ਅਨੁਸ਼ਕਾ ਤੇ ਵਿਰਾਟ ਕੋਹਲੀ ਨੇ ਸਾਂਝੀਆਂ ਕੀਤੀਆਂ ਧੀ ਦੀਆਂ ਕਿਊਟ ਤਸਵੀਰਾਂ

10/21/2021 9:20:22 AM

ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਵਿਰਾਟ ਕੋਹਲੀ ਨਾਲ ਆਪਣੀ ਧੀ ਦੀ ਕਿਊਟ ਜਿਹੀ ਤਸਵੀਰ ਹਾਲ ਹੀ 'ਚ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਅਨੁਸ਼ਕਾ ਸ਼ਰਮਾ ਨੇ ਲਿਖਿਆ ਹੈ, ''ਮੇਰਾ ਸਾਰਾ ਦਿਲ ਇੱਕ ਫਰੇਮ 'ਚ।''

ਇਸ ਤਸਵੀਰ ਨੂੰ ਸੋਸ਼ਲ ਮੀਡੀਆ 'ਤੇ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ 'ਤੇ ਲਗਾਤਾਰ ਕੁਮੈਂਟਸ ਕਰ ਰਹੇ ਹਨ। ਹਾਲਾਂਕਿ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਇਸ ਤਸਵੀਰ 'ਚ ਆਪਣੀ ਧੀ ਦਾ ਚਿਹਰਾ ਨਹੀਂ ਵਿਖਾਇਆ ਹੈ।

ਇਸ ਤੋਂ ਪਹਿਲਾਂ ਵੀ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੀ ਧੀ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ। ਅਨੁਸ਼ਕਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ। ਅਨੁਸ਼ਕਾ ਦੀ ਫ਼ਿਲਮ 'ਰੱਬ ਨੇ ਬਣਾ ਦੀ ਜੋੜੀ' ਨੇ ਕਾਫ਼ੀ ਸੁਰਖੀਆਂ ਬਟੋਰੀਆਂ ਸਨ।

ਇਸ ਤੋਂ ਬਾਅਦ 'ਬੈਂਡ ਬਾਜਾ ਬਰਾਤ' ਨਾਲ ਵੀ ਕਾਫ਼ੀ ਨਾਮ ਕਮਾਇਆ ਸੀ। ਕੁਝ ਸਾਲ ਪਹਿਲਾਂ ਇਸ ਜੋੜੀ ਨੇ ਲਵ ਮੈਰਿਜ ਕਰਵਾਈ ਸੀ ਅਤੇ ਦੋਹਾਂ ਦਾ ਵਿਆਹ ਇਟਲੀ 'ਚ ਹੋਇਆ ਸੀ। ਦੋਵਾਂ ਦੀ ਇੱਕ ਬੇਟੀ ਹੈ, ਜਿਸ ਦਾ ਨਾਮ ਵਾਮਿਕਾ ਰੱਖਿਆ ਗਿਆ ਹੈ।

sunita

This news is Content Editor sunita