ਜਲੰਧਰ 'ਚ ਕਿਉਂ ਹੋਈ ਪੰਜਾਬੀ ਗਾਇਕ ਦੇ ਘਰ ਦੇ ਬਾਹਰ ਫਾਇਰਿੰਗ, ਸਾਹਮਣੇ ਆਈ ਵਜ੍ਹਾ

04/02/2024 10:38:59 AM

ਜਲੰਧਰ (ਮ੍ਰਿਦੁਲ) - ਬੀਤੀ ਰਾਤ ਬੂਟਾ ਮੰਡੀ ਇਲਾਕੇ ਦੇ ਰਹਿਣ ਵਾਲੇ ਪੰਜਾਬੀ ਗਾਇਕ ਸਾਹਿਲ ਦੇ ਘਰ ’ਤੇ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਸਾਹਿਲ, ਜਿਸ ਮਿਊਜ਼ਿਕ ਕੰਪਨੀ ’ਚ ਕੰਮ ਕਰਦਾ ਸੀ, ਦੇ ਵਰਕਰਾਂ ’ਤੇ ਗੋਲੀਆਂ ਚਲਾਉਣ ਦਾ ਦੋਸ਼ ਲਾਇਆ ਜਾ ਰਿਹਾ ਹੈ। ਫਿਲਹਾਲ ਪੁਲਸ ਨੇ ਮਾਮਲੇ ਦੀ ਸ਼ਿਕਾਇਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - ਧਾਰਮਿਕ ਆਗੂਆਂ ਦਾ ਐਲਾਨ, ਟੀ. ਵੀ. ਸੀਰੀਅਲਾਂ 'ਚ ਕੀਤੇ ਗਏ 'ਵਿਆਹ' ਹੁਣ ਮੰਨੇ ਜਾਣਗੇ ਸੱਚ

ਪੁਲਸ ਨੂੰ ਦਿੱਤੇ ਬਿਆਨਾਂ ’ਚ ਗਾਇਕ ਸਾਹਿਲ ਨੇ ਦੱਸਿਆ ਕਿ ਬੀਤੀ ਰਾਤ ਉਹ ਘਰੋਂ ਬਾਹਰ ਸੀ ਤੇ ਉਸ ਦੇ ਪਰਿਵਾਰਕ ਮੈਂਬਰ ਗੁਆਂਢ ’ਚ ਕਿਸੇ ਵਿਆਹ ਸਮਾਗਮ ’ਚ ਗਏ ਹੋਏ ਸਨ, ਜਿੱਥੇ ਰਾਤ ਕਰੀਬ 12 ਵਜੇ ਕੁਝ ਨੌਜਵਾਨ ਬਾਹਰੋਂ ਆਏ ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦਾ ਗੁਆਂਢੀਆਂ ਨੂੰ ਸਵੇਰੇ ਪਤਾ ਲੱਗਾ। ਉਸ ਨੇ ਪੁਲਸ ਨੂੰ ਦੱਸਿਆ ਕਿ ਜਿਸ ਮਿਊਜ਼ਿਕ ਕੰਪਨੀ ’ਚ ਉਹ ਕੰਮ ਕਰਦਾ ਸੀ, ਉਹ ਉਸ ’ਤੇ ਦਬਾਅ ਪਾ ਰਹੀ ਸੀ ਕਿ ਉਹ ਉਨ੍ਹਾਂ ਦੀ ਕੰਪਨੀ ਨਾ ਛੱਡੇ ਤੇ ਇਕਰਾਰਨਾਮਾ ਪੂਰਾ ਹੋਣ ਤੋਂ ਬਾਅਦ ਵੀ ਕੰਮ ਕਰੇ, ਜਿਸ ਕਾਰਨ ਉਨ੍ਹਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ।

ਇਹ ਖ਼ਬਰ ਵੀ ਪੜ੍ਹੋ - ਗਾਇਕ ਜੈਜ਼ੀ ਬੀ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ ਕਮਿਸ਼ਨ ਨੇ ਲਿਆ ਨੋਟਿਸ

ਉਧਰ ਪੁਲਸ ਮਾਮਲੇ ਸਬੰਧੀ ਥਾਣਾ ਨੰ. 6 ਦੇ ਐੱਸ. ਐੱਚ. ਓ. ਨੇ ਬਿਆਨ ਦਰਜ ਕਰ ਲਏ ਹਨ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਾਰੀ ਜਾਂਚ ਕੀਤੀ। ਅਜੇ ਤੱਕ ਕੋਈ ਖੋਲ ਬਰਾਮਦ ਨਹੀਂ ਹੋਇਆ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


sunita

Content Editor

Related News