ਕੋਰੋਨਾ ਨੂੰ ਮਾਤ ਦੇ ਕੇ 16 ਦਿਨਾਂ ਬਾਅਦ ਘਰ ਵਾਪਸ ਪਰਤੇ ਅੰਗਦ ਬੇਦੀ, ਧੀ ਮੇਹਰ ਨੂੰ ਵੇਖ ਹੋਏ ਭਾਵੁਕ (ਵੀਡੀਓ)
Monday, May 24, 2021 - 10:00 AM (IST)
ਮੁੰਬਈ (ਬਿਊਰੋ) - ਕੋਰੋਨਾ ਵਾਇਰਸ ਦੀ ਦੂਜੀ ਲਹਿਰ ਤੋਂ ਬਾਅਦ ਦੇਸ਼ 'ਚ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਦਿਨੋਂ ਦਿਨ ਵੱਧ ਰਹੀ ਹੈ। ਕੋਰੋਨਾ ਦੇ ਵਧਦੇ ਪ੍ਰਕੋਪ 'ਚ ਕਈ ਬਾਲੀਵੁੱਡ ਸਿਤਾਰੇ ਵੀ ਇਸ ਦੀ ਲਪੇਟ 'ਚ ਆ ਚੁੱਕੇ ਹਨ। ਹਾਲ ਹੀ 'ਚ ਬਾਲੀਵੁੱਡ ਅਦਾਕਾਰਾ ਅੰਗਦ ਬੇਦੀ ਵੀ ਕੋਰੋਨਾ ਨੂੰ ਹਰਾ ਕੇ 16 ਦਿਨਾਂ ਤੋਂ ਬਾਅਦ ਆਪਣੇ ਘਰ ਵਾਪਸ ਆਏ ਹਨ।
ਆਪਣੀ ਧੀ ਮੇਹਰ ਨੂੰ ਕਈ ਦਿਨਾਂ ਬਾਅਦ ਦੇਖ ਕੇ ਅੰਗਦ ਬੇਦੀ ਕੁਝ ਭਾਵੁਕ ਨਜ਼ਰ ਆਏ। ਉਨ੍ਹਾਂ ਨੇ ਆਪਣੀ ਇਕ ਵੀਡੀਓ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਇਸ ਵੀਡੀਓ 'ਚ ਅੰਗਦ ਬੇਦੀ ਆਪਣੀ ਧੀ ਮੇਹਰ ਅਤੇ ਪਤਨੀ ਨੇਹਾ ਧੂਪੀਆ ਨੂੰ ਮਿਲਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਅੰਗਦ ਬੇਦੀ ਨੇ ਲੰਬੀ ਚੌੜੀ ਕੈਪਸ਼ਨ ਵੀ ਲਿਖੀ ਹੈ, ਜਿਸ 'ਤੇ ਕਲਾਕਾਰ ਤੇ ਪ੍ਰਸ਼ੰਸਕ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਦੱਸ ਦਈਏ ਇਸ ਮਹੀਨੇ ਹੀ ਦੋਵੇਂ ਦਾ ਵਿਆਹ ਨੂੰ ਪੂਰੇ ਤਿੰਨ ਸਾਲ ਹੋ ਗਏ ਹਨ। ਅੰਗਦ ਬੇਦੀ ਤੇ ਨੇਹਾ ਧੂਪੀਆ ਸਾਲ 2018 'ਚ ਸੁਰਖੀਆਂ 'ਚ ਆਏ ਸਨ, ਜਦੋਂ ਦੋਵੇਂ ਜਣਿਆਂ ਨੇ ਗੁਪਤ ਤਰੀਕੇ ਨਾਲ ਵਿਆਹ ਕਰਵਾ ਲਿਆ ਸੀ। ਨੇਹਾ ਧੂਪੀਆ ਤੇ ਅੰਗਦ ਬੇਦੀ ਨੇ ਸਿੱਖ ਰੀਤੀ ਰਿਵਾਜਾਂ ਨਾਲ ਵਿਆਹ ਕਰਵਾਇਆ ਸੀ। ਇਸ ਵਿਆਹ ਨੇ ਦੋਹਾਂ ਦੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਸੀ।