20 ਸਤੰਬਰ ਨੂੰ ਸਿਰਫ਼ 99 ਰੁਪਏ ''ਚ ਦੇਖੋ ਪੰਜਾਬੀ ਫ਼ਿਲਮ ''ਅਰਦਾਸ ਸਰਬੱਤ ਦੇ ਭਲੇ ਦੀ''

Thursday, Sep 19, 2024 - 05:24 PM (IST)

20 ਸਤੰਬਰ ਨੂੰ ਸਿਰਫ਼ 99 ਰੁਪਏ ''ਚ ਦੇਖੋ ਪੰਜਾਬੀ ਫ਼ਿਲਮ ''ਅਰਦਾਸ ਸਰਬੱਤ ਦੇ ਭਲੇ ਦੀ''

ਨੈਸ਼ਨਲ ਡੈਸਕ- ਜੇਕਰ ਤੁਸੀਂ ਵੀ ਫਿਲਮਾਂ ਦੇਖਣਾ ਪਸੰਦ ਕਰਦੇ ਹੋ ਤਾਂ ਤੁਹਾਡੇ ਲਈ ਇੱਕ ਵੱਡੀ ਖ਼ੁਸ਼ਖ਼ਬਰੀ ਹੈ। ਦਰਅਸਲ, ਹੁਣ ਤੁਸੀਂ 'ਅਰਦਾਸ ਸਰਬੱਤ ਦੇ ਭਲੇ ਦੀ' ਪੰਜਾਬੀ ਫ਼ਿਲਮ ਦੀ ਟਿਕਟ 99 ਰੁਪਏ 'ਚ ਖਰੀਦ ਸਕਦੇ ਹੋ। ਦੱਸ ਦਈਏ ਕਿ 20 ਸਤੰਬਰ ਨੂੰ ਰਾਸ਼ਟਰੀ ਸਿਨੇਮਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਲਗਭਗ ਸਾਰੇ ਸਿਨੇਮਾਘਰ ਟਿਕਟ ਬੁਕਿੰਗ 'ਤੇ ਆਪਣੇ ਗਾਹਕਾਂ ਨੂੰ ਇਹ ਆਫਰ ਦੇਣਗੇ। 99 ਰੁਪਏ ਵਿੱਚ ਮੂਵੀ ਟਿਕਟਾਂ ਆਨਲਾਈਨ ਬੁੱਕ ਕਰਨ ਲਈ ਤੁਸੀਂ Bookmyshow, PVR Cinemas, Paytm, Inox, Cinepolis, Carnival ਦੀ ਵਰਤੋਂ ਕਰ ਸਕਦੇ ਹੋ। ਇਨ੍ਹਾਂ ਪਲੇਟਫਾਰਮਾਂ 'ਤੇ ਤੁਹਾਨੂੰ ਵਿਸ਼ੇਸ਼ ਤੌਰ 'ਤੇ ਆਫਰ ਦਿਖਾਈ ਦੇਣਗੇ।

ਇਹ ਖ਼ਬਰ ਵੀ ਪੜ੍ਹੋ- ਬੰਬੇ ਹਾਈਕੋਰਟ ਨੇ ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਲੈ ਕੇ ਸੈਂਸਰ ਬੋਰਡ' ਨੂੰ ਲਗਾਈ ਫਟਕਾਰ

ਇਸ ਦੇ ਲਈ ਸਭ ਤੋਂ ਪਹਿਲਾਂ ਤੁਹਾਨੂੰ ਐਪ 'ਤੇ ਜਾ ਕੇ ਆਪਣੀ ਲੋਕੇਸ਼ਨ ਚੁਣਨੀ ਹੋਵੇਗੀ। ਇਸ ਤੋਂ ਬਾਅਦ ਫ਼ਿਲਮ ਦੀ ਚੋਣ ਕਰੋ ਅਤੇ ਤਾਰੀਖ਼ ਵਿੱਚ ਸਿਰਫ਼ 20 ਸਤੰਬਰ ਨੂੰ ਚੁਣੋ। ਇਸ ਤੋਂ ਬਾਅਦ ਬੁੱਕ ਟਿਕਟ ਵਿਕਲਪ (ਕੀਮਤ 99 ਰੁਪਏ ਦਿਖਾ ਰਹੀ ਹੈ) 'ਤੇ ਕਲਿੱਕ ਕਰੋ। - ਹੁਣ ਸੀਟ ਦੀ ਚੋਣ ਕਰੋ ਅਤੇ ਭੁਗਤਾਨ ਵਿਕਲਪ 'ਤੇ ਕਲਿੱਕ ਕਰੋ। ਭੁਗਤਾਨ ਤੋਂ ਬਾਅਦ ਤੁਹਾਡੀ ਸੀਟ ਬੁੱਕ ਹੋ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ- ਅਨੁਸ਼ਕਾ- ਵਿਰਾਟ ਦਾ ਫੇਕ ਵੀਡੀਓ ਹੋਇਆ ਵਾਇਰਲ

ਦੱਸ ਦੇਈਏ ਕਿ ਫਿਲਮ ਨੂੰ ਗਿੱਪੀ ਗਰੇਵਾਲ ਵੱਲੋਂ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ। ਫਿਲਮ 'ਚ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਜੈਸਮੀਨ ਭਸੀਨ, ਨਿਰਮਲ ਰਿਸ਼ੀ, ਪ੍ਰਿੰਸ ਕੰਵਲਜੀਤ ਸਿੰਘ, ਜੱਗੀ ਸਿੰਘ, ਸਰਦਾਰ ਸੋਹੀ ਤੇ ਸੀਮਾ ਕੌਸ਼ਲ ਸਣੇ ਕਈ ਕਲਾਕਾਰ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫਿਲਮ ਜੀਓ ਸਟੂਡੀਓਜ਼, ਹੰਬਲ ਮੋਸ਼ਨ ਪਿਕਚਰਜ਼ ਤੇ ਪੈਨੋਰਾਮਾ ਸਟੂਡੀਓਜ਼ ਦੀ ਸਾਂਝੀ ਪੇਸ਼ਕਸ਼ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News