ਕਮਲ ਖ਼ਾਨ ਨੇ ਪਹਿਲੀ ਵਾਰ ਧੀ ਨਾਲ ਸਮਤੀ ਕਰਦੇ ਹੋਏ ਸਾਂਝੀ ਕੀਤੀ ਵੀਡੀਓ, ਪ੍ਰਸ਼ੰਸਕ ਕਰ ਰਹੇ ਨੇ ਪਸੰਦ

Sunday, Nov 28, 2021 - 12:57 PM (IST)

ਕਮਲ ਖ਼ਾਨ ਨੇ ਪਹਿਲੀ ਵਾਰ ਧੀ ਨਾਲ ਸਮਤੀ ਕਰਦੇ ਹੋਏ ਸਾਂਝੀ ਕੀਤੀ ਵੀਡੀਓ, ਪ੍ਰਸ਼ੰਸਕ ਕਰ ਰਹੇ ਨੇ ਪਸੰਦ

ਚੰਡੀਗੜ੍ਹ- ਮਸ਼ਹੂਰ ਗਾਇਕ ਕਮਲ ਖ਼ਾਨ ਨੇ ਧੀ ਦੇ ਨਾਲ ਇਕ ਵੀਡੀਓ ਸਾਂਝੀ ਕੀਤਾ ਹੈ। ਇਸ ਵੀਡੀਓ ‘ਚ ਉਹ ਆਪਣੀ ਧੀ ਦੇ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ। ਅਜਿਹੇ ਬਹੁਤ ਘੱਟ ਮੌਕੇ ਹੁੰਦੇ ਹਨ ਜਦੋਂ ਕਮਲ ਖ਼ਾਨ ਆਪਣੇ ਪਰਿਵਾਰ ਦੇ ਨਾਲ ਅਤੇ ਬੱਚਿਆਂ ਦੇ ਨਾਲ ਵੀਡੀਓ ਸਾਂਝੀਆਂ ਕਰਦੇ ਹੋਣ। ਇਸ ਵੀਡੀਓ ਨੂੰ ਗਾਇਕ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਨੂੰ ਵੀ ਇਹ ਵੀਡੀਓ ਕਾਫੀ ਪਸੰਦ ਆ ਰਿਹਾ ਹੈ।

 
 
 
 
 
 
 
 
 
 
 
 
 
 
 

A post shared by KAMAL KHAN (@thekamalkhan)


ਕਮਲ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਕਮਲ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ। ਕਮਲ ਖ਼ਾਨ ਨੇ ਪੜ੍ਹਾਈ ਦੀ ਥਾਂ ਸੰਗੀਤ ਨੂੰ ਹੀ ਜ਼ਿਆਦਾ ਤਰਜ਼ੀਹ ਦਿੱਤੀ ਜਿਸ ਕਰਕੇ ਉਹ ਅੱਜ ਸੰਗੀਤ ਦੀ ਦੁਨੀਆਂ ਦਾ ਵਧੀਆ ਗਾਇਕ ਹੈ। ਕਮਲ ਖ਼ਾਨ ਨੇ ਛੋਟੀ ਉਮਰ 'ਚ ਹੀ ਸੰਗੀਤ ਦੇ ਸੁਰਾਂ ਨਾਲ ਖੇਡਣਾ ਸ਼ੁਰੂ ਕਰ ਦਿੱਤਾ ਸੀ। ਸੰਗੀਤਕ ਸਫ਼ਰ ਦੇ ਸ਼ੁਰੂਆਤੀ ਦਿਨਾਂ 'ਚ ਕਮਲ ਖ਼ਾਨ ਨੂੰ ਆਪਣੇ ਪਿਤਾ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ ਸੀ ਪਰ ਕਮਲ ਦੀ ਮਾਂ ਦੀ ਹੱਲਾਸ਼ੇਰੀ ਨੇ ਉਸ ਨੂੰ ਗਾਇਕ ਬਣਾ ਦਿੱਤਾ।

ਕਮਲ ਖ਼ਾਨ ਨੇ ਪੰਜਾਬੀ ਇੰਡਸਟਰੀ ‘ਚ ਇਹ ਮੁਕਾਮ ਹਾਸਲ ਕਰਨ ਦੇ ਲਈ ਕਰੜਾ ਸੰਘਰਸ਼ ਕੀਤਾ ਸੀ ਅਤੇ ਕਈ ਰਿਆਲਟੀ ਸ਼ੋਅਜ਼ ‘ਚ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਜਿਸ ਤੋਂ ਬਾਅਦ ਉਹ ਪੰਜਾਬੀ ਹੀ ਨਹੀਂ, ਬਾਲੀਵੁੱਡ ਇੰਡਸਟਰੀ ‘ਚ ਕਾਮਯਾਬ ਹੋਏ ਅਤੇ ਕਈ ਹਿੱਟ ਗੀਤ ਦਿੱਤੇ। ਕਮਲ ਦੇ ਗਾਣਿਆਂ ਦੀ ਗੱਲ ਕੀਤੀ ਜਾਵੇ ਤਾਂ ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਤੱਕ ਕਮਲ ਖਾਨ ਦੇ ਗਾਣਿਆਂ ਦੀ ਅਵਾਜ਼ ਗੂੰਜਦੀ ਹੈ। ਉਸ ਨੇ ਪਹਿਲੀ ਵਾਰ ਫ਼ਿਲਮ ‘ਤੀਸ ਮਾਰ ਖਾਨ’ ‘ਚ ‘ਵੱਲ੍ਹਾ ਵੱਲ੍ਹਾ’ ਗੀਤ ਗਾਇਆ ਸੀ।


author

Aarti dhillon

Content Editor

Related News