ਅਨੁਸ਼ਕਾ ਨੇ ਵਿਰਾਟ ਕੋਹਲੀ ਦੀ ਰੋਮਾਂਟਿਕ ਤਸਵੀਰ ਦਾ ਇੰਝ ਉਡਾਇਆ ਮਜ਼ਾਕ, ਸ਼ਰੇਆਮ ਆਖ ਦਿੱਤੀ ਇਹ ਗੱਲ

11/29/2021 5:04:18 PM

ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਅਤੇ ਉਨ੍ਹਾਂ ਦੇ ਕ੍ਰਿਕਟਰ ਪਤੀ ਵਿਰਾਟ ਕੋਹਲੀ ਅਕਸਰ ਹੀ ਸੁਰਖੀਆਂ 'ਚ ਛਾਏ ਰਹਿੰਦੇ ਹਨ। ਅਕਸਰ ਇਹ ਕਿਊਟ ਜੋੜਾ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦਾ ਰਹਿੰਦਾ ਹੈ, ਜਿਸ ਨੂੰ ਪ੍ਰਸ਼ੰਸਕ ਬਹੁਤ ਪਸੰਦ ਕਰਦੇ ਹਨ। ਪਿਛਲੇ ਸਾਲ ਵੀ ਤਾਲਾਬੰਦੀ ਦੌਰਾਨ ਅਨੁਸ਼ਕਾ ਸ਼ਰਮਾ ਨੇ ਪਤੀ ਵਿਰਾਟ ਕੋਹਲੀ ਦੇ ਮਸਤੀ ਕਰਦੇ ਹੋਏ ਇੱਕ ਮਜ਼ਾਕੀਆ ਵੀਡੀਓ ਸ਼ੇਅਰ ਕੀਤਾ ਸੀ, ਜਿਸ 'ਚ ਅਨੁਸ਼ਕਾ ਫੈਨ ਹੋਣ ਦੀ ਭੂਮਿਕਾ 'ਚ ਜ਼ੋਰ-ਜ਼ੋਰ ਦੀ ਕੋਹਲੀ ਚਿਲਾਉਂਦੀ ਹੋਈ ਨਜ਼ਰ ਆਈ ਸੀ। ਹਾਲ ਹੀ ਚ ਦੋਵਾਂ ਦਾ ਇੱਕ ਪਿਆਰੀ ਜਿਹੀ ਹੋਈ ਵਾਰਤਾਲਾਪ ਨੇ ਹਰ ਇੱਕ ਦਾ ਧਿਆਨ ਖਿੱਚਿਆ ਹੈ। ਹਾਲ ਹੀ 'ਚ ਵਿਰਾਟ ਕੋਹਲੀ ਨੇ ਆਪਣੇ ਸੋਸ਼ਲ ਮੀਡੀਆ 'ਤੇ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ 'ਚ ਉਹ ਪਤਨੀ ਅਨੁਸ਼ਕਾ ਸ਼ਰਮਾ ਨਾਲ ਨਦੀ ਕੰਢੇ ਆਰਾਮ ਨਾਲ ਬੈਠੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਵਿਰਾਟ ਕੋਹਲੀ ਨੇ ਲਿਖਿਆ, ''ਜੇਕਰ ਤੁਸੀਂ ਮੇਰੇ ਨਾਲ ਹੋ ਤਾਂ ਕਿਤੇ ਵੀ ਮੇਰੇ ਲਈ ਘਰ ਵਰਗਾ ਹੈ।''

PunjabKesari

ਵਿਰਾਟ ਕੋਹਲੀ ਦੀ ਇਸ ਪੋਸਟ 'ਤੇ ਅਨੁਸ਼ਕਾ ਸ਼ਰਮਾ ਨੇ ਤੁਰੰਤ ਜਵਾਬ ਦਿੱਤਾ ਅਤੇ ਲਿਖਿਆ, ''ਇਹ ਬਹੁਤ ਵਧੀਆ ਹੈ ਕਿਉਂਕਿ ਤੁਸੀਂ ਮੁਸ਼ਕਿਲ ਨਾਲ ਹੀ ਘਰ 'ਚ ਰਹਿੰਦੇ ਹੋ।'' ਇਸ ਤਰ੍ਹਾਂ ਵਿਰਾਟ ਕੋਹਲੀ ਨੇ 'ਹਾ ਹਾ ਹਾ' ਲਿਖਿਆ ਹੈ। ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦੀ ਇਸ ਪੋਸਟ 'ਤੇ 4 ਮਿਲੀਅਨ ਤੋਂ ਵੱਧ ਲਾਈਕਸ ਆ ਚੁੱਕੇ ਹਨ। ਪ੍ਰਸ਼ੰਸਕ ਵੀ ਇਸ ਤਸਵੀਰ 'ਤੇ ਕਾਫੀ ਕੁਮੈਂਟ ਕਰ ਰਹੇ ਹਨ।

 
 
 
 
 
 
 
 
 
 
 
 
 
 
 

A post shared by Virat Kohli (@virat.kohli)

ਦੱਸ ਦਈਏ ਇਸ ਸਾਲ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਆਪਣੀ ਜ਼ਿੰਦਗੀ ਦਾ ਨਵਾਂ ਸਫ਼ਰ ਸ਼ੁਰੂ ਕੀਤਾ ਹੈ। ਦੋਵੇਂ ਇਸੇ ਸਾਲ ਪਹਿਲੀ ਵਾਰ ਮਾਪੇ ਬਣੇ ਹਨ। ਅਨੁਸ਼ਕਾ ਸ਼ਰਮਾ ਨੇ ਪਿਆਰੀ ਜਿਹੀ ਧੀ ਨੂੰ ਜਨਮ ਦਿੱਤਾ ਹੈ। ਦੋਵਾਂ ਨੇ ਆਪਣੀ ਧੀ ਦਾ ਨਾਂ ਵਾਮਿਕਾ ਰੱਖਿਆ ਹੈ, ਜੋ ਕਿ ਸੰਸਕ੍ਰਿਤ ਨਾਮ ਹੈ। ਜੀ ਹਾਂ, ਮਾਂ ਦੁਰਗਾ ਦਾ ਸੰਸਕ੍ਰਿਤ ਨਾਮ ਵਾਮਿਕਾ ਹੈ। ਹਾਲੇ ਤੱਕ ਦੋਵਾਂ ਨੇ ਆਪਣੀ ਧੀ ਦਾ ਚਿਹਰਾ ਰਵੀਲ ਨਹੀਂ ਕੀਤਾ ਹੈ ਪਰ ਦੋਵੇਂ ਅਕਸਰ ਹੀ ਆਪਣੀ ਧੀ ਦੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ।
 
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News