ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਦੀ ਰਿਲੀਜ਼ ਡੇਟ ਆਈ ਸਾਹਮਣੇ

Wednesday, May 18, 2022 - 11:32 AM (IST)

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਦੀ ਰਿਲੀਜ਼ ਡੇਟ ਆਈ ਸਾਹਮਣੇ

ਚੰਡੀਗੜ੍ਹ (ਬਿਊਰੋ)– ਹਾਲ ਹੀ ’ਚ ਗਿੱਪੀ ਗਰੇਵਾਲ ਦੀ ਫ਼ਿਲਮ ‘ਮਾਂ’ ਰਿਲੀਜ਼ ਹੋਈ, ਜਿਸ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮਲਟੀ ਸਟਾਰਰ ਫ਼ਿਲਮ ਨੇ ਲੋਕਾਂ ਨੂੰ ਕਾਫੀ ਭਾਵੁਕ ਕੀਤਾ। ਹੁਣ ਗਿੱਪੀ ਗਰੇਵਾਲ ਨੇ ਆਪਣੀ ਨਵੀਂ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ।

ਗਿੱਪੀ ਦੀ ਨਵੀਂ ਫ਼ਿਲਮ ਦਾ ਨਾਂ ‘ਯਾਰ ਮੇਰਾ ਤਿੱਤਲੀਆਂ ਵਰਗਾ’ ਹੈ। ਇਸ ਫ਼ਿਲਮ ’ਚ ਗਿੱਪੀ ਗਰੇਵਾਲ ਤੇ ਤਨੂੰ ਗਰੇਵਾਲ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਇਹ ਫ਼ਿਲਮ 2 ਸਤੰਬਰ, 2022 ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ : ਸਿਧਾਰਥ ਨੂੰ ਯਾਦ ਕਰ ਭਾਵੁਕ ਹੋਈ ਸ਼ਹਿਨਾਜ਼ ਗਿੱਲ, ਬਾਲੀਵੁੱਡ ਡੈਬਿਊ ਤੋਂ ਪਹਿਲਾਂ ਨਿਕਲੇ ਹੰਝੂ

ਦੱਸ ਦੇਈਏ ਕਿ ਫ਼ਿਲਮ ਨੂੰ ਵਿਕਾਸ ਵਸ਼ਿਸ਼ਠ ਡਾਇਰੈਕਟ ਕਰ ਰਹੇ ਹਨ। ਇਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਫ਼ਿਲਮ ਨੂੰ ਗਿੱਪੀ ਗਰੇਵਾਲ, ਰਵਨੀਤ ਕੌਰ ਗਰੇਵਾਲ ਤੇ ਆਸ਼ੂ ਮੁਨੀਸ਼ ਸਾਹਨੀ ਵਲੋਂ ਪ੍ਰੋਡਿਊਸ ਕੀਤਾ ਜਾ ਰਿਹਾ ਹੈ। ਭਾਣਾ ਐੱਲ. ਏ. ਤੇ ਵਿਨੋਦ ਅਸਵਾਲ ਇਸ ਫ਼ਿਲਮ ਦੇ ਕੋ-ਪ੍ਰੋਡਿਊਸਰ ਹਨ।

PunjabKesari

‘ਯਾਰ ਮੇਰਾ ਤਿੱਤਲੀਆਂ ਵਰਗਾ’ ਨੂੰ ਹੰਬਰ ਮੋਸ਼ਨ ਪਿਕਚਰਜ਼ ਤੇ ਓਮਜੀ ਸਟਾਰ ਸਟੂਡੀਓਜ਼ ਵਲੋਂ ਪੇਸ਼ ਕੀਤਾ ਜਾ ਰਿਹਾ ਹੈ। ਪੋਸਟਰ ’ਚ ਕੈਪਸ਼ਨ ਵੀ ਲਿਖੀ ਗਈ ਹੈ, ਜਿਸ ’ਤੇ ਲਿਖਿਆ ਹੈ, ‘ਕਦੇ ਏਸ ਬੱਸ ਤੇ ਕਦੇ ਓਸ ਬੱਸ ਤੇ ਯਾਰ ਮੇਰੀ ਤਿੱਤਲੀਆਂ ਵਰਗਾ।’

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News