ਪਟਿਆਲਾ ਜੇਲ ’ਚ ਦਲੇਰ ਮਹਿੰਦੀ ਨਾਲ ਪਤਨੀ ਤੇ ਬੱਚਿਆਂ ਨੇ ਕੀਤੀ ਮੁਲਾਕਾਤ

Wednesday, Jul 27, 2022 - 12:58 PM (IST)

ਪਟਿਆਲਾ (ਬਲਜਿੰਦਰ)– ਕੇਂਦਰੀ ਜੇਲ ਪਟਿਆਲਾ ’ਚ ਕਬੂਤਰਬਾਜ਼ੀ ਦੇ ਮਾਮਲੇ ’ਚ 2 ਸਾਲ ਦੀ ਸਜ਼ਾ ਕੱਟ ਰਹੇ ਦਲੇਰ ਮਹਿੰਦੀ ਨੂੰ ਬੀਤੇ ਦਿਨੀਂ ਉਸ ਦੀ ਪਤਨੀ, ਪੁੱਤਰ ਤੇ ਧੀ ਮਿਲਣ ਲਈ ਆਏ। ਜੇਲ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਦੱਸਿਆ ਕਿ ਦਲੇਰ ਮਹਿੰਦੀ ਦੀ ਪਤਨੀ ਤੇ ਬੱਚਿਆਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਮਹਿੰਗਾਈ ਵਧਣ ਦੀ ਲੋਕਾਂ ਨੂੰ ਇੰਨੀ ਫਿਕਰ ਨਹੀਂ, ਜਿੰਨੀ ਲਲਿਤ ਮੋਦੀ ਤੇ ਸੁਸ਼ਮਿਤਾ ਸੇਨ ਦੇ ਰਿਲੇਸ਼ਨਸ਼ਿਪ ਦੀ ਹੈ

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਦਲੇਰ ਮਹਿੰਦੀ ਨੂੰ ਉਸ ਦਾ ਭਰਾ ਮੀਕਾ ਸਿੰਘ ਵੀ ਮਿਲਣ ਲਈ ਪਹੁੰਚਿਆ ਸੀ। ਦੱਸਣਯੋਗ ਹੈ ਕਿ ਦਲੇਰ ਮਹਿੰਦੀ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਸਜ਼ਾ ਦੇ ਖ਼ਿਲਾਫ਼ ਅਪੀਲ ਤੇ ਜ਼ਮਾਨਤ ਦੀ ਅਰਜ਼ੀ ਲਗਾਈ ਹੋਈ ਹੈ। ਉਸ ’ਤੇ ਅਗਲੀ ਸੁਣਵਾਈ 15 ਸਤੰਬਰ ਨੂੰ ਹੋਵੇਗੀ।

ਇਹ ਸੀ ਮਾਮਲਾ

ਸਾਲ 2003 ’ਚ ਪਟਿਆਲਾ ਪੁਲਸ ਨੇ ਪਿੰਡ ਬਲਬੇੜਾ ਹਲਕਾ ਸਨੌਰ ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ’ਤੇ ਦਲੇਰ ਮਹਿੰਦੀ, ਉਸ ਦੇ ਭਰਾ ਸ਼ਮਸ਼ੇਰ ਸਿੰਘ, ਧਿਆਨ ਸਿੰਘ ਤੇ ਬੁਲਬੁਲ ਮਹਿਤਾ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਬਖਸ਼ੀਸ਼ ਸਿੰਘ ਨੇ ਕਿਹਾ ਸੀ ਕਿ ਦਲੇਰ ਮਹਿੰਦੀ ਨੇ 20 ਲੱਖ ਰੁਪਏ ਲੈ ਕੇ ਉਸ ਨੂੰ ਵਿਦੇਸ਼ ਭੇਜਣ ਦਾ ਭਰੋਸਾ ਦਿਵਾਇਆ ਸੀ। ਹਾਲਾਂਕਿ ਨਾ ਤਾਂ ਉਸ ਨੂੰ ਬਾਹਰ ਭੇਜਿਆ ਗਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ।

ਇਹ ਖ਼ਬਰ ਵੀ ਪੜ੍ਹੋ : ਸਵੰਬਰ ਤੋਂ ਬਾਅਦ ਪਹਿਲੀ ਵਾਰ ਆਪਣੀ ਲਾੜੀ ਨਾਲ ਦਿਖੇ ਮੀਕਾ ਸਿੰਘ ਨੂੰ ਲੋਕਾਂ ਨੇ ਕਰ ਦਿੱਤਾ ਟਰੋਲ

15 ਸਾਲਾਂ ਬਾਅਦ ਸਾਲ 2018 ’ਚ ਦਲੇਰ ਮਹਿੰਦੀ ਨੂੰ ਜੇ. ਐੱਮ. ਈ. ਸੀ. ਪਟਿਆਲਾ ਨਿਧੀ ਸੈਣੀ ਦੀ ਅਦਾਲਤ ਨੇ 2 ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਸਜ਼ਾ 3 ਸਾਲ ਤੋਂ ਘੱਟ ਹੋਣ ਕਾਰਨ ਦਲੇਰ ਮਹਿੰਦੀ ਨੂੰ ਜ਼ਮਾਨਤ ਦੇ ਦਿੱਤੀ ਗਈ ਸੀ। ਇਸ ਮਾਮਲੇ ’ਚ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ ਸੀ, ਜਦਕਿ ਸ਼ਮਸ਼ੇਰ ਸਿੰਘ ਤੇ ਧਿਆਨ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News