ਹਨੀ ਸਿੰਘ ਨੇ ਪਤਨੀ ਵਲੋਂ ਲਾਏ ਦੋਸ਼ਾਂ ''ਤੇ ਤੋੜੀ ਚੁੱਪੀ, ਸੋਸ਼ਲ ਮੀਡੀਆ ''ਤੇ ਦੱਸੀ ਸ਼ਾਲਿਨੀ ਦੀ ਅਸਲ ਸੱਚਾਈ

08/07/2021 10:12:32 AM

ਨਵੀਂ ਦਿੱਲੀ (ਬਿਊਰੋ) : ਗਾਇਕ ਅਤੇ ਰੈਪਰ ਯੋ ਯੋ ਹਨੀ ਸਿੰਘ ਪਿਛਲੇ ਕੁਝ ਦਿਨਾਂ ਤੋਂ ਆਪਣੀ ਪਤਨੀ ਸ਼ਾਲਿਨੀ ਤਲਵਾਰ ਨਾਲ ਅਣਬਣ ਕਾਰਨ ਸੁਰਖੀਆਂ 'ਚ ਹਨ। ਪਤਨੀ ਸ਼ਾਲਿਨੀ ਨੇ ਹਨੀ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ 'ਤੇ ਕਈ ਗੰਭੀਰ ਦੋਸ਼ ਲਗਾਏ ਹਨ। ਅਜਿਹੇ ਵਿਚ ਹੁਣ ਪਹਿਲੀ ਵਾਰ ਹਨੀ ਸਿੰਘ ਨੇ ਇਨ੍ਹਾਂ ਦੋਸ਼ਾਂ 'ਤੇ ਆਪਣੀ ਚੁੱਪ ਤੋੜਦੇ ਹੋਏ ਆਪਣਾ ਅਧਿਕਾਰਤ ਬਿਆਨ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ।

ਇਨ੍ਹਾਂ ਦੋਸ਼ਾਂ ਤੋਂ ਦੁਖੀ ਹਨ ਹਨੀ ਸਿੰਘ
ਆਪਣੀ ਪੋਸਟ ਵਿਚ ਹਨੀ ਸਿੰਘ ਨੇ ਲਿਖਿਆ, ''20 ਸਾਲ ਦੀ ਮੇਰੀ ਸਾਥੀ/ਪਤਨੀ, ਸ਼ਾਲਿਨੀ ਤਲਵਾਰ ਵੱਲੋਂ ਮੇਰੇ ਤੇ ਮੇਰੇ ਪਰਿਵਾਰ ਉੱਪਰ ਲਗਾਏ ਗਏ ਝੂਠੇ ਦੋਸ਼ਾਂ ਤੋਂ ਮੈਂ ਬਹੁਤ ਦੁਖੀ ਤੇ ਬੇਚੈਨ ਹਾਂ। ਇਲਜ਼ਾਮ ਗੰਭੀਰ ਰੂਪ 'ਚ ਨਿੰਦਾਯੋਗ ਹਨ। ਮੇਰੇ ਗਾਣਿਆਂ ਦੀ ਆਲੋਚਨਾ, ਮੇਰੀ ਸਿਹਤ ਸਬੰਧੀ ਕਿਆਫ਼ੇ ਤੇ ਨੈਗੇਟਿਵ ਮੀਡੀਆ ਕਵਰੇਜ ਦੇ ਬਾਵਜੂਦ ਮੈਂ ਕਦੇ ਵੀ ਜਨਤਕ ਬਿਆਨ ਜਾਂ ਪ੍ਰੈੱਸ ਨੋਟ ਜਾਰੀ ਨਹੀਂ ਕੀਤਾ ਹੈ।''

PunjabKesari

ਚੁੱਪ ਧਾਰਨਾ ਸਹੀ ਨਹੀਂ ਹੋਵੇਗਾ
ਹਨੀ ਸਿੰਘ ਨੇ ਆਪਣੇ ਬਿਆਨ ਵਿਚ ਅੱਗੇ ਲਿਖਿਆ, ''ਹਾਲਾਂਕਿ ਇਸ ਵਾਰ ਮੈਨੂੰ ਇਸ ਮਾਮਲੇ 'ਤੇ ਚੁੱਪ ਧਾਰਨੀ ਠੀਕ ਨਹੀਂ ਲੱਗੀ ਕਿਉਂਕਿ ਕੁਝ ਦੋਸ਼ ਮੇਰੇ ਪਰਿਵਾਰ, ਮੇਰੇ ਬਜ਼ੁਰਗ ਮਾਤਾ-ਪਿਤਾ ਅਤੇ ਛੋਟੀ ਭੈਣ 'ਤੇ ਲਗਾਏ ਹਨ, ਜਿਹੜੇ ਮੁਸ਼ਕਲ ਸਮੇਂ ਦੌਰਾਨ ਮੇਰੇ ਨਾਲ ਖੜ੍ਹੇ ਰਹੇ। ਮੈਂ ਇਸ ਇੰਡਸਟਰੀ 'ਚ 15 ਸਾਲਾਂ ਤੋਂ ਜ਼ਿਆਦਾ ਸਮੇਂ ਤੋਂ ਜੁੜਿਆ ਹਾਂ ਅਤੇ ਦੇਸ਼ ਭਰ ਦੇ ਕਲਾਕਾਰਾਂ ਤੇ ਸੰਗੀਤਕਾਰਾਂ ਨਾਲ ਕੰਮ ਕੀਤਾ ਹੈ। ਮੇਰੀ ਪਤਨੀ ਨਾਲ ਮੇਰੇ ਰਿਸ਼ਤੇ ਤੋਂ ਹਰ ਕੋਈ ਵਾਕਿਫ਼ ਹੈ, ਜੋ ਇਕ ਦਹਾਕੇ ਤੋਂ ਵੀ ਜ਼ਿਆਦਾ ਸਮੇਂ ਤੋਂ ਮੇਰੇ ਕਰੂ ਦਾ ਅਟੁੱਟ ਹਿੱਸਾ ਰਹੀ ਹੈ ਤੇ ਹਮੇਸ਼ਾ ਮੇਰੇ ਨਾਲ ਸ਼ੂਟਿੰਗ, ਇਵੈਂਟਸ ਤੇ ਮੀਟਿੰਗਜ਼ 'ਚ ਜਾਂਦੀ ਰਹੀ ਹੈ।''

ਦੋਸ਼ਾਂ ਤੋਂ ਸਾਫ਼ ਇਨਕਾਰ
ਇਸ ਤੋਂ ਬਾਅਦ ਹਨੀ ਸਿੰਘ ਲਿਖਦੇ ਹਨ, ''ਮੈਂ ਸਾਰੇ ਦੋਸ਼ਾਂ ਦਾ ਪੂਰੀ ਤਰ੍ਹਾਂ ਨਾਲ ਖੰਡਨ ਕਰਦਾ ਹਾਂ ਪਰ ਅੱਗੇ ਕੋਈ ਟਿੱਪਣੀ ਨਹੀਂ ਕਰਾਂਗਾ ਕਿਉਂਕਿ ਮਾਮਲਾ ਅਦਾਲਤ 'ਚ ਵਿਚਾਰ ਅਧੀਨ ਹੈ। ਮੈਨੂੰ ਦੇਸ਼ ਦੀ ਨਿਆਂ ਵਿਵਸਥਾ 'ਤੇ ਪੂਰਾ ਯਕੀਨ ਹੈ ਤੇ ਵਿਸ਼ਵਾਸ ਹੈ ਕਿ ਸਚਾਈ ਜਲਦ ਹੀ ਸਾਹਮਣੇ ਆਵੇਗੀ। ਮਾਮਲਾ ਅਦਾਲਤ 'ਚ ਹੈ ਤੇ ਅਦਾਲਤ ਨੇ ਮੈਨੂੰ ਅਜਿਹੇ ਦੋਸ਼ਾਂ ਦਾ ਜਵਾਬ ਦੇਣ ਦਾ ਮੌਕਾ ਦਿੱਤਾ ਹੈ। ਇਸ ਦੌਰਾਨ ਮੈਂ ਆਪਣੇ ਪ੍ਰਸ਼ੰਸਕਾਂ ਤੇ ਜਨਤਾ ਨੂੰ ਅਪੀਲ ਕਰਦਾ ਹਾਂ ਕਿ ਮੇਰੇ ਅਤੇ ਮੇਰੇ ਪਰਿਵਾਰ ਬਾਰੇ ਕਿਸੇ ਨਤੀਜੇ ਤਕ ਨਾ ਪਹੁੰਚਣ ਜਦੋਂ ਤਕ ਕਿ ਅਦਾਲਤ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਫ਼ੈਸਲਾ ਨਾ ਸੁਣਾਵੇ।''

 
 
 
 
 
 
 
 
 
 
 
 
 
 
 
 

A post shared by Yo Yo Honey Singh (@yoyohoneysingh)

ਅਖੀਰ ਵਿਚ ਸੱਚਾਈ ਦੀ ਜਿੱਤ ਹੋਵੇਗੀ
ਆਪਣੇ ਬਿਆਨ ਦੇ ਅਖੀਰ ਵਿਚ ਹਨੀ ਸਿੰਘ ਨੇ ਲਿਖਿਆ, ''ਮੈਨੂੰ ਵਿਸ਼ਵਾਸ ਹੈ ਕਿ ਨਿਆਂ ਮਿਲੇਗਾ ਤੇ ਸੱਚਾਈ ਦੀ ਜਿੱਤ ਹੋਵੇਗੀ। ਹਮੇਸ਼ਾ ਵਾਂਗ, ਮੈਂ ਆਪਣੇ ਪ੍ਰਸ਼ੰਸਕਾਂ ਤੇ ਸ਼ੁੱਭ ਚਿੰਤਕਾਂ ਦੇ ਪਿਆਰ ਅਤੇ ਸਮਰਥਨ ਲਈ ਧੰਨਵਾਦੀ ਹਾਂ, ਜਿਨ੍ਹਾਂ ਨੇ ਮੈਨੂੰ ਕੜੀ ਮਿਹਨਤ ਕਰਨ ਤੇ ਚੰਗਾ ਸੰਗੀਤ ਬਣਾਉਣ ਲਈ ਪ੍ਰੇਰਿਤ ਕੀਤਾ।''

ਇਹ ਹੈ ਪੂਰਾ ਮਾਮਲਾ
ਦੱਸ ਦੇਈਏ ਕਿ ਹਨੀ ਸਿੰਘ 'ਤੇ ਸ਼ਾਲਿਨੀ ਨੇ ਘਰੇਲੂ ਹਿੰਸਾ, ਤੰਗ ਕਰਨ ਵਰਗੇ ਸੰਗੀਨ ਦੋਸ਼ ਲਗਾਏ ਹਨ। ਨਾਲ ਹੀ ਹਨੀ ਸਿੰਘ ਦੇ ਪਿਤਾ ਲਈ ਵੀ ਕਿਹਾ ਕਿ ਉਹ ਆਪਣੀ ਨੂੰਹ ਸ਼ਾਲਿਨੀ ਨੂੰ ਗ਼ਲਤ ਤਰੀਕੇ ਨਾਲ ਛੂੰਹਦੇ ਹਨ। ਸ਼ਾਲਿਨੀ ਨੇ ਹਨੀ ਸਿੰਘ ਤੋਂ 10 ਕਰੋੜ ਰੁਪਏ ਦੀ ਮੰਗ ਕੀਤੀ ਹੈ, ਨਾਲ ਹੀ ਹਰ ਮਹੀਨੇ ਮਕਾਨ ਦੇ ਕਿਰਾਏ ਦੇ ਤੌਰ 'ਤੇ 5 ਲੱਖ ਰੁਪਏ ਮੰਗੇ ਹਨ।

ਨੋਟ - ਪਤਨੀ ਸ਼ਾਲਿਨੀ ਦੇ ਦੋਸ਼ਾਂ 'ਤੇ ਹਨੀ ਸਿੰਘ ਵਲੋਂ ਦਿੱਤੀ ਸਫ਼ਾਈ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News