ਜਾਣੋ ਦਰਸ਼ਕਾਂ ਨੂੰ ਕਿਵੇਂ ਦੀ ਲੱਗੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’, ਦੇਖੋ ਪਬਲਿਕ ਰੀਵਿਊ (ਵੀਡੀਓ)

Saturday, Sep 03, 2022 - 11:00 AM (IST)

ਚੰਡੀਗੜ੍ਹ (ਬਿਊਰੋ)– ਗਿੱਪੀ ਗਰੇਵਾਲ ਤੇ ਤਨੂੰ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਕੱਲ ਦੁਨੀਆ ਭਰ ’ਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ਨੂੰ ਲੈ ਕੇ ਦਰਸ਼ਕਾਂ ਦੀ ਪ੍ਰਤੀਕਿਰਿਆ ਵੀ ਸਾਹਮਣੇ ਆ ਗਈ ਹੈ, ਜਿਸ ਨੂੰ ਤੁਸੀਂ ਹੇਠਾਂ ਦਿੱਤੀ ਵੀਡੀਓ ’ਤੇ ਕਲਿੱਕ ਕਰਕੇ ਦੇਖ ਸਕਦੇ ਹੋ–

ਦੱਸ ਦੇਈਏ ਕਿ ਲੋਕਾਂ ਨੂੰ ਇਹ ਫ਼ਿਲਮ ਬੇਹੱਦ ਪਸੰਦ ਆ ਰਹੀ ਹੈ। ਉਹ ਫ਼ਿਲਮ ’ਚ ਪੇਸ਼ ਕੀਤੀ ਕਾਮੇਡੀ ਦਾ ਆਨੰਦ ਵੀ ਮਾਣ ਰਹੇ ਹਨ। ਖ਼ਾਸ ਕਰ ਵਿਆਹੇ ਲੋਕ ਇਸ ਫ਼ਿਲਮ ਨੂੰ ਦੇਖ ਕੇ ਆਪਣੀਆਂ ਖੱਟੀਆਂ-ਮਿੱਠੀਆਂ ਯਾਦਾਂ ਇਸ ਨਾਲ ਰਿਲੇਟ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਈਮੇਲ ਰਾਹੀਂ ਧਮਕੀ ਮਿਲਣ ਮਗਰੋਂ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵਿਦੇਸ਼ ਲਈ ਹੋਏ ਰਵਾਨਾ

‘ਯਾਰ ਮੇਰਾ ਤਿੱਤਲੀਆਂ ਵਰਗਾ’ ਫ਼ਿਲਮ ਦੀ ਕਹਾਣੀ ਗਿੱਪੀ ਗਰੇਵਾਲ ਤੇ ਤਨੂੰ ਗਰੇਵਾਲ ਦੇ ਆਲੇ-ਦੁਆਲੇ ਘੁੰਮਦੀ ਹੈ, ਜੋ ਪਤੀ-ਪਤਨੀ ਦੀ ਭੂਮਿਕਾ ਨਿਭਾਅ ਰਹੇ ਹਨ। ਗਿੱਪੀ ਜਿਥੇ ਵਿਆਹ ਤੋਂ ਬਾਅਦ ਪਿਆਰ ਦੀ ਭਾਲ ’ਚ ਲੱਗਾ ਹੈ, ਉਥੇ ਤਨੂੰ ਗਰੇਵਾਲ ਵਿਆਹ ਤੋਂ ਬਾਅਦ ਆਪਣੇ ਪਤੀ ਨਾਲ ਹੀ ਪ੍ਰੇਮਿਕਾ ਬਣ ਚੈਟਿੰਗ ਤੇ ਫੋਨ ’ਤੇ ਗੱਲਬਾਤ ਕਰਦੀ ਹੈ। ਇਸ ਤੋਂ ਅੱਗੇ ਕੀ ਕੁਝ ਮੁਸ਼ਕਿਲਾਂ ਗਿੱਪੀ ਤੇ ਤਨੂੰ ਗਰੇਵਾਲ ਨੂੰ ਆਉਂਦੀਆਂ ਹਨ ਤੇ ਕਿਵੇਂ ਉਸ ਨੂੰ ਕਾਮੇਡੀ ਭਰਪੂਰ ਲਹਿਜ਼ੇ ਨਾਲ ਬਿਆਨ ਕੀਤਾ ਗਿਆ ਹੈ, ਇਹ ਤਾਂ ਫ਼ਿਲਮ ਦੇਖ ਕੇ ਹੀ ਪਤਾ ਲੱਗੇਗਾ।

ਦੱਸ ਦੇਈਏ ਕਿ ਫ਼ਿਲਮ ਨੂੰ ਗਿੱਪੀ ਗਰੇਵਾਲ, ਰਵਨੀਤ ਕੌਰ ਗਰੇਵਾਲ ਤੇ ਆਸ਼ੂ ਮੁਨੀਸ਼ ਸਾਹਨੀ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਇਸ ਫ਼ਿਲਮ ਨੂੰ ਵਿਕਾਸ ਵਸ਼ਿਸ਼ਟ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ’ਚ ਕਰਮਜੀਤ ਅਨਮੋਲ, ਰਾਜ ਧਾਲੀਵਾਲ ਤੇ ਹਰਮਨ ਘੁੰਮਣ ਵੀ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆ ਰਹੇ ਹਨ।

ਨੋਟ– ਤੁਹਾਨੂੰ ਇਹ ਫ਼ਿਲਮ ਕਿਵੇਂ ਦੀ ਲੱਗੀ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News