ਜਦੋਂ ਦਿਲਜੀਤ ਦੋਸਾਂਝ ਆਪਣੇ ਨੰਨ੍ਹੇ ਪ੍ਰਸ਼ੰਸਕ ਨੂੰ ਮਿਲੇ ਘੁੱਟ ਕੇ ਜੱਫੀ ਪਾ ਕੇ, ਵਾਇਰਲ ਹੋਈ ਵੀਡੀਓ

2021-07-14T09:09:02

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਦਿਲਜੀਤ ਦੋਸਾਂਝ ਕਈ ਸਾਲਾਂ ਤੋਂ ਆਪਣੀ ਗਾਇਕੀ ਨਾਲ ਪੰਜਾਬੀ ਸੰਗੀਤ ਜਗਤ ਦੀ ਸੇਵਾ ਕਰ ਰਹੇ ਹਨ। ਦਿਲਜੀਤ ਦੋਸਾਂਝ ਦੇ ਚਾਹੁਣ ਵਾਲਿਆਂ ਦੀ ਲੰਬੀ ਚੌੜੀ ਫੈਨ ਫਾਲੋਇੰਗ ਹੈ। ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਇਕ ਝਲਕ ਪਾਉਣ ਲਈ ਬੇਤਾਬ ਰਹਿੰਦੇ ਹਨ। ਅਜਿਹੇ ਵਿਚ ਸੋਸ਼ਲ ਮੀਡੀਆ 'ਤੇ ਦਿਲਜੀਤ ਦੋਸਾਂਝ ਦੀ ਇਸ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਵਿਚ ਉਹ ਆਪਣੇ ਨੰਨ੍ਹੇ ਫੈਨ ਨਾਲ ਨਜ਼ਰ ਆ ਰਹੇ ਹਨ। 
ਇਸ ਵੀਡੀਓ ਵਿਚ ਦਿਲਜੀਤ ਨੂੰ ਵੇਖ ਕੇ ਇਹ ਨੰਨ੍ਹਾ ਫੈਨ ਭੱਜਿਆ ਹੋਇਆ ਨਜ਼ਰ ਆਉਂਦਾ ਹੈ ਅਤੇ ਆ ਕੇ ਦਿਲਜੀਤ ਨੂੰ ਜੱਫੀ ਪਾ ਲੈਂਦਾ ਹੈ। ਦਿਲਜੀਤ ਦੋਸਾਂਝ ਵੀ ਨੰਨ੍ਹੇ ਫੈਨ 'ਤੇ ਪਿਆਰ ਲੁਟਾਉਂਦੇ ਹੋਏ ਨਜ਼ਰ ਆ ਰਹੇ ਹਨ। 

 
 
 
 
 
 
 
 
 
 
 
 
 
 
 
 

A post shared by 𝐃𝐈𝐋𝐉𝐈𝐓 𝐃𝐎𝐒𝐀𝐍𝐉𝐇 𓅓 (@legend_diljitdosanjh)

ਦੱਸ ਦਈਏ ਕਿ ਦਿਲਜੀਤ ਦੋਸਾਂਝ ਦਾ ਇਹ ਵੀਡੀਓ ਕੁਝ ਸਾਲ ਪੁਰਾਣਾ ਹੈ ਪਰ ਸੋਸ਼ਲ ਮੀਡੀਆ 'ਤੇ ਹੁਣ ਕਾਫ਼ੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਦਿਲਜੀਤ ਦੋਸਾਂਝ ਦੇ ਫੈਨ ਕਲੱਬ ਪੇਜ਼ 'ਤੇ ਸਾਂਝਾ ਕੀਤਾ ਗਿਆ ਹੈ। 

ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਆਪਣੀ ਨਵੀਂ ਮਿਊਜ਼ਿਕ ਐਲਬਮ 'ਮੂਨ ਚੀਲਡ ਈਰਾ' ਲੈ ਕੇ ਆ ਰਹੇ ਹਨ। ਇਸ ਤੋਂ ਇਲਾਵਾ ਉਹ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ। ਗਾਇਕੀ ਦੇ ਨਾਲ-ਨਾਲ ਉਹ ਅਦਾਕਾਰੀ ਦੇ ਖ਼ੇਤਰ ਵਿਚ ਵੀ ਕਾਫ਼ੀ ਸਰਗਰਮ ਹਨ। ਪੰਜਾਬੀ ਫ਼ਿਲਮਾਂ ਦੇ ਨਾਲ ਉਹ ਹਿੰਦੀ ਫ਼ਿਲਮਾਂ ਵਿਚ ਵੀ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਹਨ।

ਨੋਟ  - ਦਿਲਜੀਤ ਦੋਸਾਂਝ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor sunita