‘ਵਾਰਨਿੰਗ 2’ ਦਾ ਧਮਾਕੇਦਾਰ ਟੀਜ਼ਰ ਰਿਲੀਜ਼, ਪ੍ਰਿੰਸ ਕੰਵਲਜੀਤ ਤੋਂ ਬਦਲਾ ਲੈਣ ਆਏ ਗਿੱਪੀ ਗਰੇਵਾਲ (ਵੀਡੀਓ)
Wednesday, Dec 13, 2023 - 02:12 PM (IST)
ਐਂਟਰਟੇਨਮੈਂਟ ਡੈਸਕ– ਚਿਰਾਂ ਤੋਂ ਉਡੀਕੀ ਜਾ ਰਹੀ ਫ਼ਿਲਮ ‘ਵਾਰਨਿੰਗ 2’ ਦਾ ਧਮਾਕੇਦਾਰ ਟੀਜ਼ਰ ਰਿਲੀਜ਼ ਹੋ ਗਿਆ ਹੈ। ਇਸ ਟੀਜ਼ਰ ਨੂੰ 1 ਦਸੰਬਰ ਨੂੰ ਰਿਲੀਜ਼ ਹੋਈ ਰਣਬੀਰ ਕਪੂਰ ਦੀ ਫ਼ਿਲਮ ‘ਐਨੀਮਲ’ ਨਾਲ ਸਿਨੇਮਾਘਰਾਂ ’ਚ ਦਿਖਾਇਆ ਗਿਆ ਸੀ ਪਰ ਇਸ ਨੂੰ ਯੂਟਿਊਬ ’ਤੇ ਅੱਜ ਰਿਲੀਜ਼ ਕੀਤਾ ਗਿਆ ਹੈ।
ਟੀਜ਼ਰ ਤੋਂ ਪਤਾ ਲੱਗਦਾ ਹੈ ਕਿ ਇਹ ਕਹਾਣੀ ਉਥੋਂ ਹੀ ਸ਼ੁਰੂ ਹੁੰਦੀ ਹੈ, ਜਿਥੇ ‘ਵਾਰਨਿੰਗ 1’ ਨੂੰ ਖ਼ਤਮ ਕੀਤਾ ਗਿਆ ਸੀ। ਪੰਮਾ ਯਾਨੀ ਪ੍ਰਿੰਸ ਕੰਵਲਜੀਤ ਸਿੰਘ ਤੇ ਗੇਜਾ ਯਾਨੀ ਗਿੱਪੀ ਗਰੇਵਾਲ ਦੋਵੇਂ ਜੇਲ ’ਚ ਹਨ। ਦੋਵਾਂ ਦਾ ਆਹਮਣਾ-ਸਾਹਮਣਾ ਵੀ ਟੀਜ਼ਰ ’ਚ ਹੁੰਦਾ ਦੇਖਿਆ ਜਾ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ : ਮਲਾਇਕਾ ਨਾਲ ਤਲਾਕ ਮਗਰੋਂ ਅਰਬਾਜ਼ ਖ਼ਾਨ ਦਾ ਗਰਲਫਰੈਂਡ ਜਾਰਜੀਆ ਨਾਲ ਹੋਇਆ ਬ੍ਰੇਕਅੱਪ, ਜਾਣੋ ਵੱਖ ਹੋਣ ਦੀ ਵਜ੍ਹਾ
ਟੀਜ਼ਰ ’ਚ ਗਿੱਪੀ ਗਰੇਵਾਲ ਨੂੰ ਜ਼ਬਰਦਸਤ ਐਕਸ਼ਨ ਕਰਦੇ ਦੇਖਿਆ ਜਾ ਸਕਦਾ ਹੈ, ਜਦਕਿ ਪ੍ਰਿੰਸ ਕੰਵਲਜੀਤ ਸਿੰਘ ਸ਼ਾਨਦਾਰ ਡਾਇਲਾਗ ਡਿਲਿਵਰੀ ਕਰਦੇ ਨਜ਼ਰ ਆ ਰਹੇ ਹਨ।
‘ਵਾਰਨਿੰਗ 2’ ’ਚ ਗਿੱਪੀ ਗਰੇਵਾਲ ਤੇ ਪ੍ਰਿੰਸ ਕੰਵਲਜੀਤ ਸਿੰਘ ਤੋਂ ਇਲਾਵਾ ਜੈਸਮੀਨ ਭਸੀਨ, ਰਾਹੁਲ ਦੇਵ, ਰਘਵੀਰ ਬੋਲੀ, ਧੀਰਜ ਕੁਮਾਰ ਤੇ ਜੱਗੀ ਸਿੰਘ ਵੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਲਿਖਿਆ ਤੇ ਪ੍ਰੋਡਿਊਸ ਗਿੱਪੀ ਗਰੇਵਾਲ ਨੇ ਕੀਤਾ ਹੈ।
ਇਸ ਫ਼ਿਲਮ ਨੂੰ ਅਮਰ ਹੁੰਦਲ ਨੇ ਡਾਇਰੈਕਟ ਕੀਤਾ ਹੈ। ਦੁਨੀਆ ਭਰ ’ਚ ਇਹ ਫ਼ਿਲਮ 2 ਫਰਵਰੀ, 2024 ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
Related News
ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਪੋਸਟ ਪਾ ਕੇ ਕਿਹਾ..
