‘ਵਾਰਨਿੰਗ 2’ ਦਾ ਪੋਸਟਰ ਆਇਆ ਸਾਹਮਣੇ, ਇਸ ਦਿਨ ਹੋਵੇਗੀ ਰਿਲੀਜ਼

11/23/2021 12:30:26 PM

ਮੁੰਬਈ (ਬਿਊਰੋ)– ‘ਮਿਆਨ ਇਕ ਤੇ ਤਲਵਾਰਾਂ ਚਾਰ... ਖੜਕਾ ਤਾਂ ਹੋਊਗਾ’ ਇਸ ਟੈਗਲਾਈਨ ਨਾਲ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਆਪਣੇ ਪ੍ਰਸ਼ੰਸਕਾਂ ਨਾਲ ਇਕ ਹੋਰ ਖ਼ੁਸ਼ਖਬਰੀ ਸਾਂਝੀ ਕੀਤੀ ਹੈ। ਜੀ ਹਾਂ, ਉਨ੍ਹਾਂ ਆਪਣੀ ਇਕ ਹੋਰ ਅਗਲੀ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ। ਉਹ ‘ਵਾਰਨਿੰਗ’ ਫ਼ਿਲਮ ਦਾ ਸੀਕੁਅਲ ਲੈ ਕੇ ਆ ਰਹੇ ਹਨ।

ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਗਿੱਪੀ ਗਰੇਵਾਲ ਨੇ ‘ਵਾਰਨਿੰਗ 2’ ਦਾ ਪੋਸਟਰ ਸਾਂਝਾ ਕੀਤਾ ਹੈ ਤੇ ਨਾਲ ਹੀ ਫ਼ਿਲਮ ਦੀ ਰਿਲੀਜ਼ ਡੇਟ ਵੀ ਦੱਸੀ ਹੈ। ਉਨ੍ਹਾਂ ਪੋਸਟਰ ਸਾਂਝਾ ਕਰਦਿਆਂ ਦੱਸਿਆ ਹੈ ਕਿ ਇਹ ਫ਼ਿਲਮ ਅਗਲੇ ਸਾਲ 22 ਜੁਲਾਈ ਨੂੰ ਰਿਲੀਜ਼ ਹੋਵੇਗੀ। ਇਸ ਪੋਸਟ ’ਤੇ ਪ੍ਰਸ਼ੰਸਕ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਲੁੱਕ ’ਚ ਆਏ ਬਦਲਾਅ ਨੂੰ ਲੈ ਕੇ ਹਰ ਪਾਸੇ ਚਰਚਾ ’ਚ ਭਾਰਤੀ ਸਿੰਘ, ਦੇਖੋ ਨਵੀਆਂ-ਪੁਰਾਣੀਆਂ ਤਸਵੀਰਾਂ

ਦੱਸ ਦੇਈਏ ਹਾਲ ਹੀ ’ਚ 19 ਨਵੰਬਰ ਨੂੰ ‘ਵਾਰਨਿੰਗ’ ਫ਼ਿਲਮ ਰਿਲੀਜ਼ ਹੋਈ ਹੈ। ਇਹ ਫ਼ਿਲਮ ਬਾਕਸ ਆਫ਼ਿਸ ’ਤੇ ਕਮਾਲ ਦਾ ਪ੍ਰਦਰਸ਼ਨ ਕਰ ਰਹੀ ਹੈ। ਇਸ ਫ਼ਿਲਮ ਨੇ ਸ਼ੁੱਕਰਵਾਰ ਤੇ ਸ਼ਨੀਵਾਰ ਦੋ ਦਿਨਾਂ ’ਚ ਹੀ 3 ਕਰੋੜ 58 ਲੱਖ ਦੀ ਕਮਾਈ ਕਰ ਲਈ ਹੈ। ਇਹ ਫ਼ਿਲਮ ਤਿੰਨ ਮੁੱਖ ਕਿਰਦਾਰਾਂ ਪੰਮਾ, ਸ਼ਿੰਦਾ ਤੇ ਗੇਜਾ ਦੇ ਆਲੇ-ਦੁਆਲੇ ਘੁੰਮਦੀ ਹੋਈ ਨਜ਼ਰ ਆ ਰਹੀ ਹੈ। ਪੰਮਾ ਦਾ ਕਿਰਦਾਰ ਪ੍ਰਿੰਸ ਕੰਵਲਜੀਤ ਨਿਭਾਅ ਰਿਹਾ ਹੈ, ਸ਼ਿੰਦਾ ਦੇ ਕਿਰਦਾਰ ’ਚ ਧੀਰਜ ਕੁਮਾਰ ਤੇ ਗਿੱਪੀ ਗਰੇਵਾਲ ਗੇਜਾ ਨਾਂ ਦੇ ਕਿਰਦਾਰ ਦੇ ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋਏ ਹਨ।

ਇਸ ਫ਼ਿਲਮ ਨੂੰ ਲਿਖਿਆ ਤੇ ਪ੍ਰੋਡਿਉਸ ਕੀਤਾ ਹੈ ਗਿੱਪੀ ਗਰੇਵਾਲ ਨੇ। ਅਮਰ ਹੁੰਦਲ ਵਲੋਂ ਹੀ ਇਸ ਨੂੰ ਡਾਇਰੈਕਟ ਕੀਤਾ ਗਿਆ ਹੈ। ਦੱਸ ਦੇਈਏ ਗਿੱਪੀ ਗਰੇਵਾਲ ਬੈਕ ਟੂ ਬੈਕ ਆਪਣੀਆਂ ਫ਼ਿਲਮਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹੈ। ‘ਵਾਰਨਿੰਗ’ ਨਾਲ ਉਨ੍ਹਾਂ ਦੀ ਫ਼ਿਲਮ ‘ਪਾਣੀ ’ਚ ਮਧਾਣੀ’ ਵੀ ਸਿਨੇਮਾਘਰਾਂ ’ਚ ਦਰਸ਼ਕਾਂ ਦਾ ਮਨੋਰੰਜਨ ਕਰ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News