ਵਿਜੇ ਬਾਬੂ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, ਅਗਾਊਂ ਜ਼ਮਾਨਤ ’ਚ ਦਖ਼ਲ ਦੇਣ ਤੋਂ ਇਨਕਾਰ

07/06/2022 2:04:39 PM

ਨਵੀਂ ਦਿੱਲੀ: ਸਾਊਥ ਅਦਾਕਾਰ ਵਿਜੇ ਬਾਬੂ ਨੂੰ ਜਿਨਸੀ ਸ਼ੋਸ਼ਣ ਮਾਮਲੇ ’ਚ ਰਾਹਤ ਮਿਲੀ ਹੈ। ਦਰਅਸਲ ਸੁਪਰੀਮ ਕੋਰਟ ਨੇ ਇਸ ਪੂਰੇ ਮਾਮਲੇ ’ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਬੁੱਧਵਾਰ ਯਾਨੀ ਕਿ ਅੱਜ ਨੂੰ ਸੁਪਰੀਮ ਕੋਰਟ ਨੇ ਹਾਈ ਕੋਰਟ ਤੋਂ ਵਿਜੇ ਬਾਬੂ ਨੂੰ ਮਿਲੀ ਜ਼ਮਾਨਤ ਵਿਰੁੱਧ ਦਾਇਰ ਪਟੀਸ਼ਨ ’ਤੇ ਸੁਣਵਾਈ ਕੀਤੀ ਅਤੇ ਇਸ ਦੌਰਾਨ ਅਦਾਲਾਤ ਨੇ ਇਸ ਅਗਾਊਂ ਜ਼ਮਾਨਤ ’ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਕਾਰ ’ਤੇ  ਕੁਝ ਸ਼ਰਤਾਂ ਵੀ ਲਗਾਈਆਂ ਗਈਆਂ ਹਨ।

ਇਹ ਵੀ ਪੜ੍ਹੋ : ਫ਼ਿਲਮੀ ਸਿਤਾਰਿਆਂ ਨੇ ਆਸਾਮ ਹੜ੍ਹ ਪ੍ਰਭਾਵਿਤ ਲਈ ਦਿੱਤਾ ਦਾਨ, ਪੀੜਤਾਂ ਲਈ ਵਧਾਇਆ ਮਦਦ ਦਾ ਹੱਥ

ਦਰਅਸਲ ਵਿਜੇ ਹਾਈਕੋਰਟ ਤੋਂ ਵਿਜੇ ਦੀ ਅਗਾਊਂ ਜ਼ਮਾਨਤ ਦੇ ਖਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਕੇਰਲ ਸਰਕਾਰ ਦੇ ਵਕੀਲ ਨੇ ਵੀ ਇਸ ਪਟੀਸ਼ਨ ’ਤੇ ਜਲਦੀ ਸੁਣਵਾਈ ਦੀ ਬੇਨਤੀ ਕੀਤੀ ਸੀ, ਜਿਸ ਕਾਰਨ ਇਸ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਅੱਜ ਯਾਨੀ 6 ਜੁਲਾਈ ਨੂੰ ਸੁਣਵਾਈ ਹੋਈ ਹੈ।

ਇਹ ਵੀ ਪੜ੍ਹੋ : ਰਣਬੀਰ ਦੇ ਸਿਕਸ-ਪੈਕ ਐਬਸ ਨੂੰ ਦੇਖ ਪ੍ਰਸ਼ੰਸਕ ਹੋਏ ਦੀਵਾਨੇ, ਕਾਰ ਦੇ ਬੋਨਟ ’ਤੇ ਬੈਠ ਵਾਣੀ ਕਪੂਰ ਨਾਲ ਦਿੱਤੇ ਪੋਜ਼

ਅਦਾਲਤ ਨੇ ਸੁਣਵਾਈ ਦੌਰਾਨ ਕੇਰਲ ਹਾਈ ਕੋਰਟ ਦੇ ਫ਼ੈਸਲੇ ਨੂੰ ਬਰਕਰਾਰ ਰੱਖਦੇ ਹੋਏ ਵਿਜੇ ਬਾਬੂ ਦੀ ਅਗਾਊਂ ਜ਼ਮਾਨਤ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਵਿਜੇ ਬਾਬੂ 'ਤੇ ਕੁਝ ਸ਼ਰਤਾਂ ਵੀ ਲਗਾਈਆਂ ਹਨ। 


ਵਿਜੇ ਬਾਬੂ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਸੂਬਾ ਨਹੀਂ  ਛੱਡ ਸਕਦੇ ਇਸ ਦੇ ਅਦਾਲਤ ਨੇ ਖ਼ਾਸ ਰੋਕ ਲਗਾਈ ਹੈ। ਅਦਾਲਤ ਨੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕੋਈ ਵੀ ਅਦਾਕਾਰਾ ਜਾਂ ਇਸ ਕੇਸ ਨਾਲ ਸਬੰਧਤ ਕੋਈ ਪੋਸਟ ਸੋਸ਼ਲ ਮੀਡੀਆ ’ਤੇ ਸਾਂਝੀ ਕਰਨਗੇ।


Anuradha

Content Editor

Related News