ਵਿਆਹੇ ਬੰਦਿਆਂ ਦੀਆਂ ਖੱਟੀਆਂ-ਮਿੱਠੀਆਂ ਯਾਦਾਂ ਤਾਜ਼ੀਆਂ ਕਰੇਗਾ ਗੀਤ ‘ਵਿਆਹ’, ਦੇਖੋ ਵੀਡੀਓ

Thursday, Sep 01, 2022 - 10:29 AM (IST)

ਵਿਆਹੇ ਬੰਦਿਆਂ ਦੀਆਂ ਖੱਟੀਆਂ-ਮਿੱਠੀਆਂ ਯਾਦਾਂ ਤਾਜ਼ੀਆਂ ਕਰੇਗਾ ਗੀਤ ‘ਵਿਆਹ’, ਦੇਖੋ ਵੀਡੀਓ

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਕੱਲ ਯਾਨੀ 2 ਸਤੰਬਰ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦੇ ਟਰੇਲਰ ਤੇ ਗੀਤਾਂ ਨੂੰ ਦਰਸ਼ਕਾਂ ਵਲੋਂ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ। ‘ਯਾਰ ਮੇਰਾ ਤਿੱਤਲੀਆਂ ਵਰਗਾ’ ਫ਼ਿਲਮ ਦਾ ਟਰੇਲਰ ਹੁਣ ਤਕ ਯੂਟਿਊਬ ’ਤੇ ਸਭ ਤੋਂ ਵੱਧ ਵਾਰ ਦੇਖਿਆ ਜਾਣ ਵਾਲੀ ਪੰਜਾਬੀ ਫ਼ਿਲਮ ਟਰੇਲਰ ਬਣ ਗਿਆ ਹੈ।

ਗੱਲ ਕਰੀਏ ਗੀਤਾਂ ਦੀ ਤਾਂ ਬੀਤੇ ਦਿਨੀਂ ਫ਼ਿਲਮ ਦਾ ਨਵਾਂ ਗੀਤ ‘ਵਿਆਹ’ ਰਿਲੀਜ਼ ਹੋਇਆ ਹੈ। ਇਹ ਗੀਤ ਵਿਆਹੇ ਬੰਦਿਆਂ ਦੀਆਂ ਖੱਟੀਆਂ ਤੇ ਮਿੱਠੀਆਂ ਯਾਦਾਂ ਨੂੰ ਕਾਮੇਡੀ ਭਰਪੂਰ ਲਹਿਜ਼ੇ ’ਚ ਪੇਸ਼ ਕਰ ਰਿਹਾ ਹੈ, ਜਿਸ ਨੂੰ ਦੇਖ ਕੇ ਤੁਹਾਡੇ ਚਿਹਰੇ ’ਤੇ ਹਾਸਾ ਜ਼ਰੂਰ ਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਪ੍ਰਸਿੱਧ ਨਿਰਦੇਸ਼ਕ ਮੋਹਿਤ ਬਨਵੈਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਖ਼ੁਦ ਨੂੰ ਗੋਲਡੀ ਬਰਾੜ ਦੱਸ ਕੇ ਮੰਗਿਆ 1 ਕਰੋੜ

ਗੀਤ ਨੂੰ ਅੰਗਰੇਜ਼ ਅਲੀ ਨੇ ਆਵਾਜ਼ ਦਿੱਤੀ ਹੈ। ਇਸ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਸੰਗੀਤ ਜੇ. ਕੇ. ਨੇ ਦਿੱਤਾ ਹੈ। ਜੈੱਮ ਟਿਊਨਜ਼ ਪੰਜਾਬੀ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਹੋਏ ਇਸ ਗੀਤ ਨੂੰ ਹੁਣ ਤਕ 4 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਦੱਸ ਦੇਈਏ ਕਿ ‘ਯਾਰ ਮੇਰਾ ਤਿੱਤਲੀਆਂ ਵਰਗਾ’ ਫ਼ਿਲਮ ’ਚ ਗਿੱਪੀ ਗਰੇਵਾਲ, ਤਨੂੰ ਗਰੇਵਾਲ, ਕਰਮਜੀਤ ਅਨਮੋਲ, ਰਾਜ ਧਾਲੀਵਾਲ ਤੇ ਹਰਮਨ ਘੁੰਮਣ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਗਿੱਪੀ ਗਰੇਵਾਲ, ਰਵਨੀਤ ਕੌਰ ਗਰੇਵਾਲ ਤੇ ਆਸ਼ੂ ਮੁਨੀਸ਼ ਸਾਹਨੀ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਇਸ ਫ਼ਿਲਮ ਨੂੰ ਵਿਕਾਸ ਵਸ਼ਿਸ਼ਟ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਦੇ ਟਰੇਲਰ ਨੂੰ ਦੇਖ ਕੇ ਇੰਝ ਲੱਗ ਰਿਹਾ ਹੈ ਕਿ ਇਸ ’ਚ ਹਰ ਰੰਗ ਭਰਿਆ ਗਿਆ ਹੈ, ਭਾਵੇਂ ਉਹ ਕਾਮੇਡੀ ਹੋਵੇ, ਰੋਮਾਂਟਿਕ ਹੋਵੇ ਜਾਂ ਫਿਰ ਸੈਡ। ਇਸ ਫ਼ਿਲਮ ਪ੍ਰਤੀ ਲੋਕਾਂ ਦੀ ਖਿੱਚ ਵੀ ਸੋਸ਼ਲ ਮੀਡੀਆ ’ਤੇ ਦੇਖਣ ਨੂੰ ਮਿਲ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News