2 ਸਤੰਬਰ ਨੂੰ ਰਿਲੀਜ਼ ਹੋਵੇਗੀ ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’

Monday, Jul 18, 2022 - 12:20 PM (IST)

2 ਸਤੰਬਰ ਨੂੰ ਰਿਲੀਜ਼ ਹੋਵੇਗੀ ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’

ਚੰਡੀਗੜ੍ਹ (ਬਿਊਰੋ)– ਗਿੱਪੀ ਗਰੇਵਾਲ ਦਾ ਹਾਲ ਹੀ ’ਚ ‘ਮੁਟਿਆਰੇ ਨੀ’ ਗੀਤ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਪ੍ਰਸ਼ੰਸਕਾਂ ਵਲੋਂ ਖ਼ੂਬ ਪਿਆਰ ਮਿਲ ਰਿਹਾ ਹੈ। ਗੀਤ ਨੂੰ ਹੁਣ ਤਕ ਯੂਟਿਊਬ ’ਤੇ 8.7 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਇਹ ਖ਼ਬਰ ਵੀ ਪੜ੍ਹੋ : ਕਰਨ ਔਜਲਾ ਨੇ ਆਪਣੇ ਸ਼ੋਅ ’ਚ ਦਿੱਤੀ ਸਿੱਧੂ ਮੂਸੇ ਵਾਲਾ, ਦੀਪ ਸਿੱਧੂ ਤੇ ਸੰਦੀਪ ਨੰਗਲ ਅੰਬੀਆਂ ਨੂੰ ਸ਼ਰਧਾਂਜਲੀ

ਹੁਣ ਗਿੱਪੀ ਗਰੇਵਾਲ ਨੇ ਆਪਣੀ ਨਵੀਂ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਦਾ ਪੋਸਟਰ ਸਾਂਝਾ ਕੀਤਾ ਹੈ। ਇਸ ਪੋਸਟਰ ਦੇ ਨਾਲ ਫ਼ਿਲਮ ਦੀ ਰਿਲੀਜ਼ ਡੇਟ ਵੀ ਲਿਖੀ ਹੋਈ ਹੈ, ਜਿਸ ਮੁਤਾਬਕ ਫ਼ਿਲਮ 2 ਸਤੰਬਰ, 2022 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਪੋਸਟਰ ’ਚ ਦੇਖਿਆ ਜਾ ਸਕਦਾ ਹੈ ਕਿ ਇਕ ਫੋਨ ਦੀ ਤਸਵੀਰ ਨਜ਼ਰ ਆ ਰਹੀ ਹੈ। ਇਸ ਫੋਨ ਦੇ ਆਲੇ-ਦੁਆਲੇ ਗਿੱਪੀ ਗਰੇਵਾਲ ਤੇ ਤਨੂੰ ਗਰੇਵਾਲ ਖੜ੍ਹੇ ਹਨ। ਉਥੇ ਫੋਨ ਦੇ ਉੱਪਰ ਇਕ ਬੱਚਾ ਬੈਠਾ ਨਜ਼ਰ ਆ ਰਿਹਾ ਹੈ।

PunjabKesari

ਇਸ ਫ਼ਿਲਮ ਨੂੰ ਵਿਕਾਸ ਵਸ਼ਿਸ਼ਟ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਫ਼ਿਲਮ ਹੰਬਲ ਮੋਸ਼ਨ ਪਿਕਚਰਜ਼ ਤੇ ਓਮਜੀ ਸਟਾਰ ਸਟੂਡੀਓਜ਼ ਦੀ ਸਾਂਝੀ ਪੇਸ਼ਕਸ਼ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News