‘ਦਿ ਕੇਰਲਾ ਸਟੋਰੀ’ ’ਤੇ ਪੱਛਮੀ ਬੰਗਾਲ ’ਚ ਰੋਕ ਖ਼ਿਲਾਫ਼ ਪਟੀਸ਼ਨ, ਸੁਪਰੀਮ ਕੋਰਟ ਕੱਲ ਕਰੇਗੀ ਸੁਣਵਾਈ

05/11/2023 2:01:50 PM

ਨਵੀਂ ਦਿੱਲੀ (ਭਾਸ਼ਾ) - ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਫ਼ਿਲਮ ‘ਦਿ ਕੇਰਲਾ ਸਟੋਰੀ’ ਦੇ ਨਿਰਮਾਤਾਵਾਂ ਦੀ ਉਸ ਪਟੀਸ਼ਨ ’ਤੇ 12 ਮਈ ਨੂੰ ਸੁਣਵਾਈ ਲਈ ਸਹਿਮਤੀ ਜਤਾਈ, ਜਿਸ ’ਚ ਪੱਛਮੀ ਬੰਗਾਲ ਸਰਕਾਰ ਵਲੋਂ ਫਿਲਮ ਦੇ ਪ੍ਰਦਰਸ਼ਨ ’ਤੇ ਰੋਕ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। 

ਇਹ ਖ਼ਬਰ ਵੀ ਪੜ੍ਹੋ : 'ਖਤਰੋਂ ਕੇ ਖਿਲਾੜੀ 13' 'ਚ ਨਜ਼ਰ ਆਉਣ ਵਾਲੀ ਇਸ ਅਦਾਕਾਰਾ ਨੂੰ ਆਇਆ ਪੈਨਿਕ ਅਟੈਕ

ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਚੀਫ ਜਸਟਿਸ ਡੀ. ਵਾਈ. ਚੰਦਰਚੂੜ ਤੇ ਜਸਟਿਸ ਪੀ. ਐੱਸ. ਨਰਸਿਮਹਾ ਦੀ ਡਵੀਜ਼ਨ ਬੈਂਚ ਅੱਗੇ ਤਤਕਾਲ ਸੂਚੀਬੱਧ ਕਰਨ ਲਈ ਅਰਜ਼ੋਈ ਕੀਤੀ। ਸਾਲਵੇ ਨੇ ਕਿਹਾ ਕਿ ਪਟੀਸ਼ਨ ਪੱਛਮੀ ਬੰਗਾਲ ਤੇ ਤਾਮਿਲਨਾਡੂ ਦੀਆਂ ਸਰਕਾਰਾਂ ਵਲੋਂ ਇਸ ਫ਼ਿਲਮ ਦੇ ਪ੍ਰਦਰਸ਼ਨ ’ਤੇ ਲਾਈ ਰੋਕ ਨੂੰ ਚੁਣੌਤੀ ਦਿੰਦੀ ਹੈ।

ਇਹ ਖ਼ਬਰ ਵੀ ਪੜ੍ਹੋ : ‘ਗੋਡੇ ਗੋਡੇ ਚਾਅ’ ਫ਼ਿਲਮ ਦਾ ਗੀਤ ‘ਅੱਲ੍ਹੜਾਂ ਦੇ’ ਰਿਲੀਜ਼, ਸੋਨਮ ਬਾਜਵਾ ਨੇ ਪਾਈਆਂ ਧਮਾਲਾਂ (ਵੀਡੀਓ)

ਪਹਿਲਾਂ ਬੈਂਚ ਨੇ ਕਿਹਾ ਕਿ ਉਸ ਨੇ ਮੰਗਲਵਾਰ ਨੂੰ ਫ਼ਿਲਮ ਦੀ ਰਿਲੀਜ਼ ’ਤੇ ਰੋਕ ਲਾਉਣ ਤੋਂ ਇਨਕਾਰ ਕਰਨ ਵਾਲੇ ਕੇਰਲ ਹਾਈ ਕੋਰਟ ਦੇ ਹੁਕਮ ਖ਼ਿਲਾਫ਼ ਇੱਕ ਵੱਖਰੀ ਪਟੀਸ਼ਨ ’ਤੇ 15 ਮਈ ਨੂੰ ਸੁਣਵਾਈ ਕਰਨੀ ਤੈਅ ਕੀਤੀ ਹੈ ਅਤੇ ਉਸ ਦਿਨ ਇਸ ਪਟੀਸ਼ਨ ’ਤੇ ਵੀ ਸੁਣਵਾਈ ਕੀਤੀ ਜਾਵੇਗੀ। ਸਾਲਵੇ ਨੇ ਕਿਹਾ ਕਿ ਉਨ੍ਹਾਂ ਦਾ ਰੋਜ਼ਾਨਾ ਨੁਕਸਾਨ ਹੋ ਰਿਹਾ ਹੈ। ਇਸ ’ਤੇ ਬੈਂਚ ਨੇ ਪਟੀਸ਼ਨ ’ਤੇ 12 ਮਈ ਨੂੰ ਸੁਣਵਾਈ ਲਈ ਸਹਿਮਤੀ ਜਤਾਈ।


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

sunita

This news is Content Editor sunita