ਦਿਲਜੀਤ ਦੋਸਾਂਝ ਦੀ ਵਿਦੇਸ਼ਾਂ 'ਚ ਬੱਲੇ-ਬੱਲੇ

Wednesday, Feb 12, 2025 - 11:24 AM (IST)

ਦਿਲਜੀਤ ਦੋਸਾਂਝ ਦੀ ਵਿਦੇਸ਼ਾਂ 'ਚ ਬੱਲੇ-ਬੱਲੇ

ਐਂਟਰਟੇਨਮੈਂਟ ਡੈਸਕ - ਪੰਜਾਬੀ ਸੁਪਰਸਟਾਰ ਗਾਇਕ ਦਿਲਜੀਤ ਦੋਸਾਂਝ ਦੀ ਨਾ ਸਿਰਫ਼ ਭਾਰਤ 'ਚ ਸਗੋਂ ਵਿਸ਼ਵ ਪੱਧਰ 'ਤੇ ਵੀ ਇੱਕ ਵਿਸ਼ਾਲ ਫ਼ੈਨ ਫ਼ਾਲੋਇੰਗ ਹੈ। ਕੀ ਤੁਸੀਂ ਜਾਣਦੇ ਹੋ ਹਾਲੀਵੁੱਡ ਐਕਟਰ ਵਿਲ ਸਮਿਥ ਵੀ ਦਿਲਜੀਤ ਦੇ ਫ਼ੈਨ ਹਨ? ਉਹ ਇੰਸਟਾਗ੍ਰਾਮ 'ਤੇ ਗਾਇਕ ਨੂੰ ਫ਼ਾਲੋ ਕਰਦਾ ਹੈ ਅਤੇ ਹੁਣ ਉਸ ਨੇ ਦਿਲਜੀਤ ਦੇ ਨਵੇਂ ਗੀਤ 'ਟੈਂਸ਼ਨ' 'ਤੇ ਆਪਣੀ ਪ੍ਰਤੀਕਿਰਿਆ ਵੀ ਦਿੱਤੀ ਹੈ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਪ੍ਰਸ਼ੰਸਕ ਇੰਸਟਾਗ੍ਰਾਮ 'ਤੇ ਉਨ੍ਹਾਂ ਦੀ ਗੱਲਬਾਤ ਨੂੰ ਦੇਖ ਕੇ ਬਹੁਤ ਰੋਮਾਂਚਿਤ ਹਨ ਅਤੇ ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਨੂੰ ਇਕੱਠੇ ਦੇਖਣ ਦੀ ਇੱਛਾ ਜ਼ਾਹਰ ਕਰ ਰਹੇ ਹਨ। 

ਇਹ ਵੀ ਪੜ੍ਹੋ- ਮਸ਼ਹੂਰ Youtuber ਨੇ ਮਾਪਿਆਂ 'ਤੇ ਕੀਤੀ ਅਜਿਹੀ ਟਿੱਪਣੀ, ਹੋ ਰਹੇ ਹਨ ਟਰੋਲ

ਦਿਲਜੀਤ ਦੋਸਾਂਝ ਨੇ ਕੁਝ ਘੰਟੇ ਪਹਿਲਾਂ ਆਪਣੇ ਇੰਸਟਾਗ੍ਰਾਮ 'ਤੇ ਆਪਣੇ ਨਵੇਂ ਗੀਤ 'ਟੈਸ਼ਨ' ਦੀ ਵੀਡੀਓ ਕਲਿੱਪ ਸ਼ੇਅਰ ਕੀਤੀ ਸੀ। ਆਪਣੇ ਕੈਪਸ਼ਨ 'ਚ ਉਸ ਨੇ ਲਿਖਿਆ, "ਤੌਰ ਬੋਲੇ ​​ਮੈਂ ਨਾ ਬੋਲਾਂ ਸਲਾਹ ਈਪੀ।" ਵਿਲ ਸਮਿਥ ਨੇ ਪੋਸਟ 'ਤੇ ਇੱਕ ਟਿੱਪਣੀ ਕਰ ਕੇ ਗੀਤ ਦੀ ਪ੍ਰਸ਼ੰਸਾ ਕੀਤੀ, ਜਿਸ 'ਚ ਉਸ ਨੇ ਲਿਖਿਆ, "ਫਾਇਰ!" ਜਵਾਬ 'ਚ ਦਿਲਜੀਤ ਨੇ ਵਿਲ ਸਮਿਥ ਨੂੰ ਆਪਣਾ ਵੱਡਾ ਭਰਾ ਦੱਸਿਆ। ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਕੁਮੈਂਟ ਨੇ ਪ੍ਰਸ਼ੰਸਕਾਂ 'ਚ ਉਤਸ਼ਾਹ ਦੀ ਲਹਿਰ ਪੈਦਾ ਕਰ ਦਿੱਤੀ।

PunjabKesari

ਇਹ ਵੀ ਪੜ੍ਹੋ- ਰਣਵੀਰ ਦੀ ਵੱਢ ਲੈ ਆਓ ਜੀਭ ਤੇ ਲੈ ਜਾਓ 5 ਲੱਖ ਨਕਦ ਇਨਾਮ! ਅੰਸਾਰੀ ਨੇ ਦਿੱਤੀ ਧਮਕੀ

ਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਆਪਣੇ ‘ਦਿਲ-ਲੂਮਿਨਾਟੀ’ ਦੇ ਇੰਡੀਆ ਟੂਰ ਤੋਂ ਬਾਅਦ ਉਰ ਫ਼ਿਲਮਾਂ ਵੱਲ ਧਿਆਨ ਦੇ ਰਹੇ ਹਨ ਪਰ ਉਨ੍ਹਾਂ ਦੀ ਨਵੀਂ ਫ਼ਿਲਮ ‘ਪੰਜਾਬ 95’, ਜੋ ਕਿ 7 ਫਰਵਰੀ ਨੂੰ ਰਿਲੀਜ਼ ਹੋਣੀ ਸੀ। ਹੁਣ ਕੁਝ ਕਾਰਨਾਂ ਕਰਕੇ ਟਾਲ ਦਿੱਤੀ ਗਈ ਸੀ। ਹੁਣ ਗਾਇਕ ਦਾ ਬਿਆਨ ਸਾਹਮਣੇ ਆਇਆ ਹੈ। ਫ਼ਿਲਮ ‘ਪੰਜਾਬ 95’ ਪੰਜਾਬੀ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਬਾਇਓਪਿਕ ਹੈ। ਇਸ ਕਿਰਦਾਰ ਲਈ ਦਿਲਜੀਤ ਨੇ ਵੀ ਕਾਫ਼ੀ ਮਿਹਨਤ ਕੀਤੀ ਹੈ, ਜਿਸ ਦੀ ਇਕ ਝਲਕ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ 'ਤੇ ਦਿਖਾਈ ਸੀ ਪਰ ਉਨ੍ਹਾਂ ਦੇ ਪ੍ਰਸ਼ੰਸਕ ਫ਼ਿਲਮ ਨੂੰ ਵੱਡੇ ਪਰਦੇ ‘ਤੇ ਨਹੀਂ ਦੇਖ ਸਕਣਗੇ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

sunita

Content Editor

Related News