ਅਨੁਰਾਗ ਠਾਕੁਰ ਦਾ ਐਲਾਨ, ਪ੍ਰਸਿੱਧ ਅਦਾਕਾਰਾ ਵਹੀਦਾ ਰਹਿਮਾਨ ਨੂੰ ਮਿਲੇਗਾ 'ਦਾਦਾ ਸਾਹਿਬ ਫਾਲਕੇ ਪੁਰਸਕਾਰ'

Tuesday, Sep 26, 2023 - 06:42 PM (IST)

ਅਨੁਰਾਗ ਠਾਕੁਰ ਦਾ ਐਲਾਨ, ਪ੍ਰਸਿੱਧ ਅਦਾਕਾਰਾ ਵਹੀਦਾ ਰਹਿਮਾਨ ਨੂੰ ਮਿਲੇਗਾ 'ਦਾਦਾ ਸਾਹਿਬ ਫਾਲਕੇ ਪੁਰਸਕਾਰ'

ਮੁੰਬਈ (ਬਿਊਰੋ) : ਹਿੰਦੀ ਸਿਨੇਮਾ ਦੀ ਸਭ ਤੋਂ ਵਧੀਆ ਅਦਾਕਾਰਾਂ 'ਚੋਂ ਇਕ ਵਹੀਦਾ ਰਹਿਮਾਨ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਫ਼ਿਲਮ ਇੰਡਸਟਰੀ 'ਚ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਲੱਖਾਂ ਦਿਲਾਂ ਨੂੰ ਜਿੱਤਣ ਵਾਲੀ ਵਹੀਦਾ ਰਹਿਮਾਨ ਨੂੰ 'ਲਾਈਫਟਾਈਮ ਅਚੀਵਮੈਂਟ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਕੁੱਲ੍ਹੜ ਪਿੱਜ਼ਾ ਕੱਪਲ ਦੇ ਵਿਵਾਦ ’ਤੇ ਬੋਲੇ ਐਮੀ ਵਿਰਕ, ‘ਕਿਸੇ ਦੇ ਪਰਿਵਾਰ ਨੂੰ ਇੰਨਾ ਜ਼ਲੀਲ ਨਾ ਕਰੋ’

ਦੱਸ ਦਈਏ ਕਿ ਹਾਲ ਹੀ 'ਚ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਵਹੀਦਾ ਰਹਿਮਾਨ ਨੂੰ 'ਦਾਦਾ ਸਾਹਿਬ ਫਾਲਕੇ ਲਾਈਫਟਾਈਮ ਅਚੀਵਮੈਂਟ ਐਵਾਰਡ' ਨਾਲ ਸਨਮਾਨਿਤ ਕੀਤੇ ਜਾਣ ਦੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਦਿੱਤੀ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ : ਪਰਿਣੀਤੀ ਤੋਂ ਬਾਅਦ ਹੁਣ ਪੂਜਾ ਹੇਗੜੇ ਦੇ ਵਿਆਹ ਦੇ ਚਰਚੇ, ਕ੍ਰਿਕਟਰ ’ਤੇ ਆਇਆ ਦਿਲ!

ਅਨੁਰਾਗ ਠਾਕੁਰ ਨੇ ਟਵੀਟ ਕੀਤਾ, "ਮੈਂ ਇਹ ਐਲਾਨ ਕਰਦੇ ਹੋਏ ਬੇਹੱਦ ਖੁਸ਼ੀ ਤੇ ਸਨਮਾਨ ਮਹਿਸੂਸ ਕਰ ਰਿਹਾ ਹਾਂ ਕਿ ਵਹੀਦਾ ਰਹਿਮਾਨ ਜੀ ਨੂੰ ਭਾਰਤੀ ਸਿਨੇਮਾ 'ਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਇਸ ਸਾਲ ਵੱਕਾਰੀ ਦਾਦਾ ਸਾਹਿਬ ਫਾਲਕੇ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।"

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News