‘ਵਾਰਨਿੰਗ 2’ ਨੂੰ ਦੇਖ ਖ਼ੁਸ਼ ਹੋਏ ਪ੍ਰਸ਼ੰਸਕ, ਜਾਣੋ ਕੀ ਹੈ ਲੋਕਾਂ ਦੇ ਰੀਵਿਊਜ਼

02/05/2024 12:11:04 PM

ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਵਾਰਨਿੰਗ 2’ ਸਿਨੇਮਾਘਰਾਂ ’ਚ 2 ਫਰਵਰੀ ਨੂੰ ਰਿਲੀਜ਼ ਹੋ ਚੁੱਕੀ ਹੈ। ਫ਼ਿਲਮ ਨੂੰ ਦਰਸ਼ਕਾਂ ਵਲੋਂ ਬੇਹੱਦ ਸਰਾਹਿਆ ਜਾ ਰਿਹਾ ਹੈ। ਫ਼ਿਲਮ ਨੂੰ ਲੈ ਕੇ ਲੋਕਾਂ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ, ਜੋ ਤੁਸੀਂ ਹੇਠਾਂ ਦਿੱਤੀ ਵੀਡੀਓ ’ਤੇ ਕਲਿੱਕ ਕਰਕੇ ਦੇਖ ਸਕਦੇ ਹੋ–

‘ਵਾਰਨਿੰਗ 2’ ਪਬਲਿਕ ਰੀਵਿਊ

ਫ਼ਿਲਮ ਦੀ ਗੱਲ ਕਰੀਏ ਤਾਂ ਇਸ ’ਚ ਗਿੱਪੀ ਗਰੇਵਾਲ, ਪ੍ਰਿੰਸ ਕੰਵਲਜੀਤ ਸਿੰਘ, ਰਾਹੁਲ ਦੇਵ, ਜੈਸਮੀਨ ਭਸੀਨ, ਰਘਵੀਰ ਬੋਲੀ, ਧੀਰਜ ਕੁਮਾਰ ਤੇ ਜੱਗੀ ਸਿੰਘ ਵਰਗੇ ਸਿਤਾਰੇ ਅਹਿਮ ਭੂਮਿਕਾਵਾਂ ’ਚ ਹਨ। ਇਸ ਫ਼ਿਲਮ ਨੂੰ ਅਮਰ ਹੁੰਦਲ ਵਲੋਂ ਡਾਇਰੈਕਟ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਸੁਸ਼ਾਂਤ ਸਿੰਘ ਰਾਜਪੂਤ ਲਈ ਇਨਸਾਫ਼ ਦੀ ਉਮੀਦ ’ਚ ਭੈਣ, ਕਿਹਾ– ‘ਹਰ ਕੋਈ ਜਾਣਨਾ ਚਾਹੁੰਦੈ ਕਿ ਭਰਾ ਨਾਲ ਕੀ ਹੋਇਆ’

ਫ਼ਿਲਮ ਗਿੱਪੀ ਗਰੇਵਾਲ ਵਲੋਂ ਲਿਖੀ ਤੇ ਪ੍ਰੋਡਿਊਸ ਕੀਤੀ ਗਈ ਹੈ। ਵਿਕਰਮ ਮਹਿਰਾ, ਸਿਧਾਰਥ ਆਨੰਦ ਕੁਮਾਰ, ਭਾਨਾ ਐੱਲ. ਏ., ਵਿਨੋਦ ਅਸਵਾਲ ਤੇ ਸਾਹਿਲ ਸ਼ਰਮਾ ਵੀ ਇਸ ਫ਼ਿਲਮ ਦੇ ਪ੍ਰੋਡਿਊਸਰ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਤੁਹਾਨੂੰ ‘ਵਾਰਨਿੰਗ 2’ ਕਿਵੇਂ ਦੀ ਲੱਗੀ? ਕੁਮੈਂਟ ਕਰਕੇ ਜ਼ਰੂਰ ਦੱਸੋ।

Rahul Singh

This news is Content Editor Rahul Singh