ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ, ਪੱਛਮੀ ਬੰਗਾਲ ਤੇ ਤਾਮਿਲਨਾਡੂ ’ਚ ‘ਦਿ ਕੇਰਲ ਸਟੋਰੀ’ ’ਤੇ ਰੋਕ ਕਿਉਂ?
Saturday, May 13, 2023 - 10:47 AM (IST)
ਨਵੀਂ ਦਿੱਲੀ (ਯੂ. ਐੱਨ. ਆਈ.)– ਸੁਪਰੀਮ ਕੋਰਟ ਨੇ ਵਿਵਾਦਾਂ ’ਚ ਘਿਰੀ ਫ਼ਿਲਮ ‘ਦਿ ਕੇਰਲ ਸਟੋਰੀ’ ਦੇ ਪ੍ਰਦਰਸ਼ਨ ’ਤੇ ਰੋਕ ਲਗਾਉਣ ਖ਼ਿਲਾਫ਼ ਫ਼ਿਲਮ ਨਿਰਮਾਤਾਵਾਂ ਦੀ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ ਤੇ ਤਾਮਿਲਨਾਡੂ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ।
ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਤੇ ਜਸਟਿਸ ਪੀ. ਐੱਸ. ਨਰਸਿਮ੍ਹਾ ਦੀ ਬੈਂਚ ਨੇ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੱਛਮੀ ਬੰਗਾਲ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਨੂੰ ਪੁੱਛਿਆ ਕਿ ਜਦੋਂ ਇਹ ਫ਼ਿਲਮ ਦੂਜੇ ਸੂਬਿਆਂ ’ਚ ਚੱਲ ਰਹੀ ਹੈ ਤਾਂ ਪੱਛਮੀ ਬੰਗਾਲ ਤੇ ਤਾਮਿਲਨਾਡੂ ’ਚ ਚਲਾਉਣ ’ਚ ਕੀ ਦਿੱਕਤ ਹੈ?
ਇਹ ਖ਼ਬਰ ਵੀ ਪੜ੍ਹੋ : ਅਦਾਕਾਰਾ ਦੀਪਿਕਾ ਪਾਦੂਕੌਣ ਨੇ ਹਾਸਲ ਕੀਤੀ ਇਕ ਹੋਰ ਵੱਡੀ ਗਲੋਬਲ ਅਚੀਵਮੈਂਟ, ਛਾਈ ਸੁਰਖੀਆਂ 'ਚ
ਸੁਪਰੀਮ ਕੋਰਟ ਦੀ 2 ਮੈਂਬਰੀ ਬੈਂਚ ਨੇ ਪਟੀਸ਼ਨਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫਿਲਹਾਲ ਕੋਈ ਵੀ ਹੁਕਮ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ’ਚ ਸਾਰੀਆਂ ਸਬੰਧਤ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹੀ ਫ਼ੈਸਲਾ ਲਵੇਗੀ।
ਬੈਂਚ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਅਗਲੀ ਸੁਣਵਾਈ 17 ਮਈ ਨੂੰ ਕਰੇਗੀ। 10 ਮਈ ਨੂੰ ਸੁਪਰੀਮ ਕੋਰਟ ਨੇ ਪਟੀਸ਼ਨਰਾਂ ਦੀ ਤਰਫੋਂ ਸੀਨੀਅਰ ਵਕੀਲ ਹਰੀਸ਼ ਸਾਲਵੇ ਦੀ ਗੁਹਾਰ ਸਵੀਕਾਰ ਕਰਦਿਆਂ ਪਟੀਸ਼ਨ ’ਤੇ ਸੁਣਵਾਈ ਲਈ ਆਪਣੀ ਸਹਿਮਤੀ ਪ੍ਰਗਟ ਕੀਤੀ ਸੀ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।