵੇਗੀ। ਫਿਲਮ 'ਚ ਉਹ ਪਾਕਿਸਤਾਨੀ ਏਜੰਟ ਦੀ ਭੂਮਿਕਾ 'ਚ ਨਜ਼ਰ ਆ ਸਕਦੀ ਹੈ। ਇਸ ਲਈ ਸਲਮਾਨ ਖਾਨ 'ਰਾਅ' ਦੇ ਏਜੰਟ ਦੀ ਭੂਮਿਕਾ 'ਚ ਨਜ਼ਰ ਆ ਸਕਦੇ ਹਨ।
ਯਸ਼ਰਾਜ ਫਿਲਮਜ਼ ਦੇ ਬੈਨਰ ਹੇਠ ਬਣੀ ਇਸ ਫਿਲਮ ਦਾ ਨਿਰਦੇਸ਼ਨ ਮਨੀਸ਼ ਸ਼ਰਮਾ ਕਰ ਰਹੇ ਹਨ। ਇਸ ਤੋਂ ਇਲਾਵਾ ਕੈਟਰੀਨਾ ਫਿਲਮ 'ਫੋਨ ਭੂਤ' 'ਚ ਵੀ ਨਜ਼ਰ ਆਉਣ ਵਾਲੀ ਹੈ। ਜੇਕਰ ਵਿੱਕੀ ਕੌਸ਼ਲ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਮਹਾਭਾਰਤ ਦੇ ਯੋਧੇ ਅਸ਼ਵਥਾਮਾ 'ਤੇ ਆਧਾਰਿਤ ਫਿਲਮ 'ਦਿ ਅਮਰ ਅਸ਼ਵਥਾਮਾ' 'ਚ ਨਜ਼ਰ ਆਉਣ ਵਾਲੇ ਹਨ।