ਵਿਵੇਕ ਓਬਰਾਏ ਨੇ ਲਈ ਕੋਰੋਨਾ ਟੀਕੇ ਦੀ ਪਹਿਲੀ ਖੁਰਾਕ, ਵੀਡੀਓ ਸਾਂਝੀ ਕਰ ਪ੍ਰਸ਼ੰਸਕਾਂ ਨੂੰ ਦਿੱਤਾ ਖ਼ਾਸ ਮੈਸੇਜ

Sunday, Apr 11, 2021 - 10:43 AM (IST)

ਵਿਵੇਕ ਓਬਰਾਏ ਨੇ ਲਈ ਕੋਰੋਨਾ ਟੀਕੇ ਦੀ ਪਹਿਲੀ ਖੁਰਾਕ, ਵੀਡੀਓ ਸਾਂਝੀ ਕਰ ਪ੍ਰਸ਼ੰਸਕਾਂ ਨੂੰ ਦਿੱਤਾ ਖ਼ਾਸ ਮੈਸੇਜ

ਮੁੰਬਈ: ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਦੌਰਾਨ ਅਦਾਕਾਰ ਵਿਵੇਕ ਓਬਰਾਏ ਨੇ ਵੀ ਟੀਕਾ ਲਗਵਾ ਲਿਆ ਹੈ। ਅਦਾਕਾਰ ਨੇ ਬੀਤੇ ਸ਼ਨੀਵਾਰ ਨੂੰ ਕੋਰੋਨਾ ਦੀ ਪਹਿਲੀ ਖੁਰਾਕ ਲਈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਸ ਨੂੰ ਲੈ ਕੇ ਇਕ ਵੀਡੀਓ ਵੀ ਸਾਂਝੀ ਕੀਤੀ ਹੈ ਅਤੇ ਪ੍ਰਸ਼ੰਸਕਾਂ ਨੂੰ ਇਕ ਖ਼ਾਸ ਮੈਸੇਜ ਵੀ ਦਿੱਤਾ ਹੈ। 

PunjabKesari
ਵਿਵੇਕ ਓਬਰਾਏ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਕੋਵਿਡ ਟੀਕਾ ਲਗਵਾਉਂਦੇ ਹੋਏ ਦੀ ਆਪਣੀ ਇਕ ਵੀਡੀਓ ਸਾਂਝੀ ਕੀਤੀ ਹੈ। ਇਸ ਨੂੰ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ’ਚ ਲਿਖਿਆ- ‘ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ’ ਸਾਰੇ ਫਰੰਟਲਾਈਨ ਵਰਕਰਸ, ਸਾਡੇ ਵਾਰੀਅਰਸ ਨੂੰ ਇਸ ਪੂਰੀ ਪ੍ਰਤੀਕਿਰਿਆ ਨੂੰ ਬਹੁਤ ਸਾਵਧਾਨੀਆਂ ਨਾਲ ਕਰਨ ਲਈ ਬਹੁਤ-ਬਹੁਤ ਧੰਨਵਾਦ। ਮੈਂ ਸਭ ਨੂੰ ਬੇਨਤੀ ਕਰਦਾ ਹਾਂ ਕਿ ਉਹ ਆਪਣੀ ਸੁਰੱਖਿਆ ਨੂੰ ਨਜ਼ਰਅੰਦਾਜ਼ ਨਾ ਕਰਨ ਅਤੇ ਟੀਕਾ ਲਗਵਾਉਣ। ਚੱਲੋ ਇਕੱਠੇ ਮਿਲ ਕੇ ਵਾਇਰਸ ਨੂੰ ਹਰਾਈਏ’।

 
 
 
 
 
 
 
 
 
 
 
 
 
 
 

A post shared by Vivek Oberoi (@vivekoberoi)


ਹੁਣ ਅਦਾਕਾਰ ਦੀ ਇਹ ਵੀਡੀਓ ਇੰਟਰਨੈੱਟ ’ਤੇ ਖ਼ੂਬ ਵਾਇਰਲ ਹੋ ਰਹੀ ਹੈ ਅਤੇ ਪ੍ਰਸ਼ੰਸਕ ਕੁਮੈਂਟ ਕਰਕੇ ਇਸ ’ਤੇ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ।

PunjabKesari
ਦੱਸ ਦੇਈਏ ਕਿ ਵਿਵੇਕ ਹਮੇਸ਼ਾ ਕਿਸੇ ਨਾ ਕਿਸੇ ਵਜ੍ਹਾ ਨੂੰ ਲੈ ਕੇ ਚਰਚਾ ’ਚ ਰਹਿੰਦੇ ਹਨ। ਬੀਤੇ ਦਿਨੀਂ ਪਹਿਲੇ ਉਹ ਉਦੋਂ ਵੀ ਕਾਫ਼ੀ ਚਰਚਾ ’ਚ ਆ ਗਏ ਸਨ, ਜਦੋਂ ਬਿਨਾਂ ਹੈਲਮੇਟ ਬਾਈਕ ਚਲਾਉਣ ’ਤੇ ਮੰੁਬਈ ਟ੍ਰੈਫਿਕ ਪੁਲਸ ਨੇ ਉਨ੍ਹਾਂ ਦਾ ਚਲਾਨ ਕੱਟ ਦਿੱਤਾ ਸੀ। 

PunjabKesari


author

Aarti dhillon

Content Editor

Related News