ਮਿਸ ਪੂਜਾ ਨੇ ਦੋਸਤਾਂ ਨਾਲ ਡਾਂਸ ਕਰਦੇ ਹੋਏ ਸਾਂਝੀ ਕੀਤੀ ਵੀਡੀਓ, ਪ੍ਰਸ਼ੰਸਕ ਕਰ ਰਹੇ ਨੇ ਪਸੰਦ
Thursday, Mar 24, 2022 - 04:56 PM (IST)

ਚੰਡੀਗੜ੍ਹ- ਪਾਲੀਵੁੱਡ ਦੀ ਮਸ਼ਹੂਰ ਗਾਇਕਾ ਮਿਸ ਪੂਜਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਏ ਦਿਨ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ ਜਿਸ ਨੂੰ ਉਨ੍ਹਾਂ ਵਲੋਂ ਖੂਬ ਪਸੰਦ ਕੀਤਾ ਜਾਂਦਾ ਹੈ। ਹਾਲ ਹੀ 'ਚ ਮਿਸ ਪੂਜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸਾਂਝੀ ਕੀਤੀ ਹੈ। ਜਿਸ ‘ਚ ਉਹ ਆਪਣੇ ਦੋਸਤਾਂ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੈ।
ਮਿਸ ਪੂਜਾ ਨੇ ਵੀਡੀਓ ਨੂੰ ਸਾਂਝਾ ਕਰਦੇ ਹੋਏ ਕੈਪਸ਼ਨ 'ਚ ਲਿਖਿਆ-‘ਇਹਨੂੰ ਕਹਿੰਦੇ ਨੇ ਖਲਾਰਾ’। ਗਾਇਕਾ ਦੀ ਡਾਂਸ ਵਾਲੀ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਮਿਸ ਪੂਜੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹੈ ਅਤੇ ਉਸ ਨੇ ਇੰਡਸਟਰੀ ਨੂੰ ਕਾਫੀ ਹਿੱਟ ਗੀਤ ਦਿੱਤੇ ਹਨ।