ਯੂਟਿਊਬ ’ਤੇ ਧੁੰਮਾਂ ਪਾ ਰਿਹਾ ‘ਵਾਰਨਿੰਗ 2’ ਫ਼ਿਲਮ ਦਾ ਗੀਤ ‘ਡੈੱਡ’, ਦੇਖੋ ਵੀਡੀਓ

Sunday, Jan 21, 2024 - 04:58 PM (IST)

ਯੂਟਿਊਬ ’ਤੇ ਧੁੰਮਾਂ ਪਾ ਰਿਹਾ ‘ਵਾਰਨਿੰਗ 2’ ਫ਼ਿਲਮ ਦਾ ਗੀਤ ‘ਡੈੱਡ’, ਦੇਖੋ ਵੀਡੀਓ

ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਵਾਰਨਿੰਗ 2’ ਦਾ ਦੂਜਾ ਗੀਤ ਯੂਟਿਊਬ ’ਤੇ ਧੁੰਮਾਂ ਪਾ ਰਿਹਾ ਹੈ, ਜਿਸ ਦਾ ਨਾਂ ਹੈ ‘ਡੈੱਡ’। ਇਹ ਗੀਤ ਯੂਟਿਊਬ ’ਤੇ ਸਾਰੇਗਾਮਾ ਪੰਜਾਬੀ ਦੇ ਚੈਨਲ ’ਤੇ ਰਿਲੀਜ਼ ਹੋਇਆ ਹੈ।

ਇਹ ਖ਼ਬਰ ਵੀ ਪੜ੍ਹੋ : ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਦਾ ਇਕ ਹੋਰ ਇੰਟਰਵਿਊ, ਸਲਮਾਨ ਖ਼ਾਨ ਨੂੰ ਫਿਰ ਦਿੱਤੀ ਧਮਕੀ, ਕਿਹਾ– ‘ਨਹੀਂ ਛੱਡਾਂਗੇ’

ਗੀਤ ਨੂੰ 2.5 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਗੀਤ ਨੂੰ ਆਵਾਜ਼ ਗਿੱਪੀ ਗਰੇਵਾਲ ਨੇ ਦਿੱਤੀ ਹੈ, ਜਿਸ ’ਚ ਗਿੱਪੀ ਨਾਲ ਫ਼ਿਲਮ ਦੇ ਬਾਕੀ ਸਿਤਾਰੇ ਵੀ ਦੇਖਣ ਨੂੰ ਮਿਲ ਰਹੇ ਹਨ। ਗੀਤ ਨੂੰ ਸੰਗੀਤ ਮੈਡ ਮਿਕਸ ਨੇ ਦਿੱਤਾ ਹੈ, ਜਿਸ ਦੇ ਬੋਲ ਜੇ. ਪੀ. 47 ਵਲੋਂ ਲਿਖੇ ਗਏ ਹਨ।

ਫ਼ਿਲਮ ਦੀ ਗੱਲ ਕਰੀਏ ਤਾਂ ਇਸ ’ਚ ਗਿੱਪੀ ਗਰੇਵਾਲ, ਪ੍ਰਿੰਸ ਕੰਵਲਜੀਤ ਸਿੰਘ, ਰਾਹੁਲ ਦੇਵ, ਜੈਸਮੀਨ ਭਸੀਨ, ਰਘਵੀਰ ਬੋਲੀ, ਧੀਰਜ ਕੁਮਾਰ ਤੇ ਜੱਗੀ ਸਿੰਘ ਵਰਗੇ ਸਿਤਾਰੇ ਅਹਿਮ ਭੂਮਿਕਾਵਾਂ ’ਚ ਹਨ। ਇਸ ਫ਼ਿਲਮ ਨੂੰ ਅਮਰ ਹੁੰਦਲ ਵਲੋਂ ਡਾਇਰੈਕਟ ਕੀਤਾ ਗਿਆ ਹੈ।

ਫ਼ਿਲਮ ਗਿੱਪੀ ਗਰੇਵਾਲ ਵਲੋਂ ਲਿਖੀ ਤੇ ਪ੍ਰੋਡਿਊਸ ਕੀਤੀ ਗਈ ਹੈ। ਵਿਕਰਮ ਮਹਿਰਾ, ਸਿਧਾਰਥ ਆਨੰਦ ਕੁਮਾਰ, ਭਾਨਾ ਐੱਲ. ਏ., ਵਿਨੋਦ ਅਸਵਾਲ ਤੇ ਸਾਹਿਲ ਸ਼ਰਮਾ ਵੀ ਇਸ ਫ਼ਿਲਮ ਦੇ ਪ੍ਰੋਡਿਊਸਰ ਹਨ। ਦੁਨੀਆ ਭਰ ’ਚ ਇਹ ਫ਼ਿਲਮ 2 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਤੁਹਾਨੂੰ ‘ਡੈੱਡ’ ਗੀਤ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


author

Rahul Singh

Content Editor

Related News