‘ਯਾਰ ਮੇਰਾ ਤਿੱਤਲੀਆਂ ਵਰਗਾ’ ਫ਼ਿਲਮ ਨੇ 3 ਦਿਨਾਂ ’ਚ ਕੀਤੀ 9 ਕਰੋੜ ਤੋਂ ਵੱਧ ਦੀ ਕਮਾਈ

09/06/2022 10:28:51 AM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਸਿਨੇਮਾਘਰਾਂ ’ਚ ਰਿਲੀਜ਼ ਹੋ ਗਈ ਹੈ। ਸ਼ੁੱਕਰਵਾਰ ਨੂੰ ਰਿਲੀਜ਼ ਹੋਈ ਇਸ ਫ਼ਿਲਮ ਨੇ ਵੀਕੈਂਡ ’ਤੇ ਮੋਟੀ ਕਮਾਈ ਕੀਤੀ ਹੈ।

ਦੱਸ ਦੇਈਏ ਕਿ ਫ਼ਿਲਮ ਨੇ ਵੀਕੈਂਡ ’ਤੇ ਗ੍ਰਾਸ 9 ਕਰੋੜ 30 ਲੱਖ ਤੋਂ ਵੱਧ ਦੀ ਕਮਾਈ ਕੀਤੀ ਹੈ। ਇਸ ਅੰਕੜੇ ਨੂੰ ਸਾਂਝਾ ਕਰਦਿਆਂ ਫ਼ਿਲਮ ਦੀ ਟੀਮ ਨੇ ਲੋਕਾਂ ਦਾ ਧੰਨਵਾਦ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਭਾਰਤੀ ਕ੍ਰਿਕਟਰ ਅਰਸ਼ਦੀਪ ਸਿੰਘ ਦੇ ਹੱਕ ’ਚ ਨਿੱਤਰੇ ਰਣਜੀਤ ਬਾਵਾ, ਪਾਕਿ ਹੱਥੋਂ ਮੈਚ ਹਾਰਨ ਮਗਰੋਂ ਹੋ ਰਿਹੈ ਵਿਰੋਧ

‘ਯਾਰ ਮੇਰਾ ਤਿੱਤਲੀਆਂ ਵਰਗਾ’ ਫ਼ਿਲਮ ਨੂੰ ਦਰਸ਼ਕਾਂ ਤੇ ਫ਼ਿਲਮ ਸਮੀਖਿਅਕਾਂ ਵਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਫ਼ਿਲਮ ’ਚ ਗਿੱਪੀ ਗਰੇਵਾਲ, ਤਨੂੰ ਗਰੇਵਾਲ, ਕਰਮਜੀਤ ਅਨਮੋਲ, ਰਾਜ ਧਾਲੀਵਾਲ ਤੇ ਹਰਮਨ ਘੁੰਮਣ ਨੇ ਮੁੱਖ ਭੂਮਿਕਾ ਨਿਭਾਈ ਹੈ।

ਦੱਸ ਦੇਈਏ ਕਿ ਫ਼ਿਲਮ ਨੂੰ ਗਿੱਪੀ ਗਰੇਵਾਲ, ਰਵਨੀਤ ਕੌਰ ਗਰੇਵਾਲ ਤੇ ਆਸ਼ੂ ਮੁਨੀਸ਼ ਸਾਹਨੀ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਇਸ ਫ਼ਿਲਮ ਨੂੰ ਵਿਕਾਸ ਵਸ਼ਿਸ਼ਟ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ’ਚ ਕਰਮਜੀਤ ਅਨਮੋਲ, ਰਾਜ ਧਾਲੀਵਾਲ ਤੇ ਹਰਮਨ ਘੁੰਮਣ ਵੀ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆ ਰਹੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh